30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਤੇਲ ਅਤੇ ਗੈਸ ਦੇ ਭਾਅ ਵਧਾਉਣ ਖ਼ਿਲਾਫ਼ ਭਾਕਿਯੂ (ਡਕੌਂਦਾ) ਨੇ ਕੇਂਦਰ ਸਰਕਾਰ ਦੀ ਅਰਥੀ ਫੂਕੀ <br/>

ਮਾਨਸਾ ਵਿਖੇ ਕੇਂਦਰ ਸਰਕਾਰ ਖ਼ਿਲਾਫ਼ ਰੋਸ ਪ੍ਰਗਟਾਉਂਦੇ ਹੋਏ ਕਿਸਾਨ ਜਥੇਬੰਦੀ ਦੇ ਕਾਰਕੁਨ | ਅਜੀਤ ਤਸਵੀਰ<br/> 20-05-2026

ਮਾਨਸਾ, 19 ਮਈ (ਗੁਰਚੇਤ ਸਿੰਘ ਫੱਤੇਵਾਲੀਆ)- ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਵਲੋਂ ਡੀਜ਼ਲ, ਪੈਟਰੋਲ ਅਤੇ ਗੈਸ ਸਿਲੰਡਰਾਂ ਦੇ ਰੇਟਾਂ 'ਚ ਲਗਾਤਾਰ ਕੀਤੇ ਜਾ ਰਹੇ ਵਾਧੇ ਦੇ ਵਿਰੋਧ 'ਚ ਇੱਥੇ ਕੇਂਦਰ ਸਰਕਾਰ ਦੀ ਅਰਥੀ ਫੂਕੀ ਗਈ | ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਭੈਣੀਬਾਘਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵਲੋਂ ਡੀਜ਼ਲ, ਪੈਟਰੋਲ ਅਤੇ ਗੈਸ ਸਿਲੰਡਰਾਂ ਦੇ ਰੇਟਾਂ 'ਚ ਲਗਾਤਾਰ 3 ਵਾਰੀ ਵਾਧਾ ਕੀਤਾ ਗਿਆ, ਜੋ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਉਨ੍ਹਾਂ ਰੋਸ ਪ੍ਰਗਟਾਉਂਦਿਆਂ ਕਿਹਾ ਕਿ ਅਜੋਕੇ ਮਹਿੰਗਾਈ ਦੇ ਦੌਰ 'ਚ ਪਹਿਲਾਂ ਹੀ ਗ਼ਰੀਬ ਪਰਿਵਾਰਾਂ ਦਾ ਗੁਜ਼ਾਰਾ ਕਰਨਾ ਅÏਖਾ ਹੋਇਆ ਪਿਆ ਹੈ ਅਤੇ ਸਰਕਾਰ ਨੇ ਹੁਣ ਫਿਰ ਰੋਜ਼ਾਨਾ ਵਰਤੋਂ 'ਚ ਆਉਣ ਵਾਲੇ ਉਤਪਾਦਾਂ ਦੇ ਰੇਟ ਵਧਾ ਕੇ ਲੋਕਾਂ ਦਾ ਜਿਊਣਾ ਦੁੱਭਰ ਕਰ ਦਿੱਤਾ ਹੈ | ਜ਼ਿਲ੍ਹਾ ਪ੍ਰੈੱਸ ਸਕੱਤਰ ਮਨਜੀਤ ਸਿੰਘ ਉੱਲਕ ਨੇ ਦੱਸਿਆ ਕਿ ਬੈਂਕਾਂ 'ਚ ਨਕਦੀ ਦੇਣਾ ਬੰਦ ਕੀਤਾ ਹੋਇਆ ਹੈ ਅਤੇ ਨਕਦੀ ਆ ਹੀ ਨਹੀਂ ਰਹੀ ਦਾ ਬਹਾਨਾ ਬਣਾ ਕੇ ਕਿਸਾਨਾਂ ਨੂੰ ਧੱਕੇ ਖਾਣ ਲਈ ਮਜਬੂਰ ਕੀਤਾ ਜਾ ਰਿਹਾ ਹੈ | ਆਗੂਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਕੇਂਦਰ ਸਰਕਾਰ ਵਲੋਂ ਰੋਜਾਨਾ ਵਰਤੋਂ 'ਚ ਆਉਣ ਵਾਲੇ ਉਤਪਾਦਾਂ ਦੇ ਰੇਟ ਵਧਾਏ ਗਏ ਅਤੇ ਬੈਕਾਂ 'ਚ ਨਕਦੀ ਲੈਣ ਗਏ ਕਿਸਾਨਾਂ ਨੂੰ ਨਕਦੀ ਨਾ ਦਿੱਤੀ ਗਈ ਤਾਂ ਸਰਕਾਰ ਖ਼ਿਲਾਫ਼ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ | ਇਸ ਮੌਕੇ ਹਰਪਾਲ ਸਿੰਘ, ਰਾਜਪਾਲ ਸਿੰਘ, ਬਿੰਦਰ ਸਿੰਘ, ਸੇਵਾ ਸਿੰਘ, ਗੁਰਬਖ਼ਸ਼ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਜਨਗਣਨਾ ਡਿਊਟੀ ਦੌਰਾਨ ਪੇਸ਼ ਸਮੱਸਿਆਵਾਂ ਤੋਂ ਅੱਕੇ ਅਧਿਆਪਕਾਂ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਘਿਰਾਓ ਅਗਲੀ ਖ਼ਬਰ ਮਾਰਕਫੈੱਡ ਦੇ ਸੇਵਾ ਮੁਕਤ ਮੁਲਾਜ਼ਮ 22 ਨੂੰ ਸੰਗਰੂਰ ਤੋਂ ਸ਼ੁਰੂ ਕਰਨਗੇ ਜ਼ਿਲ੍ਹਾ ਮੈਨੇਜਰਾਂ ਦੇ ਦਫ਼ਤਰਾਂ ਅੱਗੇ ਧਰਨੇ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।