ਬੁਢਲਾਡਾ, 19 ਮਈ (ਸਵਰਨ ਸਿੰਘ ਰਾਹੀ)- ਸਮਾਜ ਸੇਵੀ ਸੰਸਥਾ ਮਾਤਾ ਗੁਜਰੀ ਜੀ ਭਲਾਈ ਕੇਂਦਰ ਬੁਢਲਾਡਾ ਵਲੋਂ ਸਥਾਨਕ ਐਸ. ਡੀ. ਐਮ. ਦਫ਼ਤਰ ਅਤੇ ਤਹਿਸੀਲ ਕੰਪਲੈਕਸ 'ਚ ਠੰਢੇ ਪਾਣੀ ਦੀ ਸੇਵਾ ਸ਼ੁਰੂ ਕੀਤੀ ਗਈ ਹੈ | ਜਾਣਕਾਰੀ ਦਿੰਦਿਆਂ ਸੰਸਥਾ ਆਗੂ ਮਾ: ਕੁਲਵੰਤ ਸਿੰਘ ਅਤੇ ਈ. ਓ. ਕੁਲਵਿੰਦਰ ਸਿੰਘ ਨੇ ਦੱਸਿਆ ਕਿ ਇਸ ਦਾ ਰਸਮੀ ਉਦਘਾਟਨ ਐਸ. ਡੀ. ਐਮ. ਗਗਨਦੀਪ ਸਿੰਘ ਨੇ ਕੀਤਾ | ਉਨ੍ਹਾਂ ਸੰਸਥਾ ਦੇ ਇਸ ਕਾਰਜ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਤਹਿਸੀਲ ਕੰਪਲੈਕਸ ਅੰਦਰ ਬਣੇ ਦਫ਼ਤਰਾਂ 'ਚ ਰੋਜ਼ਾਨਾ ਹਜ਼ਾਰਾਂ ਲੋਕ ਕੰਮ-ਧੰਦਿਆਂ ਲਈ ਆਉਂਦੇ ਹਨ, ਜਿਨ੍ਹਾਂ ਲਈ ਅੱਤ ਦੀ ਪੈ ਰਹੀ ਗਰਮੀ ਦਰਮਿਆਨ ਠੰਢੇ ਪਾਣੀ ਦੀ ਸੇਵਾ ਬਹੁਤ ਵੱਡਾ ਭਲਾਈ ਵਾਲਾ ਕਾਰਜ ਹੈ | ਨੰਬਰਦਾਰ ਰਮੇਸ਼ ਕੁਮਾਰ ਨੇ ਦੱਸਿਆ ਕਿ ਇਸ ਤੋਂ ਇਲਾਵਾ ਸੰਸਥਾ ਵਲੋਂ ਸ਼ਹਿਰ ਵਿਚ 12 ਟੈਂਕੀਆਂ ਰੱਖ ਕੇ ਅਤੇ 2 ਚੱਲਦੇ ਫਿਰਦੇ ਰਿਕਸ਼ਿਆਂ ਨਾਲ ਪਾਣੀ ਦੀ ਸੇਵਾ ਕੀਤੀ ਜਾ ਰਹੀ ਹੈ | ਇਸ ਮੌਕੇ ਰੀਡਰ ਜਗਸੀਰ ਸਿੰਘ, ਸੁਪਰਡੈਂਟ ਰਾਣੀ ਕੌਰ, ਚੋਣ ਕਾਨੂੰਗੋ ਅਮਰਨਾਥ, ਦਵਿੰਦਰ ਕੌਰ, ਪ੍ਰਦੀਪ ਸਿੰਘ, ਨਾਇਬ ਸਿੰਘ, ਪ੍ਰਵੀਨ ਕੁਮਾਰ, ਹਰਜਿੰਦਰ ਸਿੰਘ, ਨਰੇਸ਼ ਕੁਮਾਰ ਬੰਸੀ, ਮਨਜਿੰਦਰ ਸਿੰਘ ਬੱਤਰਾ, ਰਘਬੀਰ