06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਹੰਗਾਮੀ ਸਥਿਤੀਆਂ ਦੇ ਮੱਦੇਨਜ਼ਰ ਸਿਖਲਾਈ ਦਿੱਤੀ <br/>

ਅਜੀਤ ਡੈਸਕ 15-05-2026
ਭੀਖੀ, 14 ਮਈ (ਪ.ਪ.)- ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐਨ.ਡੀ.ਆਰ.ਐਫ.) ਬਠਿੰਡਾ ਅਤੇ ਪੰਜਾਬ ਹੋਮ ਗਾਰਡਜ਼ ਦੀਆਂ ਟੀਮਾਂ ਵਲੋਂ ਹੰਗਾਮੀ ਸਥਿਤੀਆਂ ਨਾਲ ਨਜਿੱਠਣ ਲਈ ਭੀਖੀ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ | ਟੀਮ ਨੇ ਵਿਦਿਆਰਥੀਆਂ ਨੂੰ ਜਾਨ ਬਚਾਉਣ ਦੀਆਂ ਤਕਨੀਕਾਂ ਜਿਵੇਂ ਕਿ ਸੀ.ਪੀ.ਆਰ., ਭੂਚਾਲ ਤੋਂ ਬਚਾਅ, ਹੜ੍ਹ ਦੀ ਸਥਿਤੀ ਨਾਲ ਨਜਿੱਠਣਾ, ਅੱਗ ਬੁਝਾਉਣ ਵਰਗੀਆਂ ਗਤੀਵਿਧੀਆਂ, ਐਮਰਜੈਂਸੀ 'ਚ ਜ਼ਖਮੀ ਵਿਅਕਤੀ ਨੂੰ ਸੁਰੱਖਿਅਤ ਥਾਂ 'ਤੇ ਪਹੁੰਚਾਉਣ ਅਤੇ ਮੁੱਢਲੀ ਸਹਾਇਤਾ ਬਾਰੇ ਵਿਸਥਾਰਪੂਰਵਕ ਦੱਸਿਆ | ਐਨ.ਡੀ.ਆਰ.ਐਫ. ਦੇ ਇੰਸਪੈਕਟਰ ਸੰਦੀਪ ਸਿੰਘ ਅਤੇ ਪੰਜਾਬ ਹੋਮ ਗਾਰਡਜ਼ ਦੇ ਇੰਸਪੈਕਟਰ ਗੁਰਸੇਵਕ ਸਿੰਘ, ਹੈੱਡ ਕਾਂਸਟੇਬਲ ਜਸਪਾਲ ਸਿੰਘ ਤੇ ਸੁਖਜਿੰਦਰ ਸਿੰਘ ਨੇ ਪਿੰਡ ਬੋੜਾਵਾਲ ਵਿਖੇ ਹੜ੍ਹਾਂ ਵਰਗੀ ਸਥਿਤੀ ਨਾਲ ਨਜਿੱਠਣ ਲਈ ਕਿਸ਼ਤੀ ਚਲਾਉਣ ਸਬੰਧੀ ਮੁੱਢਲੀ ਸਿਖਲਾਈ ਦਿੱਤੀ |

ਪਿਛਲੀ ਖ਼ਬਰ ਵਿਮੁਕਤ ਕਬੀਲਿਆਂ ਵਲੋਂ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਭੁੱਖ ਹੜਤਾਲ 18 ਨੂੰ <br/> ਅਗਲੀ ਖ਼ਬਰ ਪੈਸੇ ਨਾ ਮਿਲਣ ਦੇ ਰੋਸ ਵਜੋਂ ਕਿਸਾਨਾਂ ਨੇ ਐਸ. ਬੀ. ਆਈ. ਬੈਂਕ ਭੈਣੀਬਾਘਾ ਦਾ ਕੀਤਾ ਘਿਰਾਓ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।