ਬੋਹਾ, 15 ਮਈ (ਪ. ਪ.)- ਸੀ. ਬੀ. ਐਸ. ਈ. ਵਲੋਂ ਐਲਾਨੇ ਗਏ 12ਵੀਂ ਜਮਾਤ ਦੇ ਨਤੀਜਿਆਂ 'ਚੋਂ ਅਕਾਲ ਅਕੈਡਮੀ ਉੱਡਤ ਸੈਦੇਵਾਲਾ ਦੇ ਵਿਦਿਆਰਥੀਆਂ ਨੇ ਚੰਗੇ ਅੰਕ ਲਏ ਹਨ | ਵਿਦਿਆਰਥਣ ਮਨਜੋਤ ਕੌਰ ਨੇ 94 ਪ੍ਰਤੀਸ਼ਤ ਅੰਕ ਪ੍ਰਾਪਤ ਕਰ ਕੇ ਸਕੂਲ ਵਿਚ ਪਹਿਲਾ ਸਥਾਨ ਹਾਸਲ ਕੀਤਾ ਜਦਕਿ ਮਨਜੋਤ ਕੌਰ ਨੇ 91.6 ਤੇ ਸੁਖਦੀਪ ਸਿੰਘ ਨੇ 89.2 ਪ੍ਰਤੀਸ਼ਤ ਅੰਕ ਲੈ ਕੇ ਕ੍ਰਮਵਾਰ ਦੂਜਾ ਤੇ ਤੀਜਾ ਸਥਾਨ ਹਾਸਲ ਕੀਤਾ ਹੈ | ਪਿ੍ੰਸੀਪਲ ਹਰਪ੍ਰੀਤ ਕੌਰ ਨੇ ਵਿਦਿਆਰਥੀਆਂ ਨੂੰ ਵਧਾਈ ਦਿੰਦਿਆਂ ਚੰਗੇ ਭਵਿੱਖ ਦੀ ਕਾਮਨਾ ਕੀਤੀ |