29-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਸਿਹਤ ਵਿਭਾਗ ਵਲੋਂ ਵਧਦੀ ਗਰਮੀ ਅਤੇ ਲੂ ਤੋਂ ਬਚਾਅ ਸੰਬੰਧੀ ਹਦਾਇਤਾਂ

ਅਜੀਤ ਡੈਸਕ 20-05-2026
ਮਾਨਸਾ, 19 ਮਈ (ਵਿ.ਪ੍ਰਤੀ)- ਸਿਹਤ ਵਿਭਾਗ ਵਲੋਂ ਵਧਦੀ ਗਰਮੀ ਅਤੇ ਲੂ ਤੋਂ ਬਚਾਅ ਲਈ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ | ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ ਨੇ ਕਿਹਾ ਕਿ ਨਵ-ਜੰਮੇ ਤੇ ਛੋਟੇ ਬੱਚੇ, ਗਰਭਵਤੀ ਅÏਰਤਾਂ, ਵੱਡੀ ਉਮਰ ਦੇ ਲੋਕਾਂ, ਮਜ਼ਦੂਰਾਂ, ਮੋਟਾਪੇ ਨਾਲ ਪੀੜਤਾਂ, ਮਾਨਸਿਕ ਤੌਰ 'ਤੇ ਬਿਮਾਰਾਂ, ਦਿਲ ਦੀਆਂ ਬਿਮਾਰੀਆਂ ਤੋਂ ਪੀੜਤ ਮਰੀਜ਼ਾਂ ਆਦਿ ਨੂੰ ਹਰ ਹੀਲੇ ਵਧੇਰੇ ਤਾਪਮਾਨ ਤੋਂ ਬਚਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਜੋ ਲੋਕ ਧੁੱਪ 'ਚ ਕੰਮ ਕਰਦੇ ਹਨ, ਸਰੀਰ ਦਾ ਤਾਪਮਾਨ 37 ਡਿਗਰੀ ਰੱਖਣ ਲਈ ਥੋੜ੍ਹੀ ਦੇਰ ਬਾਅਦ ਛਾਂ 'ਚ ਆਰਾਮ ਜ਼ਰੂਰ ਕਰਨ ਜਾਂ ਸਿਰ 'ਤੇ ਗਿੱਲਾ ਕੱਪੜਾ ਜ਼ਰੂਰ ਰੱਖਣ | ਉਨ੍ਹਾਂ ਕਿਹਾ ਕਿ ਮੌਸਮੀ ਫਲ ਅਤੇ ਸਬਜ਼ੀਆਂ ਦੀ ਵਧੇਰੇ ਵਰਤੋਂ ਕੀਤੀ ਜਾਵੇ ਕਿਉਂ ਕਿ ਇਨ੍ਹਾਂ 'ਚ ਪਾਣੀ ਦੀ ਮਾਤਰਾ ਵਧੇਰੇ ਹੁੰਦੀ ਹੈ ਅਤੇ ਅਜਿਹੇ ਮੌਸਮ ਦੌਰਾਨ ਓ.ਆਰ.ਐਸ., ਨਿੰਬੂ ਪਾਣੀ, ਲੱਸੀ, ਨਾਰੀਅਲ ਪਾਣੀ ਅਤੇ ਹੋਰ ਤਰਲ ਪਦਾਰਥਾਂ ਦਾ ਸੇਵਨ ਵੱਧ ਤੋਂ ਵੱਧ ਕਰਨਾ ਚਾਹੀਦਾ ਹੈ |
ਪਿਛਲੀ ਖ਼ਬਰ ਜੇ.ਐੱਨ.ਜੇ. ਡੀ.ਏ.ਵੀ. ਪਬਲਿਕ ਸਕੂਲ ਦੇ ਕੈਡਿਟਾਂ ਦਾ ਐੱਨ.ਸੀ.ਸੀ. ਕੈਂਪ ਲਗਾਇਆ ਅਗਲੀ ਖ਼ਬਰ ਦਸਮੇਸ਼ ਇੰਟਰਨੈਸ਼ਨਲ ਸਕੂਲ ਦੀ ਜੈਸਮੀਨ ਨੇ ਜ਼ਿਲ੍ਹੇ 'ਚੋਂ ਪਹਿਲਾ ਸਥਾਨ ਹਾਸਿਲ ਕੀਤਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।