ਬਰੇਟਾ. 18 ਮਈ (ਜੀਵਨ ਸ਼ਰਮਾ)- ਸਥਾਨਕ ਸਫ਼ਾਈ ਸੇਵਕ ਯੂਨੀਅਨ ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਅਣਮਿਥੇ ਸਮੇਂ ਲਈ ਕੀਤੀ ਹੜਤਾਲ ਨੂੰ 2 ਹਫ਼ਤਿਆਂ ਤੋਂ ਵੱਧ ਦਾ ਸਮਾਂ ਬੀਤ ਗਿਆ ਹੈ, ਜਿਸ ਕਾਰਨ ਸ਼ਹਿਰ 'ਚ ਗੰਦਗੀ ਦੇ ਢੇਰ ਲੱਗੇ ਪਏ ਹਨ | ਪ੍ਰਧਾਨ ਸਤੀਸ਼ ਕੁਮਾਰ ਨੇ ਦੱਸਿਆ ਕਿ ਪੂਰੇ ਸੂਬੇ 'ਚ ਮੰਗਾਂ ਨੂੰ ਲੈ ਕੇ ਸਫ਼ਾਈ ਸੇਵਕ ਹੜਤਾਲ 'ਤੇ ਚੱਲ ਰਹੇ ਹਨ ਅਤੇ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਜਾਣ-ਬੁਝ ਕੇ ਲਟਕਾਇਆ ਜਾ ਰਿਹਾ ਹੈ ਜਦੋਂ ਕਿ ਅਨੇਕਾਂ ਵਾਰ ਉਹ ਆਪਣੀਆਂ ਮੰਗਾਂ ਸਰਕਾਰ ਅੱਗੇ ਰੱਖ ਚੁੱਕੇ ਹਨ | ਉਨ੍ਹਾਂ ਮੰਗ ਕੀਤੀ ਕਿ ਕੱਚੇ ਕਾਮਿਆਂ ਨੂੰ ਫ਼ੌਰੀ ਤੌਰ 'ਤੇ ਪੱਕਾ ਕੀਤਾ ਜਾਵੇ, ਪੁਰਾਣੀ ਪੈਨਸ਼ਨ ਬਹਾਲ ਕਰਨ ਦੇ ਨਾਲ ਹੀ ਸਾਰੀਆਂ ਮੰਗਾਂ ਪੂਰੀਆਂ ਕੀਤੀਆਂ ਜਾਣ | ਉਨ੍ਹਾਂ ਕਿਹਾ ਕਿ ਮੰਗਾਂ ਨਾ ਮੰਨੇ ਜਾਣ ਤੱਕ ਹੜਤਾਲ ਜਾਰੀ ਰਹੇਗੀ |
ਸਫ਼ਾਈ ਸੇਵਕਾਂ ਦੀ ਹੜਤਾਲ ਕਾਰਨ ਸ਼ਹਿਰ 'ਚ ਕੂੜੇ ਦੇ ਢੇਰ ਲੱਗੇ <br/>
ਅਜੀਤ ਡੈਸਕ
19-05-2026