16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-05-2026

ਮਾਈ ਭਾਗੋ ਡਿਗਰੀ ਕਾਲਜ ਰੱਲਾ ਵਲੋਂ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ <br/>

ਅਜੀਤ ਡੈਸਕ 19-05-2026
ਜੋਗਾ, 18 ਮਈ (ਮਨਜੀਤ ਸਿੰਘ ਘੜੈਲੀ)- ਮਾਈ ਭਾਗੋ ਡਿਗਰੀ ਕਾਲਜ ਰੱਲਾ ਵਿਖੇ ਹੋਣਹਾਰ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ | ਜਾਣਕਾਰੀ ਦਿੰਦਿਆਂ ਪਿ੍ੰਸੀਪਲ ਡਾ. ਪਰਮਿੰਦਰ ਕੁਮਾਰੀ ਨੇ ਦੱਸਿਆ ਕਿ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਮੁੱਖ ਰੱਖਦਿਆਂ ਵਿੱਦਿਅਕ ਸੈਸ਼ਨ 2025-26 ਦੌਰਾਨ ਅਕਾਦਮਿਕ ਖੇਤਰ, ਸਹਿ-ਗਤੀਵਿਧੀਆਂ ਅਤੇ ਸੰਸਥਾ ਵਲੋਂ ਕਰਵਾਏ ਗਏ ਵੱਖ-ਵੱਖ ਪ੍ਰੋਗਰਾਮਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਨ ਵਾਲੇ ਵਿਦਿਆਰਥੀਆਂ ਨੂੰ ਵਿਸ਼ੇਸ਼ ਤੌਰ 'ਤੇ ਇਨਾਮੀ ਰਾਸ਼ੀ ਨਾਲ ਸਨਮਾਨਿਤ ਕੀਤਾ ਗਿਆ ਹੈ | ਸਮਾਗਮ ਦੌਰਾਨ ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ ਨੇ ਕਿਹਾ ਕਿ ਕਿਸੇ ਵੀ ਵਿੱਦਿਅਕ ਸੰਸਥਾ ਦੀ ਅਸਲ ਪਹਿਚਾਣ ਉਸ ਦੇ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਨਾਲ ਬਣਦੀ ਹੈ | ਉਨ੍ਹਾਂ ਕਿਹਾ ਕਿ ਜੋ ਵਿਦਿਆਰਥੀ ਸਾਲ ਭਰ ਅਨੁਸ਼ਾਸਨ 'ਚ ਰਹਿ ਕੇ ਮਿਹਨਤ, ਲਗਨ ਅਤੇ ਇਮਾਨਦਾਰੀ ਨਾਲ ਪੜ੍ਹਾਈ ਤੇ ਸਹਿ-ਗਤੀਵਿਧੀਆਂ 'ਚ ਭਾਗ ਲੈਂਦੇ ਹਨ, ਉਹ ਹੋਰਨਾਂ ਲਈ ਪ੍ਰੇਰਨਾ ਸਰੋਤ ਬਣਦੇ ਹਨ | ਇਸ ਮੌਕੇ ਉਕਤ ਤੋਂ ਇਲਾਵਾ ਮੈਨੇਜਿੰਗ ਡਾਇਰੈਕਟਰ ਕੁਲਦੀਪ ਸਿੰਘ ਖ਼ਿਆਲਾ, ਸਕੱਤਰ ਮਨਜੀਤ ਸਿੰਘ ਖ਼ਿਆਲਾ, ਵਾਇਸ ਚੇਅਰਮੈਨ ਪਰਮਜੀਤ ਸਿੰਘ ਬੁਰਜ ਹਰੀ, ਲਵਪ੍ਰੀਤ ਕੌਰ, ਕੁਲਜੀਤ ਕੌਰ ਅਤੇ ਸਕੂਲ ਪਿ੍ੰਸੀਪਲ ਸਵਿਤਾ ਕਾਠ ਵਲੋਂ ਵਿਦਿਆਰਥੀਆਂ ਨੂੰ ਇਨਾਮੀ ਰਾਸ਼ੀ ਦੇ ਚੈੱਕ ਭੇਟ ਕੀਤੇ ਗਏ | ਇਸ ਮੌਕੇ ਸਮੂਹ ਮੈਨੇਜਮੈਂਟ ਮੈਂਬਰ, ਅਧਿਆਪਕ ਅਤੇ ਵਿਦਿਆਰਥੀ ਹਾਜ਼ਰ ਸਨ |

ਪਿਛਲੀ ਖ਼ਬਰ ਸੇਂਟ ਜ਼ੇਵੀਅਰਜ਼ ਸਕੂਲ ਬੁਢਲਾਡਾ ਦੇ ਵਿਦਿਆਰਥੀਆਂ ਨੇ ਅਨੇਕਾਂ ਮੈਡਲ ਜਿੱਤੇ <br/> ਅਗਲੀ ਖ਼ਬਰ ਹਾਈ ਕੋਰਟ ਦੇ ਹੁਕਮਾਂ ਦੇ ਬਾਵਜੂਦ ਮਹਿੰਗਾਈ ਭੱਤਾ ਜਾਰੀ ਨਾ ਹੋਣ ਕਾਰਨ ਪੈਨਸ਼ਨਰਾਂ 'ਚ ਰੋਸ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।