06-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-05-2026

ਸਰਦੂਲਗੜ੍ਹ 'ਚ ਆਊਟ ਸੋਰਸ ਮੁਲਾਜ਼ਮਾਂ ਨੇ ਰੋਸ ਮਾਰਚ ਕੱਢਿਆ <br/>

ਅਜੀਤ ਡੈਸਕ 15-05-2026
ਸਰਦੂਲਗੜ੍ਹ, 14 ਮਈ (ਜੀ.ਐਮ. ਅਰੋੜਾ)- ਸਥਾਨਕ ਨਗਰ ਪੰਚਾਇਤ ਦੇ ਸਮੂਹ ਆਊਟ ਸੋਰਸ ਮੁਲਾਜ਼ਮਾਂ ਨੇ ਹੱਕੀ ਮੰਗਾਂ ਨੂੰ ਲੈ ਕੇ ਜ਼ੋਰਦਾਰ ਰੋਸ ਮਾਰਚ ਕੱਢਿਆ | ਰੋਸ ਮਾਰਚ ਸੂਬਾ ਪ੍ਰਧਾਨ ਜਗਸੀਰ ਸਿੰਘ ਅਤੇ ਜ਼ਿਲ੍ਹਾ ਪ੍ਰਧਾਨ ਬਲਵਿੰਦਰ ਸਿੰਘ ਬਿੱਟੂ ਦੀ ਅਗਵਾਈ ਹੇਠ ਸ਼ਹਿਰ ਦੇ ਮੁੱਖ ਬਾਜ਼ਾਰਾਂ 'ਚੋਂ ਲੰਘਿਆ, ਜਿਸ ਦੌਰਾਨ ਕਰਮਚਾਰੀਆਂ ਨੇ ਸਰਕਾਰ ਅਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕੀਤੀ | ਆਗੂਆਂ ਨੇ ਕਿਹਾ ਕਿ ਨਗਰ ਪੰਚਾਇਤਾਂ 'ਚ ਸਾਲਾਂ ਤੋਂ ਸੇਵਾਵਾਂ ਨਿਭਾ ਰਹੇ ਕੱਚੇ ਤੇ ਆਊਟ ਸੋਰਸ ਕਰਮਚਾਰੀਆਂ ਨਾਲ ਲਗਾਤਾਰ ਧੱਕਾ ਕੀਤਾ ਜਾ ਰਿਹਾ ਹੈ | ਉਨ੍ਹਾਂ ਮੰਗ ਕੀਤੀ ਕਿ ਸਮੂਹ ਕੱਚੇ ਕਰਮਚਾਰੀਆਂ ਨੂੰ ਤੁਰੰਤ ਪੱਕਾ ਕੀਤਾ ਜਾਵੇ, ਨਗਰ ਪੰਚਾਇਤਾਂ 'ਚ ਪੀ.ਐਫ. ਦੀ ਸੁਵਿਧਾ ਲਾਗੂ ਕੀਤੀ ਜਾਵੇ, ਪੁਰਾਣੀ ਪੈਨਸ਼ਨ ਸਕੀਮ ਬਹਾਲ ਕੀਤੀ ਜਾਵੇ ਅਤੇ 'ਬਰਾਬਰ ਕੰਮ-ਬਰਾਬਰ ਤਨਖ਼ਾਹ' ਦਾ ਸਿਧਾਂਤ ਲਾਗੂ ਕੀਤਾ ਜਾਵੇ | ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਜਲਦ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਸੰਜੀਵ ਕੁਮਾਰ, ਬਲਕਾਰ ਸਿੰਘ, ਗੋਗੀ, ਭਿੰਦਰ ਸਿੰਘ, ਰਮਨਦੀਪ ਸਿੰਘ, ਮਨਦੀਪ ਸਿੰਘ, ਰਮਨੀਤ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਡੀ.ਏ.ਵੀ. ਸਕੂਲ 'ਚ ਨਿੱਜੀ ਸਫ਼ਾਈ ਤੇ ਸਿਹਤ ਜਾਗਰੂਕਤਾ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਵਿਮੁਕਤ ਕਬੀਲਿਆਂ ਵਲੋਂ ਮੁੱਖ ਮੰਤਰੀ ਦੀ ਰਿਹਾਇਸ਼ ਅੱਗੇ ਭੁੱਖ ਹੜਤਾਲ 18 ਨੂੰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।