16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਗੁਰਮੀਤ ਕੌਰ ਆਜ਼ਾਦ ਉਮੀਦਵਾਰ ਦੇ ਹੱਕ 'ਚ ਘਰ-ਘਰ ਜਾ ਕੇ ਵੋਟਾਂ ਮੰਗੀਆਂ

ਅਜੀਤ ਡੈਸਕ 19-05-2026
ਲਹਿਰਾ ਮੁਹੱਬਤ, 18 ਮਈ (ਸੁੱਖੀ)- ਨਗਰ ਪੰਚਾਇਤ ਲਹਿਰਾ ਮੁਹੱਬਤ ਦੀ ਚੋਣ ਲਈ ਵਾਰਡ ਨੰ. 5 ਵਿੱਚ ਜਰਨਲ ਇਸਤਰੀ ਲਈ ਆਜ਼ਾਦ ਉਮੀਦਵਾਰ ਗੁਰਮੀਤ ਕੌਰ ਸੁਪਤਨੀ ਕੁਲਵਿੰਦਰ ਸਿੰਘ ਕਿੰਦੀ ਦੇ ਹੱਕ ਵਿੱਚ ਚੋਣ ਪ੍ਰਚਾਰ ਦੌਰਾਨ ਉਨ੍ਹਾਂ ਦੇ ਸਮਰੱਥਕਾਂ ਨੇ ਘਰ-ਘਰ ਜਾ ਕੇ ਵੋਟਾਂ ਮੰਗੀਆਂ | ਇਸ ਮੌਕੇ ਚੋਣ ਲੜ ਰਹੇ ਉਮੀਦਵਾਰ ਦੇ ਪਤੀ ਕੁਲਵਿੰਦਰ ਸਿੰਘ ਕਿੰਦੀ ਨੇ ਕਿਹਾ ਕਿ ਵਾਰਡ ਦੀ ਬਿਹਤਰੀ ਤੇ ਸਮਾਜ ਦੇ ਭਲਾਈ ਕਾਰਜਾਂ ਲਈ ਹਮੇਸ਼ਾ ਲੋਕਾਂ ਨਾਲ ਰਹਾਂਗੇ | ਇਸ ਦੌਰਾਨ ਉਨ੍ਹਾਂ ਨਾਲ ਇੰਦਰਜੀਤ ਸਿੰਘ, ਗੁਰਇਕਬਾਲ ਸਿੰਘ, ਗੁਰਜੀਤ ਸਿੰਘ, ਜਗਸੀਰ ਸਿੰਘ, ਬਿੰਦਾ ਸਿੰਘ, ਕੁਲਵਿੰਦਰ ਸਿੰਘ, ਭੋਲਾ ਸਿੰਘ, ਪਰਦੀਪ ਸਿੰਘ, ਰਘਵੀਰ ਸਿੰਘ, ਜਗਤਾਰ ਸਿੰਘ, ਕੁਲਦੀਪ ਸਿੰਘ, ਮਨੀ ਸਿੰਘ, ਇਕਬਾਲ ਸਿੰਘ, ਗੱਗਾ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਸਮਰੱਥਕ ਹਾਜ਼ਰ ਸਨ |
ਪਿਛਲੀ ਖ਼ਬਰ ਨਗਰ ਕੌਂਸਲ ਚੋਣਾਂ ਨੂੰ ਲੈ ਕੇ ਅਸਲ੍ਹਾ ਜਮ੍ਹਾਂ ਕਰਵਾਉਣ ਦੇ ਹੁਕਮ ਇਕ ਨਾਦਰਸ਼ਾਹੀ ਫੁਰਮਾਨ ਹੈ -ਬਹਿਣੀਵਾਲ ਅਗਲੀ ਖ਼ਬਰ ਜ਼ਮੀਨੀ ਸੌਦੇ ਦੇ ਨਾਂਅ 'ਤੇ ਕਰੋੜਾਂ ਦੀ ਠੱਗੀ, ਕੇਸ ਦਰਜ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।