ਮਾਨਸਾ, 19 ਮਈ (ਬਲਵਿੰਦਰ ਸਿੰਘ ਧਾਲੀਵਾਲ)- ਜ਼ਿਲ੍ਹਾ ਚੋਣ ਅਫ਼ਸਰ ਨਵਜੋਤ ਕੌਰ ਨੇ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਦੀਆਂ ਆਮ ਚੋਣਾਂ ਨੂੰ ਪਾਰਦਰਸ਼ੀ ਅਤੇ ਨਿਰਪੱਖ ਢੰਗ ਨਾਲ ਨੇਪਰੇ ਚਾੜ੍ਹਨ ਲਈ ਵੱਖ-ਵੱਖ ਸਿਆਸੀ ਪਾਰਟੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ | ਉਨ੍ਹਾਂ ਹਦਾਇਤ ਕੀਤੀ ਕਿ ਕੋਈ ਵੀ ਸਿਆਸੀ ਪਾਰਟੀ ਜਾਂ ਉਮੀਦਵਾਰ ਅਜਿਹੀ ਗਤੀਵਿਧੀ ਨਹੀਂ ਕਰੇਗਾ ਜਿਸ ਨਾਲ ਜਾਤੀਆਂ, ਧਰਮਾਂ ਜਾਂ ਭਾਸ਼ਾਈ ਭਾਈਚਾਰਿਆਂ ਵਿਚਕਾਰ ਨਫ਼ਰਤ ਜਾਂ ਤਣਾਅ ਪੈਦਾ ਹੋਵੇ | ਇਸ ਤੋਂ ਇਲਾਵਾ ਚੋਣ ਪ੍ਰਚਾਰ ਲਈ ਧਾਰਮਿਕ ਥਾਵਾਂ ਜਾਂ ਧਾਰਮਿਕ ਉਪਦੇਸ਼ ਵਾਲੇ ਸਥਾਨਾਂ ਦੀ ਵਰਤੋਂ ਕਰਨ 'ਤੇ ਮੁਕੰਮਲ ਪਾਬੰਦੀ ਹੋਵੇਗੀ | ਚੋਣਾਂ ਦੌਰਾਨ ਕਿਸੇ ਵੀ ਤਰ੍ਹਾਂ ਦੀਆਂ ਚੋਣ ਮੀਟਿੰਗਾਂ ਜਾਂ ਰੈਲੀਆਂ 'ਚ ਸ਼ਰਾਬ ਜਾਂ ਹੋਰ ਨਸ਼ੀਲੇ ਪਦਾਰਥ ਪਰੋਸਣ 'ਤੇ ਵੀ ਪੂਰੀ ਤਰ੍ਹਾਂ ਪਾਬੰਦੀ ਰਹੇਗੀ ਅਤੇ ਉਲੰਘਣਾ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ | ਲਾਊਡ ਸਪੀਕਰ ਸਿਰਫ਼ ਸਵੇਰੇ 7 ਵਜੇ ਤੋਂ ਰਾਤ 10 ਵਜੇ ਤੱਕ ਵਰਤੇ ਜਾ ਸਕਣਗੇ | ਉਨ੍ਹਾਂ ਰਾਜਸੀ ਪਾਰਟੀਆਂ ਦੇ ਨੁਮਾਇੰਦਿਆਂ ਨੂੰ ਚੋਣਾਂ ਦੇ ਪ੍ਰਬੰਧਾਂ ਨੂੰ ਸੁਚਾਰੂ ਬਣਾਉਣ ਲਈ ਆਪਣੇ ਚੋਣ ਏਜੰਟ, ਪੋਲਿੰਗ ਏਜੰਟ ਅਤੇ ਕਾਊਾਟਿੰਗ ਏਜੰਟ ਲਗਾਉਣ ਦੀ ਪ੍ਰਕਿਰਿਆ ਨੂੰ ਤੇਜ਼ੀ ਨਾਲ ਅਮਲ 'ਚ ਲਿਆਉਣ ਤਾਂ ਜੋ ਸਮੇਂ ਸਿਰ ਸਾਰੇ ਪ੍ਰਬੰਧ ਮੁਕੰਮਲ ਕੀਤੇ ਜਾ ਸਕਣ | ਮੀਟਿੰਗ 'ਚ ਵਧੀਕ ਜ਼ਿਲ੍ਹਾ ਚੋਣ ਅਫ਼ਸਰ ਸਿਮਰਪ੍ਰੀਤ ਕੌਰ ਤੋਂ ਇਲਾਵਾ ਆਪ ਦੇ ਭਰਪੂਰ ਸਿੰਘ ਜਰਨਲ ਸਕੱਤਰ ਡਾ. ਵਿੰਗ ਤੇ ਰਮਨਪ੍ਰੀਤ ਸਿੰਘ ਜ਼ਿਲ੍ਹਾ ਮੀਤ ਪ੍ਰਧਾਨ ਯੂਥ ਵਿੰਗ, ਭਾਜਪਾ ਦੇ ਮਨਦੀਪ ਸਿੰਘ ਹਲਕਾ ਇੰਚਾਰਜ, ਸ਼ੋ੍ਰਮਣੀ ਅਕਾਲੀ ਦਲ ਦੇ ਕੇ.ਐਸ. ਮਠਾੜੂ, ਬਸਪਾ ਦੇ ਕੁਲਦੀਪ ਸਿੰਘ ਤੇ ਰੇਖਾ ਰਾਣੀ, ਸੀ.ਪੀ.ਆਈ. (ਐਮ) ਦੇ ਸਵਰਨਜੀਤ ਸਿੰਘ ਦਲਿਓ, ਕਾਂਗਰਸ ਦੇ ਰਣਦੀਪ ਸਿੰਘ ਸਿੱਧੂ, ਚੋਣ ਤਹਿਸੀਲਦਾਰ ਭੂਸ਼ਣ ਕੁਮਾਰ ਆਦਿ ਹਾਜ਼ਰ ਸਨ |