30-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਜਨਗਣਨਾ ਡਿਊਟੀ ਦੌਰਾਨ ਪੇਸ਼ ਸਮੱਸਿਆਵਾਂ ਤੋਂ ਅੱਕੇ ਅਧਿਆਪਕਾਂ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦਾ ਘਿਰਾਓ

ਅਜੀਤ ਡੈਸਕ 20-05-2026

ਮਾਨਸਾ, 19 ਮਈ (ਬਲਵਿੰਦਰ ਸਿੰਘ ਧਾਲੀਵਾਲ)- ਜਨ ਗਣਨਾ ਡਿਊਟੀ ਦੌਰਾਨ ਸਮੱਸਿਆਵਾਂ ਦਾ ਹੱਲ ਨਾ ਕਰਨ ਦੇ ਰੋਸ 'ਚ ਅਧਿਆਪਕ ਜਥੇਬੰਦੀਆਂ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਅੱਗੇ ਜਾਮ ਲਗਾ ਕੇ ਪ੍ਰਸ਼ਾਸਨ ਖ਼ਿਲਾਫ਼ ਤਿੱਖੀ ਨਾਅਰੇਬਾਜ਼ੀ ਕੀਤੀ ਗਈ | ਅਧਿਆਪਕ ਆਗੂ ਅਮੋਲਕ ਸਿੰਘ ਡੇਲੂਆਣਾ, ਕਰਮਜੀਤ ਸਿੰਘ ਤਾਮਕੋਟ, ਲਖਵਿੰਦਰ ਸਿੰਘ ਮਾਨ, ਦਰਸ਼ਨ ਸਿੰਘ ਅਲੀਸ਼ੇਰ ਨੇ ਦੋਸ਼ ਲਗਾਇਆ ਕਿ ਅਧਿਆਪਕਾਂ ਨੂੰ ਸਕੂਲਾਂ ਤੋਂ 2 ਵਜੇ ਛੁੱਟੀ ਹੋਣ ਤੋਂ ਬਾਅਦ ਅੱਤ ਦੀ ਗਰਮੀ 'ਚ ਡਿਊਟੀ ਕਰਨ ਲਈ ਮਜਬੂਰ ਕੀਤਾ ਜਾ ਰਿਹਾ ਹੈ, ਜਿਸ ਸਬੰਧੀ ਬੀਤੇ ਕੱਲ੍ਹ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਹੀਂ ਡਿਪਟੀ ਕਮਿਸ਼ਨਰ ਮਾਨਸਾ ਨੂੰ ਮੰਗ ਪੱਤਰ ਦਿੱਤਾ ਗਿਆ ਸੀ ਪਰ ਮਸਲਾ ਅੱਜ ਵੀ ਹੱਲ ਨਾ ਹੋਇਆ | ਉਨ੍ਹਾਂ ਦੱਸਿਆ ਕਿ ਵਫ਼ਦ ਡੀ.ਸੀ. ਨੂੰ ਮਿਲਣ ਆਇਆ ਸੀ ਪਰ ਕੋਈ ਸੁਣਵਾਈ ਨਾ ਹੋਣ ਕਰ ਕੇ ਪ੍ਰਦਰਸ਼ਨ ਕਰਨਾ ਪਿਆ | ਉਨ੍ਹਾਂ ਕਿਹਾ ਕਿ ਨਸ਼ੇੜੀਆਂ ਕਾਰਨ ਦੁਪਹਿਰ ਦੇ ਸਮੇਂ ਇਕੱਲੀਆਂ ਅÏਰਤ ਅਧਿਆਪਕਾਵਾਂ ਗਲੀਆਂ 'ਚ ਘੁੰਮ ਕੇ ਜਨਗਣਨਾ ਕਿਵੇਂ ਕਰਨਗੀਆਂ ਅਤੇ ਉਨ੍ਹਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਕੌਣ ਲਵੇਗਾ? ਬੁਲਾਰਿਆਂ ਨੇ ਕਿਹਾ ਕਿ ਇੱਕੋ ਸਮੇਂ ਜਨ ਗਣਨਾ, ਡਰੱਗ ਸਰਵੇ, ਬੀ. ਐਲ. ਓਜ਼ ਨੂੰ ਐਸ. ਆਈ. ਆਰ. ਅਤੇ ਨਗਰ ਕੌਂਸਲ ਚੋਣਾਂ 'ਚ ਡਿਊਟੀਆਂ ਲਗਾ ਦਿੱਤੀਆਂ ਹਨ, ਜੋ ਕਰਮਚਾਰੀ ਕਿਸੇ ਵੀ ਤਰ੍ਹਾਂ ਨੇਪਰੇ ਨਹੀਂ ਚਾੜ੍ਹ ਸਕਦੇ | ਉਨ੍ਹਾਂ ਆਖਿਆ ਕਿ ਅਧਿਆਪਕਾਂ ਦੀਆਂ ਅਨੇਕਾਂ ਤਰ੍ਹਾਂ ਦੀਆਂ ਗ਼ੈਰ ਵਿੱਦਿਅਕ ਡਿਊਟੀਆਂ ਲਗਾਉਣ ਕਰ ਕੇ ਸਕੂਲਾਂ 'ਚ ਪੜ੍ਹਾਈ ਦਾ ਮਾਹੌਲ ਖ਼ਤਮ ਹੋ ਚੁੱਕਾ ਹੈ | ਡੀ. ਈ. ਓ. ਵਲੋਂ 20 ਮਈ ਤੋਂ ਆਨ ਡਿਊਟੀ ਜਨਗਣਨਾ ਜਾਰੀ ਕਰਨ ਦਾ ਪੱਤਰ ਜਾਰੀ ਕਰਨ ਦੇ ਭਰੋਸੇ 'ਤੇ ਧਰਨਾ ਚੁੱਕਿਆ ਗਿਆ | ਆਗੂਆਂ ਨੇ ਕਿਹਾ ਕਿ ਜੇਕਰ ਕੱਲ੍ਹ ਪੱਤਰ ਜਾਰੀ ਨਾ ਹੋਇਆ ਤਾਂ ਮੁੜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਘੇਰਿਆ ਜਾਵੇਗਾ | ਇਸ ਮੌਕੇ ਮਨਮੋਹਨ ਸਿੰਘ, ਰਾਜਵਿੰਦਰ ਸਿੰਘ ਮੀਰ, ਨਵੀਨ ਬੋਹਾ, ਧਰਮਿੰਦਰ ਸਿੰਘ ਹੀਰੇਵਾਲਾ, ਸਹਿਦੇਵ ਸਿੰਘ, ਹੰਸਾ ਸਿੰਘ, ਰਾਜਵਿੰਦਰ ਸਿੰਘ ਬਹਿਣੀਵਾਲ, ਸਤੀਸ਼ ਕੁਮਾਰ, ਸੁਖਵੀਰ ਸਿੰਘ ਬੱਬੀ, ਸੁਖਵੀਰ ਕੌਰ, ਰਿੰਪੀ ਰਾਣੀ, ਅਮਨਦੀਪ ਕੌਰ, ਰਾਜਪਾਲ ਸਿੰਘ, ਅਨਮੋਲਦੀਪ ਸਿੰਘ, ਗੁਰਵਿੰਦਰ ਸਿੰਘ ਮਾਖਾ, ਗੁਰਪ੍ਰੀਤ ਸਿੰਘ ਭੀਖੀ, ਹਰਪ੍ਰੀਤ ਸਿੰਘ, ਗੁਰਵਿੰਦਰ ਸਿੰਘ, ਪਲਵਿੰਦਰ ਸਿੰਘ, ਕੁਲਦੀਪ ਸਿੰਘ ਖਾਰਾ, ਕੁਲਵਿੰਦਰ ਸਿੰਘ, ਰਾਕੇਸ਼ ਕੁਮਾਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਡਾਕਟਰੀ ਦੀ ਪੜ੍ਹਾਈ ਕਰ ਰਹੇ ਬਰੇਟਾ ਦੇ ਨੌਜਵਾਨ ਦੇ ਕਤਲ ਦੇ ਰੋਸ 'ਚ ਬਾਜ਼ਾਰ ਰਹੇ ਬੰਦ ਅਗਲੀ ਖ਼ਬਰ ਤੇਲ ਅਤੇ ਗੈਸ ਦੇ ਭਾਅ ਵਧਾਉਣ ਖ਼ਿਲਾਫ਼ ਭਾਕਿਯੂ (ਡਕੌਂਦਾ) ਨੇ ਕੇਂਦਰ ਸਰਕਾਰ ਦੀ ਅਰਥੀ ਫੂਕੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।