ਸਰਦੂਲਗੜ੍ਹ, 15 ਮਈ (ਜੀ.ਐਮ. ਅਰੋੜਾ)- ਬਹੁਜਨ ਸਮਾਜ ਪਾਰਟੀ ਦੇ ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਸਰਦੂਲਗੜ੍ਹ ਨੂੰ ਪਾਰਟੀ ਦਾ ਸੂਬਾ ਇੰਚਾਰਜ ਨਿਯੁਕਤ ਕੀਤੇ ਜਾਣ 'ਤੇ ਬਾਰ ਐਸੋਸੀਏਸ਼ਨ ਸਰਦੂਲਗੜ੍ਹ ਦੇ ਸੀਨੀਅਰ ਵਕੀਲਾਂ ਵਲੋਂ ਉਨ੍ਹਾਂ ਦਾ ਸਨਮਾਨ ਕੀਤਾ ਗਿਆ | ਵਕੀਲਾਂ ਨੇ ਕੁਲਦੀਪ ਸਿੰਘ ਨੂੰ ਹਾਰ ਪਹਿਨਾ ਕੇ ਮੂੰਹ ਮਿੱਠਾ ਕਰਵਾਉਂਦਿਆਂ ਵਧਾਈ ਦਿੱਤੀ | ਇਸ ਮੌਕੇ ਬਲਜੀਤ ਸਿੰਘ ਬੜਵਾਲ, ਰਾਮ ਸਿੰਘ ਧਾਲੀਵਾਲ, ਸੱਤਪਾਲ ਸਿੰਘ ਦਿਉਲ, ਜਗਿੰਦਰ ਸਿੰਘ ਭੁੱਲਰ, ਚਮਕੌਰ ਸਿੰਘ, ਅਮਨਦੀਪ ਸਿੰਘ, ਗੁਰਪ੍ਰੀਤ ਸਿੰਘ ਮਾਨ, ਚੇਤਨ ਜੈਨ, ਪਰਮਦੀਪ ਸਿੰਘ ਵਿਰਕ, ਵੀਰ ਚੰਦ ਜਿੰਦਲ, ਆਜ਼ਾਦ ਸਿੰਘ ਆਦਿ ਨੇ ਕਿਹਾ ਕਿ ਸਰਦੂਲਗੜ੍ਹ ਹਲਕੇ ਲਈ ਮਾਣ ਵਾਲੀ ਗੱਲ ਹੈ ਕਿ ਪਾਰਟੀ ਵਲੋਂ ਕੁਲਦੀਪ ਸਿੰਘ ਸਰਦੂਲਗੜ੍ਹ ਨੂੰ ਬਸਪਾ ਪੰਜਾਬ ਇੰਚਾਰਜ ਨਿਯੁਕਤ ਕੀਤਾ ਗਿਆ ਹੈ |