28-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-05-2026

ਜ਼ਿਲ੍ਹਾ ਚੋਣ ਅਫ਼ਸਰ ਦੀ ਨਿਗਰਾਨੀ ਹੇਠ ਚੋਣ ਅਮਲੇ ਦੀ ਦੂਜੀ ਰੈਂਡਮਾਈਜ਼ੇਸ਼ਨ ਮੁਕੰਮਲ

ਅਜੀਤ ਡੈਸਕ 20-05-2026
ਮਾਨਸਾ, 19 ਮਈ (ਰਾਵਿੰਦਰ ਸਿੰਘ ਰਵੀ)- ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਨੂੰ ਨਿਰਪੱਖ ਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚਾੜ੍ਹਨ ਦੇ ਮਕਸਦ ਨਾਲ ਚੋਣ ਅਮਲੇ ਦੀ ਦੂਜੀ ਰੈਂਡਮਾਈਜ਼ੇਸ਼ਨ ਕਰਵਾਈ ਗਈ | ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਦੱਸਿਆ ਕਿ ਚੋਣਾਂ ਦੌਰਾਨ ਕਿਸੇ ਵੀ ਕਿਸਮ ਦੀ ਪੱਖਪਾਤ ਦੀ ਗੁੰਜਾਇਸ਼ ਨੂੰ ਖ਼ਤਮ ਕਰਨ ਲਈ ਕੰਪਿਊਟਰਾਈਜ਼ਡ ਪ੍ਰਣਾਲੀ ਰਾਹੀਂ ਪੋਲਿੰਗ ਸਟਾਫ਼ ਦੀ ਡਿਊਟੀ ਲਗਾਈ ਜਾ ਰਹੀ ਹੈ | ਉਨ੍ਹਾਂ ਦੱਸਿਆ ਕਿ ਦੂਜੀ ਰੈਂਡਮਾਈਜ਼ੇਸ਼ਨ ਰਾਹੀਂ ਵੱਖ-ਵੱਖ ਵਾਰਡਾਂ ਲਈ ਪ੍ਰੀਜ਼ਾਈਡਿੰਗ ਅਫ਼ਸਰ, ਏ.ਪੀ.ਆਰ.ਓ. ਅਤੇ ਪੋਲਿੰਗ ਅਫ਼ਸਰ ਆਦਿ ਲਗਾਏ ਗਏ ਹਨ | ਉਨ੍ਹਾਂ ਦੱਸਿਆ ਕਿ ਤਾਇਨਾਤ ਕੀਤੇ ਗਏ ਅਮਲੇ ਨੂੰ ਚੋਣ ਪ੍ਰਕਿਰਿਆ ਦੀਆਂ ਬਾਰੀਕੀਆਂ ਤੋਂ ਜਾਣੂ ਕਰਵਾਉਣ ਲਈ 21 ਮਈ ਨੂੰ ਦੂਜੀ ਰਿਹਰਸਲ ਕਰਵਾਈ ਜਾਵੇਗੀ | ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸਿਮਰਪ੍ਰੀਤ ਕੌਰ, ਜ਼ਿਲ੍ਹਾ ਸੂਚਨਾ ਅਫ਼ਸਰ ਰਵੀਨਾ ਆਦਿ ਹਾਜ਼ਰ ਸਨ |
ਪਿਛਲੀ ਖ਼ਬਰ ਕਾਗ਼ਜ਼ ਵਾਪਸੀ ਬਾਅਦ ਨਗਰ ਕੌਂਸਲ ਬੁਢਲਾਡਾ ਦੇ 19 ਵਾਰਡਾਂ ਲਈ 70 ਉਮੀਦਵਾਰ ਚੋਣ ਮੈਦਾਨ 'ਚ ਅਗਲੀ ਖ਼ਬਰ ਨਗਰ ਪੰਚਾਇਤ ਬੋਹਾ ਵਿਖੇ 15 ਉਮੀਦਵਾਰਾਂ ਨੇ ਨਾਂਅ ਲਏ ਵਾਪਸ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।