ਬੁਢਲਾਡਾ, 18 ਮਈ (ਨਿ.ਪ.ਪ.)- ਨੰਬਰਦਾਰ ਯੂਨੀਅਨ ਜ਼ਿਲ੍ਹਾ ਮਾਨਸਾ ਵਲੋਂ 20 ਮਈ ਨੂੰ ਪਿੰਡ ਗੁਰਨੇ ਕਲਾਂ ਵਿਖੇ ਜ਼ਿਲ੍ਹਾ ਪੱਧਰੀ ਸਮਾਗਮ ਕਰਵਾਇਆ ਜਾ ਰਿਹਾ ਹੈ, ਜਿਸ 'ਚ ਜਥੇਬੰਦੀ ਦੇ ਸੂਬਾ ਪ੍ਰਧਾਨ ਗੁਰਪਾਲ ਸਿੰਘ ਸਮਰਾ ਤੇ ਹੋਰ ਸੂਬਾਈ ਆਗੂ ਵਿਸ਼ੇਸ਼ ਤੌਰ 'ਤੇ ਸ਼ਾਮਲ ਹੋਣਗੇ | ਇਹ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅੰਮਿ੍ਤਪਾਲ ਸਿੰਘ ਗੁਰਨੇ ਕਲਾਂ ਨੇ ਦੱਸਿਆ ਕਿ ਗੁਰਦੁਆਰਾ ਪਾਤਸ਼ਾਹੀ 9ਵੀਂ ਮੇਨ ਰੋਡ ਗੁਰਨੇ ਕਲਾਂ ਵਿਖੇ ਇਹ ਸਮਾਗਮ ਸਵੇਰੇ 9 ਵਜੇ ਤੋਂ 10.30 ਵਜੇ ਤੱਕ ਹੋਵੇਗਾ |