16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਆਰ.ਐਮ.ਪੀ.ਆਈ. ਅਤੇ ਲਿਬਰੇਸ਼ਨ ਨੇ ਗੈਸ, ਤੇਲ ਦੇ ਰੇਟਾਂ 'ਚ ਕੀਤੇ ਵਾਧੇ ਖਿਲਾਫ ਕੀਤਾ ਪ੍ਰਦਰਸ਼ਨ <br/>

ਅਜੀਤ ਡੈਸਕ 19-05-2026

ਸਰਦੂਲਗੜ੍ਹ, 18 ਮਈ (ਜੀ.ਐਮ.ਅਰੋੜਾ)- ਕੇਂਦਰ ਦੀ ਮੋਦੀ ਸਰਕਾਰ ਵਲੋਂ ਗੈਸ ਤੇਲ ਦੇ ਰੇਟਾਂ ਵਿੱਚ ਕੀਤੇ ਵਾਧੇ ਦੇ ਖਿਲਾਫ ਆਰ.ਐਮ. ਪੀ. ਆਈ. ਅਤੇ ਸੀ. ਪੀ. ਆਈ. (ਐੱਮ. ਐਲ.) ਲਿਬਰੇਸ਼ਨ ਨੇ ਸਥਾਨਕ ਬੱਸ ਸਟੈਂਡ ਨੇੜੇ ਧਰਨਾ ਪ੍ਰਦਰਸ਼ਨ ਕੀਤਾ | ਆਗੂਆਂ ਨੇ ਸਰਕਾਰ ਵੱਲੋਂ ਲਏ ਲੋਕ ਵਿਰੋਧੀ ਫ਼ੈਸਲੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦੇ ਹੋਏ ਮੰਗ ਕੀਤੀ ਕਿ ਤੇਲ ਗੈਸ ਕੀਮਤਾਂ ਵਿੱਚ ਕੀਤੇ ਵਾਧੇ ਨੂੰ ਵਾਪਸ ਲਿਆ ਜਾਵੇ ਅਤੇ ਵਧ ਰਹੀ ਮਹਿੰਗਾਈ ਨੂੰ ਨੱਥ ਪਾਈ ਜਾਵੇ | ਖੇਤੀ ਵਰਤੋਂ ਵਾਲੀਆਂ ਖਾਦਾਂ ਦੀਆਂ ਕੀਮਤਾਂ ਵਿੱਚ ਕੀਤੇ ਵਾਧੇ ਨੂੰ ਰੋਕਿਆ ਜਾਵੇ ਅਤੇ ਸਬਸਿਡੀ ਵਿੱਚ ਵਾਧਾ ਕੀਤਾ ਜਾਵੇ | ਉਨ੍ਹਾਂ ਕਿਹਾ ਕਿ ਅੱਜ ਦੇਸ਼ ਡੂੰਘੇ ਆਰਥਿਕ ਸੰਕਟ ਵਿੱਚ ਫਸ ਚੁੱਕਾ ਹੈ, ਜਿਸ ਲਈ ਮੋਦੀ ਸਰਕਾਰ ਪੂਰੀ ਤਰ੍ਹਾਂ ਨਾਲ ਜ਼ਿੰਮੇਵਾਰ ਹੈ | ਭਾਜਪਾ ਸਰਕਾਰ ਦੀਆਂ ਲੋਕ ਮਾਰੂ ਨੀਤੀਆਂ ਤੋਂ ਆਮ ਲੋਕਾਂ ਨੂੰ ਜਾਣੂ ਕਰਵਾਉਣ ਲਈ 19 ਤੋਂ 28 ਮਈ ਤੱਕ 'ਲੋਕਾਂ ਕੋਲ ਚੱਲੋ' ਮੁਹਿੰਮ ਤਹਿਤ ਪਿੰਡ ਪਿੰਡ ਦੋਹਾਂ ਪਾਰਟੀਆਂ ਵਲੋਂ ਪ੍ਰਚਾਰ ਕੀਤਾ ਜਾਵੇਗਾ | ਇਸ ਮੌਕੇ ਧਰਨਾਕਾਰੀਆਂ ਨੇ ਗੈਸ ਸਿਲੰਡਰ ਸੜਕ ਉੱਪਰ ਰੱਖ ਕੇ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਲਾਲ ਚੰਦ, ਗੁਰਮੀਤ ਸਿੰਘ ਨੰਦਗੜ੍ਹ, ਗੁਰਦੇਵ ਸਿੰਘ ਲੋਹਗੜ੍ਹ, ਦਰਸ਼ਨ ਸਿੰਘ ਦਾਨੇਵਾਲਾ, ਬੰਸੀ ਲਾਲ, ਸੁਖਜੀਤ ਸਿੰਘ, ਸੰਦੀਪ ਸਿੰਘ, ਦਰਸ਼ਨ ਸਿੰਘ ਸਰਦੂਲਗੜ੍ਹ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਨਾਮਜ਼ਦਗੀ ਪੱਤਰਾਂ ਨੂੰ ਲੈ ਕੇ ਵਿਧਾਇਕ ਅਤੇ ਵਿਰੋਧੀ ਪਾਰਟੀਆਂ ਦੇ ਵਰਕਰਾਂ ਕੀਤੀ ਧੱਕਾ-ਮੁੱਕੀ ਅਗਲੀ ਖ਼ਬਰ ਨਗਰ ਕੌਂਸਲ ਚੋਣਾਂ 'ਚ 'ਆਪ' ਉਮੀਦਵਾਰ ਸ਼ਾਨਦਾਰ ਜਿੱਤ ਹਾਸਲ ਕਰਨਗੇ-ਵਿਧਾਇਕ ਬੁੱਧ ਰਾਮ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।