16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਨਗਰ ਕੌਂਸਲ ਚੋਣਾਂ 'ਚ 'ਆਪ' ਉਮੀਦਵਾਰ ਸ਼ਾਨਦਾਰ ਜਿੱਤ ਹਾਸਲ ਕਰਨਗੇ-ਵਿਧਾਇਕ ਬੁੱਧ ਰਾਮ

ਅਜੀਤ ਡੈਸਕ 19-05-2026

ਬੁਢਲਾਡਾ, 18 ਮਈ (ਸਵਰਨ ਸਿੰਘ ਰਾਹੀ)- ਨਗਰ ਕੌਂਸਲ ਬੁਢਲਾਡਾ ਦੇ ਸਾਰੇ ਵਾਰਡਾਂ 'ਚੋਂ ਚੋਣ ਲੜ ਰਹੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਸ਼ਾਨਦਾਰ ਜਿੱਤ ਪ੍ਰਾਪਤ ਕਰਨਗੇ | ਇਹ ਵਿਚਾਰ ਹਲਕਾ ਵਿਧਾਇਕ ਬੁੱਧ ਰਾਮ ਨੇ ਸ਼ਹਿਰ ਦੇ ਵਾਰਡ ਨੰਬਰ 14 ਤੋਂ ਪਾਰਟੀ ਉਮੀਦਵਾਰ ਆਰਤੀ ਰਾਣੀ ਦੇ ਹੱਕ 'ਚ ਚੋਣ ਪ੍ਰਚਾਰ ਕਰਦਿਆਂ ਪ੍ਰਗਟਾਏ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਚੋਣਾਂ ਤੋਂ ਪਹਿਲਾਂ ਲੋਕਾਂ ਨੂੰ ਦਿੱਤੀਆਂ ਸਾਰੀਆਂ ਗਰੰਟੀਆਂ ਪੂਰੀਆਂ ਕਰਨ ਸਮੇਤ ਹੋਰ ਵੀ ਕੀਤੇ ਵਿਕਾਸ ਕੰਮਾਂ ਕਰ ਕੇ ਲੋਕ ਪਾਰਟੀ ਉਮੀਦਵਾਰਾਂ ਨੂੰ ਹੀ ਪਹਿਲ ਦੇ ਰਹੇ ਹਨ | ਉਮੀਦਵਾਰ ਆਰਤੀ ਰਾਣੀ ਨੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਵਾਰਡ ਦੇ ਚੁਤਰਫ਼ਾ ਵਿਕਾਸ ਲਈ ਉਨ੍ਹਾਂ ਨੂੰ ਕੀਮਤੀ ਵੋਟ ਪਾ ਦੇ ਉਨ੍ਹਾਂ ਨੂੰ ਸਫਲ ਬਣਾਉਣ | ਇਸ ਮੌਕੇ ਭਾਰਤ ਭੂਸ਼ਣ ਬਾਂਸਲ, ਰਤਨ ਚੰਦ ਬਾਂਸਲ, ਭੂਸ਼ਣ ਕੁਮਾਰ ਸਿੰਗਲਾ, ਕ੍ਰਿਸ਼ਨ ਕੁਮਾਰ, ਮੰਗਤ ਰਾਮ ਗਰਗ, ਸੁਮਨ ਰਾਣੀ ਆਦਿ ਹਾਜ਼ਰ ਸਨ |
ਵਾਰਡ ਨੰ: 12 ਤੋਂ 'ਆਪ' ਉਮੀਦਵਾਰ ਨੇ ਚੋਣ ਪ੍ਰਚਾਰ ਕੀਤਾ ਤੇਜ਼
ਸਥਾਨਕ ਸ਼ਹਿਰ ਦੇ ਵਾਰਡ ਨੰਬਰ 12 ਤੋਂ ਆਪ ਉਮੀਦਵਾਰ ਸਤਨਾਮ ਸਿੰਘ ਖਨਾਲੀਆ ਨੇ ਚੋਣ ਪ੍ਰਚਾਰ ਤੇਜ਼ ਕਰ ਦਿੱਤਾ ਹੈ | ਉਨ੍ਹਾਂ ਆਪਣੇ ਸਮਰਥਕਾਂ ਨਾਲ ਵਾਰਡ ਦੇ ਵੱਖ-ਵੱਖ ਗਲੀ-ਮੁਹੱਲਿਆ 'ਚ ਪ੍ਰਚਾਰ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਰ ਵਰਗ ਨੂੰ ਸਹੂਲਤਾਂ ਦੇ ਕੇ ਇਕ ਨਵਾਂ ਕੀਰਤੀਮਾਨ ਸਥਾਪਿਤ ਕੀਤਾ ਹੈ ਅਤੇ ਆਉਣ ਵਾਲੇ ਸਮੇਂ 'ਚ ਰਹਿੰਦੇ ਕੰਮ ਵੀ ਪੂਰੇ ਕੀਤੇ ਜਾਣਗੇ | ਇਸ ਮੌਕੇ ਲਛਮਣ ਸਿੰਘ, ਅਮਰੀਕ ਸਿੰਘ, ਸੁਰੇਸ਼ ਕੁਮਾਰ, ਚਰਨਜੀਤ ਸਿੰਘ, ਗੁਰਤੇਜ ਸਿੰਘ, ਜਸਪਾਲ ਸਿੰਘ, ਗੱਗੀ ਸਿੰਘ, ਗੁਰਮੀਤ ਸਿੰਘ, ਪ੍ਰੀਤਇੰਦਰ ਕੌਰ, ਛਿੰਦਰ ਕੌਰ, ਪਰਮਜੀਤ ਕੌਰ, ਬਲਜੀਤ ਕੌਰ, ਵਿੱਕੀ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਆਰ.ਐਮ.ਪੀ.ਆਈ. ਅਤੇ ਲਿਬਰੇਸ਼ਨ ਨੇ ਗੈਸ, ਤੇਲ ਦੇ ਰੇਟਾਂ 'ਚ ਕੀਤੇ ਵਾਧੇ ਖਿਲਾਫ ਕੀਤਾ ਪ੍ਰਦਰਸ਼ਨ <br/> ਅਗਲੀ ਖ਼ਬਰ ਨੰਬਰਦਾਰ ਯੂਨੀਅਨ ਦਾ ਜ਼ਿਲ੍ਹਾ ਪੱਧਰੀ ਪ੍ਰੋਗਰਾਮ 20 ਨੂੰ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।