29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-05-2026

ਵਧ ਰਹੇ ਬਿਮਾਰੀਆਂ ਦੇ ਪ੍ਰਚਲਨ ਨੂੰ ਰੋਕਣ ਲਈ ਮੁੜ ਤੋਂ ਰਵਾਇਤੀ ਅਤੇ ਕੁਦਰਤੀ ਖੇਤੀ ਵੱਲ ਮੁੜਨ ਦੀ ਲੋੜ-ਸੇਖੋਂ

ਅਜੀਤ ਡੈਸਕ 16-05-2026
ਬੁਢਲਾਡਾ, 15 ਮਈ (ਸਵਰਨ ਸਿੰਘ ਰਾਹੀ)- ਬੀਤੇ ਦਿਨੀਂ ਪੰਜਾਬ ਸਟੇਟ ਫੂਡ ਕਮਿਸ਼ਨਰ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਨੇ ਪਿੰਡ ਬੀਰੋਕੇ ਵਿਖੇ ਕੁਦਰਤੀ ਖੇਤੀ ਨਾਲ ਜੁੜੇ ਪ੍ਰਸਿੱਧ ਕਿਸਾਨ ਗੁਰਵਿੰਦਰ ਸਿੰਘ ਬੀਰੋਕੇ ਦੇ ਫਾਰਮ ਹਾਊਸ ਦਾ ਦੌਰਾ ਕਰ ਕੇ ਉਨ੍ਹਾਂ ਵਲੋਂ 'ਪਿੰਡ-ਬੀ' ਬਰਾਂਡ ਤਹਿਤ ਤਿਆਰ ਕੀਤੀਆਂ ਜਾਂਦੀਆਂ ਕੁਦਰਤੀ ਵਸਤਾਂ ਬਾਰੇ ਜਾਣਕਾਰੀ ਹਾਸਲ ਕੀਤੀ | ਇਸ ਮੌਕੇ ਉਨ੍ਹਾਂ ਨਾਲ ਖ਼ੁਰਾਕ ਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਦੇ ਸਹਾਇਕ ਡਾਇਰੈਕਟਰ ਮਨਦੀਪ ਸਿੰਘ ਮਾਨ, ਬਾਗ਼ਬਾਨੀ ਵਿਭਾਗ ਦੇ ਡਿਪਟੀ ਡਾਇਰੈਕਟਰ ਰਣਧੀਰ ਸਿੰਘ, ਸਬ-ਡਵੀਜਨਲ ਮੈਜਿਸਟਰੇਟ ਗਗਨਦੀਪ ਸਿੰਘ, ਬੀ.ਡੀ.ਪੀ.ਓ. ਬੁਢਲਾਡਾ ਮਨਪ੍ਰੀਤ ਸਿੰਘ ਵੀ ਮੌਜੂਦ ਸਨ | ਉਕਤ ਆਗੂਆਂ ਵਲੋਂ ਪਿੰਡ-ਬੀ ਦੇ ਪ੍ਰਸਿੱਧ ਮਿਲਟ ਪ੍ਰੋਡਕਟ, ਕੋਧਰਾ, ਕੰਗਣੀ, ਹਲਦੀ ਆਦਿ ਬਾਰੇ ਵਿਸਥਾਰਪੂਰਵਕ ਜਾਣਕਾਰੀ ਹਾਸਲ ਕਰਨ ਦੇ ਨਾਲ-ਨਾਲ ਮਹਿਲਾ ਸੈਲਫ ਹੈਲਪ ਗਰੁੱਪ ਵਲੋਂ ਲੱਕੜ ਦੇ ਕੋਹਲੂ ਤੋਂ ਤਿਆਰ ਕੀਤੇ ਜਾਂਦੇ ਨਾਰੀਅਲ ਤੇਲ ਆਦਿ ਵਸਤਾਂ ਦਾ ਨਿਰੀਖਣ ਕੀਤਾ | ਇਸ ਮੌਕੇ ਸੰਬੋਧਨ ਕਰਦਿਆਂ ਜਸਵੀਰ ਸਿੰਘ ਸੇਖੋਂ ਨੇ ਕਿਹਾ ਕਿ ਮੌਜੂਦਾ ਸਮੇਂ ਵੱਧ ਰਹੇ ਬਿਮਾਰੀਆਂ ਦੇ ਦੌਰ ਦੌਰਾਨ ਸਾਨੂੰ ਮੁੜ ਤੋਂ ਆਪਣੇ ਰਵਾਇਤੀ ਅਤੇ ਕੁਦਰਤੀ ਖੇਤੀ ਤੋਂ ਪੈਦਾ ਹੋਣ ਵਾਲੇ ਭੋਜਨਾਂ ਵੱਲ ਹੀ ਮੁੜਨਾ ਪੈਣਾ ਹੈ | ਉਨ੍ਹਾਂ ਗੁਰਵਿੰਦਰ ਸਿੰਘ ਤੇ ਉਨ੍ਹਾਂ ਦੀ ਟੀਮ ਦੀ ਹੌਸਲਾ ਅਫਜਾਈ ਕੀਤੀ | ਇਸ ਮੌਕੇ ਬੀ.ਪੀ.ਐਮ. ਜਸਵੀਰ ਕੌਰ, ਸਰਪੰਚ ਗੁਰਮੀਤ ਸਿੰਘ ਗੀਤੂ, ਸਕੱਤਰ ਬਘੇਲ ਸਿੰਘ, ਬਲਾਕ ਸੰਮਤੀ ਮੈਂਬਰ ਸਤਿਗੁਰ ਸਿੰਘ, ਬਲਾਕ ਪ੍ਰਧਾਨ ਜਗਸੀਰ ਸਿੰਘ, ਯੂਥ ਆਗੂ ਅਤਿੰਦਰਪਾਲ ਸਿੰਘ ਆਦਿ ਹਾਜ਼ਰ ਸਨ | ਉਕਤ ਅਧਿਕਾਰੀਆਂ ਵਲੋਂ ਇਸੇ ਪਿੰਡ ਬੀਰੋਕੇ ਦੇ ਹੀ 'ਬੀਰੋਕੇ ਨੈਚੂਰਲ ਫਾਰਮ' ਦਾ ਦੌਰਾ ਕਰਦਿਆਂ ਸੁਖਜੀਤ ਸਿੰਘ ਬੀਰੋਕੇ ਪਾਸੋਂ ਕੁਦਰਤੀ ਖੇਤੀ, ਦੇਸੀ ਬੀਜਾਂ ਅਤੇ ਕੁਦਰਤੀ ਤਰੀਕਿਆਂ ਨਾਲ ਤਿਆਰ ਕੀਤੇ ਜਾਣ ਵਾਲੇ ਉਤਪਾਦਾਂ ਬਾਰੇ ਜਾਣਕਾਰੀ ਵੀ ਹਾਸਲ ਕੀਤੀ |
ਪਿਛਲੀ ਖ਼ਬਰ ਆਦਰਸ਼ ਮਾਡਲ ਸਕੂਲ ਦਾ 10ਵੀਂ ਜਮਾਤ ਦਾ ਨਤੀਜਾ ਸ਼ਾਨਦਾਰ ਰਿਹਾ <br/> ਅਗਲੀ ਖ਼ਬਰ ਭਾਰਤ ਸਕਾਊਟਸ ਤੇ ਗਾਈਡਜ਼ ਵਲੋਂ ਸਰਕਾਰੀ ਸਕੂਲ ਵਿਖੇ ਸਿਖਲਾਈ ਕੈਂਪ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।