16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਹਾਈ ਕੋਰਟ ਦੇ ਹੁਕਮਾਂ ਦੇ ਬਾਵਜੂਦ ਮਹਿੰਗਾਈ ਭੱਤਾ ਜਾਰੀ ਨਾ ਹੋਣ ਕਾਰਨ ਪੈਨਸ਼ਨਰਾਂ 'ਚ ਰੋਸ <br/>

ਅਜੀਤ ਡੈਸਕ 19-05-2026
ਬੁਢਲਾਡਾ, 18 ਮਈ (ਸਵਰਨ ਸਿੰਘ ਰਾਹੀ)- ਪੰਜਾਬ ਪਾਵਰ ਕਾਮ ਪੈਨਸ਼ਨਰਜ਼ ਐਸੋਸੀਏਸ਼ਨ ਬੁਢਲਾਡਾ ਦੀ ਮੀਟਿੰਗ ਪ੍ਰਧਾਨ ਦੇਸ ਰਾਜ ਦੀ ਅਗਵਾਈ ਹੇਠ ਹੋਈ, ਜਿਸ 'ਚ ਬੁਲਾਰਿਆਂ ਨੇ ਸੂਬਾ ਸਰਕਾਰ ਦੇ ਮੁਲਾਜ਼ਮ ਮਾਰੂ ਨੀਤੀਆਂ ਦਾ ਵਿਰੋਧ ਕਰਦਿਆਂ ਕਿਹਾ ਕਿ ਸਰਕਾਰ ਹਾਈ ਕੋਰਟ ਦੇ ਹੁਕਮਾਂ ਦੀ ਵੀ ਕੋਈ ਪ੍ਰਵਾਹ ਨਹੀਂ ਕਰ ਰਹੀ ਕਿਉਂ ਕਿ ਕੋਰਟ ਦੇ ਹੁਕਮਾਂ ਦੇ ਬਾਵਜੂਦ ਹਾਲੇ ਤੱਕ ਡੀ.ਏ. ਦੀ ਕੋਈ ਵੀ ਕਿਸ਼ਤ ਜਾਰੀ ਨਹੀਂ ਕੀਤੀ ਗਈ | ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਭਲਾਈ ਦੇ ਪੈਸੇ ਦਾ ਹੋਰਨਾਂ ਕੰਮਾਂ ਲਈ ਦੁਰਉਪਯੋਗ ਕਰ ਰਹੀ ਹੈ, ਜਿਸ ਦਾ ਖ਼ਮਿਆਜ਼ਾ ਆਮ ਆਦਮੀ ਪਾਰਟੀ ਨੂੰ 2027 ਦੀਆਂ ਵਿਧਾਨ ਸਭਾ ਚੋਣਾਂ 'ਚ ਭੁਗਤਣਾ ਪਵੇਗਾ | ਬੁਲਾਰਿਆਂ ਨੇ ਮੰਗ ਕੀਤੀ ਕਿ ਰਹਿੰਦੇ ਬਕਾਏ ਤੇ ਡੀ.ਏ. ਦੀਆਂ ਕਿਸ਼ਤਾਂ ਜਲਦ ਤੋਂ ਜਲਦ ਜਾਰੀ ਕੀਤੀਆਂ ਜਾਣ, ਮੈਡੀਕਲ ਬਿੱਲਾਂ ਦਾ ਭੁਗਤਾਨ ਕੀਤਾ ਜਾਵੇ | ਇਸ ਮੌਕੇ ਸਟੇਟ ਦੇ ਸਾਬਕਾ ਅਹੁਦੇਦਾਰ ਇੰਜ. ਲੱਖਾ ਸਿੰਘ, ਇੰਜ. ਰਜਿੰਦਰ ਸਿੰਘ ਰਿਉਂਦ, ਸਕੱਤਰ ਭਾਨ ਸਿੰਘ, ਹਰਬਿਲਾਸ ਸ਼ਰਮਾ, ਸੁਖਲਾਜ ਸਿੰਘ, ਅਮਰੀਕ ਸਿੰਘ, ਸੋਹਣ ਸਿੰਘ, ਹਰਲਾਲ ਸਿੰਘ, ਹਿੱਤ ਅਭਿਲਾਸ਼ੀ ਰੱਲੀ, ਰਣਜੀਤ ਸਿੰਘ, ਰਤਨ ਸ਼ਰਮਾ ਆਦਿ ਆਗੂ ਹਾਜ਼ਰ ਸਨ |

ਪਿਛਲੀ ਖ਼ਬਰ ਮਾਈ ਭਾਗੋ ਡਿਗਰੀ ਕਾਲਜ ਰੱਲਾ ਵਲੋਂ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ <br/> ਅਗਲੀ ਖ਼ਬਰ ਸਫ਼ਾਈ ਸੇਵਕਾਂ ਦੀ ਹੜਤਾਲ ਕਾਰਨ ਸ਼ਹਿਰ 'ਚ ਕੂੜੇ ਦੇ ਢੇਰ ਲੱਗੇ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।