06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਪੈਸੇ ਨਾ ਮਿਲਣ ਦੇ ਰੋਸ ਵਜੋਂ ਕਿਸਾਨਾਂ ਨੇ ਐਸ. ਬੀ. ਆਈ. ਬੈਂਕ ਭੈਣੀਬਾਘਾ ਦਾ ਕੀਤਾ ਘਿਰਾਓ <br/>

ਅਜੀਤ ਡੈਸਕ 15-05-2026
ਮਾਨਸਾ, 14 ਮਈ (ਬਲਵਿੰਦਰ ਸਿੰਘ ਧਾਲੀਵਾਲ)- ਸਟੇਟ ਬੈਂਕ ਆਫ਼ ਇੰਡੀਆ ਸਾਖਾ ਭੈਣੀਬਾਘਾ ਤੋਂ ਪਿਛਲੇ ਕਈ ਦਿਨਾਂ ਤੋਂ ਪੈਸੇ ਨਾ ਮਿਲਣ ਦੇ ਰੋਸ 'ਚ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਬੈਂਕ ਅਧਿਕਾਰੀਆਂ ਦਾ ਘਿਰਾਓ ਕਰ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਰਾਮ ਸਿੰਘ ਭੈਣੀਬਾਘਾ ਨੇ ਦੱਸਿਆ ਕਿ ਬੈਂਕ ਵਿਚ ਪਿਛਲੇ 10 ਦਿਨਾਂ ਤੋਂ ਪੈਸੇ ਨਹੀਂ ਮਿਲ ਰਹੇ, ਜਿਸ ਕਰ ਕੇ ਕਿਸਾਨਾਂ ਤੇ ਆਮ ਲੋਕਾਂ ਨੂੰ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਕਿਸਾਨ ਨੂੰ ਕਣਕ ਦੀ ਰਕਮ ਆੜ੍ਹਤੀਆਂ ਨੇ ਖਾਤਿਆਂ 'ਚ ਭੇਜ ਦਿੱਤੀ ਹੈ ਪਰ ਬੈਂਕ ਕਿਸਾਨਾਂ ਨੂੰ ਪੈਸੇ ਨਹੀਂ ਮਿਲ ਰਹੇ | ਉਨ੍ਹਾਂ ਕਿਹਾ ਕਿ ਜਿਨ੍ਹਾਂ ਕਿਸਾਨਾਂ ਨੇ ਇਸ ਬੈਂਕ ਵਿਚੋਂ ਲਿਮਟਾਂ ਬਣਾਈਆਂ ਹਨ, ਉਹ ਬੈਂਕ ਨੂੰ ਵਾਪਸ ਕਰ ਹਨ ਪਰ ਹੁਣ ਲਿਮਟਾਂ ਵੀ ਨਹੀਂ ਦਿੱਤੀਆਂ ਜਾ ਰਹੀਆਂ | ਘਿਰਾਓ ਦੌਰਾਨ ਬੈਂਕ ਦੇ ਉਚ ਅਧਿਕਾਰੀ 40 ਲੱਖ ਰੁਪਏ ਕੈਸ਼ ਵੀ ਲੈ ਕੇ ਆਏ, ਜੋ ਮੌਕੇ 'ਤੇ ਬੈਂਕ ਮੈਨੇਜਰ ਨੇ ਲੋੜਵੰਦਾਂ ਪੈਸੇ ਦੇਣੇ ਸ਼ੁਰੂ ਕਰ ਦਿੱਤੇ, ਉਪਰੰਤ ਘਿਰਾਓ ਖ਼ਤਮ ਕਰ ਦਿੱਤਾ ਗਿਆ | ਇਸ ਮੌਕੇ ਅੰਤਰ ਸਿੰਘ ਭੈਣੀਬਾਘਾ, ਕੁਲਦੀਪ ਸਿੰਘ, ਰਾਮ ਸਿੰਘ ਸਾਹੋਪੱਤੀ, ਭਾਨ ਸਿੰਘ ਬਰਨਾਲਾ, ਲਾਭ ਸਿੰਘ ਖੋਖਰ, ਬਹਾਦਰ ਸਿੰਘ ਬੁਰਜ ਹਰੀ, ਮੇਲਾ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਹੰਗਾਮੀ ਸਥਿਤੀਆਂ ਦੇ ਮੱਦੇਨਜ਼ਰ ਸਿਖਲਾਈ ਦਿੱਤੀ <br/> ਅਗਲੀ ਖ਼ਬਰ ਸਹਿਕਾਰੀ ਬੈਂਕ ਕਰਮਚਾਰੀ ਯੂਨੀਅਨ ਵਲੋਂ ਫ਼ਸਲੀ ਕਰਜ਼ੇ ਦੀ ਵਧਾਈ ਸੀਮਾ ਮੁਲਤਵੀ ਕਰਨ ਦੀ ਨਿੰਦਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।