16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਵਲੋਂ ਮੁੱਖ ਮੰਤਰੀ, ਵਿੱਤ ਮੰਤਰੀ ਅਤੇ ਸਿੱਖਿਆ ਮੰਤਰੀ ਦੇ ਹਲਕੇ 'ਚ ਕੀਤੇ ਜਾਣਗੇ ਗੁਪਤ ਐਕਸ਼ਨ

ਅਜੀਤ ਡੈਸਕ 19-05-2026
ਬਰੇਟਾ, 18 ਮਈ (ਪਾਲ ਸਿੰਘ ਮੰਡੇਰ)- ਸੂਬੇ ਦੇ ਸਰਕਾਰੀ ਸਕੂਲਾਂ 'ਚ ਸੇਵਾਵਾਂ ਨਿਭਾ ਚੁੱਕੇ ਕੱਚੇ ਅਧਿਆਪਕ ਆਪਣੀ ਬਹਾਲੀ ਨੂੰ ਲੈ ਕੇ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਨ ਪਰ ਸਰਕਾਰ ਵਲੋਂ ਵਾਰ-ਵਾਰ ਮੀਟਿੰਗਾਂ ਦਾ ਸਮਾਂ ਦੇਣ ਦੇ ਬਹਾਨੇ ਕੱਚੇ ਅਧਿਆਪਕਾਂ ਨੂੰ ਸੰਘਰਸ਼ ਤੋ ਲਾਂਭੇ ਕਰਨ ਸਮੇਤ ਬਹਾਲੀ ਨੂੰ ਲੈ ਕੇ ਸਮਾਂ ਲੰਘਾਇਆ ਜਾ ਰਿਹਾ ਹੈ | ਯੂਨੀਅਨ ਦੇ ਸੂਬਾ ਪ੍ਰਧਾਨ ਵਿਕਾਸ ਸਾਹਨੀ ਨੇ ਦੱਸਿਆ ਕਿ ਸਿੱਖਿਆ ਮੰਤਰੀ ਵਲੋਂ 9 ਵਾਰ ਮੀਟਿੰਗ ਦਾ ਸਮਾਂ ਦੇ ਕੇ ਰੱਦ ਕਰਨ ਦੇ ਰੋਸ ਵਜੋਂ ਉਨ੍ਹਾਂ ਦੇ ਹਲਕੇ ਨੰਗਲ ਗੰਭੀਰਪੁਰ ਅਤੇ ਅਨੰਦਪੁਰ ਸਾਹਿਬ ਵਿਖੇ ਗੁਪਤ ਐਕਸ਼ਨ ਕੀਤੇ ਜਾਣਗੇ | ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕੀ ਜੇਕਰ ਸਰਕਾਰ ਵਲੋਂ ਯੂਨੀਅਨ ਨਾਲ 20 ਤੇ 21 ਮਈ ਨੂੰ ਹੋਣ ਵਾਲੀਆਂ ਮੀਟਿੰਗਾਂ 'ਚ ਬਹਾਲੀ ਨੂੰ ਅੰਤਿਮ ਰੂਪ ਨਾ ਦਿੱਤਾ ਗਿਆ ਤਾਂ 24 ਮਈ ਨੂੰ ਸਿੱਖਿਆ ਮੰਤਰੀ ਦੇ ਹਲਕੇ ਰੋਪੜ ਵਿਖੇ ਵੀ ਗੁਪਤ ਐਕਸ਼ਨ ਕੀਤੇ ਜਾਣਗੇ, ਜਿਸ ਦੀ ਜ਼ਿੰਮੇਵਾਰ ਸੂਬਾ ਸਰਕਾਰ ਦੀ ਹੋਵੇਗੀ | ਜਰਨੈਲ ਸਿੰਘ ਕਾਹਨਗੜ੍ਹ ਨੇ ਕਿਹਾ ਕਿ 'ਆਪ' ਸਰਕਾਰ ਅਧਿਆਪਕਾਂ ਨਾਲ ਕੀਤੇ ਵਾਅਦਿਆਂ ਤੋਂ ਭੱਜ ਰਹੀ ਹੈ, ਜਿਸ ਦਾ ਖ਼ਮਿਆਜ਼ਾ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਭੁਗਤਣਾ ਪਵੇਗਾ | ਇਸ ਮੌਕੇ ਲਖਵਿੰਦਰ ਕੌਰ ਕਪੂਰਥਲਾ, ਅਮਨਦੀਪ ਧਾਲੀਵਾਲ ਹਨੂਮਾਨਗੜ੍ਹ, ਵਰੁਣ ਖੇੜਾ ਫ਼ਾਜ਼ਿਲਕਾ, ਜਸਵਿੰਦਰ ਕੌਰ ਜਲੰਧਰ, ਰੁਪਿੰਦਰ ਕੌਰ ਪਟਿਆਲਾ, ਗੁਰਪ੍ਰੀਤ ਸਿੰਘ ਬਠਿੰਡਾ, ਸੁਖਦੀਪ ਸਿੰਘ ਹੁਸ਼ਿਆਰਪੁਰ, ਗੁਰਪ੍ਰੀਤ ਕੌਰ ਹੁਸ਼ਿਆਰਪੁਰ, ਹਰਜੀਤ ਕੌਰ, ਨਿਰਮਲ ਕੌਰ, ਰਵਿੰਦਰ ਕੌਰ ਹੁਸ਼ਿਆਰਪੁਰ, ਨਵਦੀਪ ਸਿੰਘ ਅੱਕਾਂਵਾਲੀ, ਮਨਿੰਦਰ ਸਿੰਘ ਮਾਨਸਾ, ਗੁਰਸੇਵਕ ਸਿੰਘ ਮਾਨਸਾ, ਅਮਰਜੀਤ ਕੌਰ, ਕਾਤਾਂ ਰਾਣੀ, ਕਰਮਜੀਤ ਕੌਰ, ਸੁਖਦਰਸ਼ਨ ਸਿੰਘ ਕੁੱਲਰੀਆਂ, ਪ੍ਰੀਤਮ ਸਿੰਘ, ਪਰਮਜੀਤ ਕੌਰ, ਬਲਵਿੰਦਰ ਕੌਰ, ਵਜ਼ੀਰ ਸਿੰਘ ਬੁਢਲਾਡਾ, ਮਨਜੀਤ ਕੌਰ ਪਟਿਆਲਾ, ਵੀਰਪਾਲ ਕੌਰ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਸਫ਼ਾਈ ਸੇਵਕਾਂ ਦੀ ਹੜਤਾਲ ਕਾਰਨ ਸ਼ਹਿਰ 'ਚ ਕੂੜੇ ਦੇ ਢੇਰ ਲੱਗੇ <br/> ਅਗਲੀ ਖ਼ਬਰ ਨਾਮਜ਼ਦਗੀ ਪੱਤਰਾਂ ਨੂੰ ਲੈ ਕੇ ਵਿਧਾਇਕ ਅਤੇ ਵਿਰੋਧੀ ਪਾਰਟੀਆਂ ਦੇ ਵਰਕਰਾਂ ਕੀਤੀ ਧੱਕਾ-ਮੁੱਕੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।