03-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-05-2026

ਸਿਵਲ ਸਰਜਨ ਡਾ. ਹਰਿੰਦਰ ਸ਼ਰਮਾ ਨੂੰ ਸੇਵਾ ਮੁਕਤੀ 'ਤੇ ਨਿੱਘੀ ਵਿਦਾਇਗੀ <br/>

ਅਜੀਤ ਡੈਸਕ 31-05-2026
ਮਾਨਸਾ, 30 ਮਈ (ਬਲਵਿੰਦਰ ਸਿੰਘ ਧਾਲੀਵਾਲ)- ਸਿਵਲ ਸਰਜਨ ਮਾਨਸਾ ਵਜੋਂ ਸੇਵਾ ਨਿਭਾਅ ਰਹੇ ਡਾ. ਹਰਿੰਦਰ ਸ਼ਰਮਾ ਨੂੰ ਸੇਵਾ ਮੁਕਤੀ 'ਤੇ ਨਿੱਘੀ ਵਿਦਾਇਗੀ ਪਾਰਟੀ ਦਿੱਤੀ ਗਈ | ਕਾਬਲੇ-ਗ਼ੌਰ ਰਹੇ ਕਿ ਉਹ ਸਿਹਤ ਵਿਭਾਗ 'ਚ ਡਿਪਟੀ ਡਾਇਰੈਕਟਰ ਵਜੋਂ ਤਾਇਨਾਤ ਸਨ | ਉਹ ਲਗਪਗ 40 ਸਾਲ ਦੀ ਸਰਵਿਸ ਪੂਰੀ ਕਰਨ ਉਪਰੰਤ ਸੇਵਾ ਮੁਕਤ ਹੋਏ ਹਨ | ਬੁਲਾਰਿਆਂ ਨੇ ਉਨ੍ਹਾਂ ਦੀਆਂ ਸੇਵਾਵਾਂ ਦੀ ਸ਼ਲਾਘਾ ਕਰਦਿਆਂ ਲੰਬੀ ਉਮਰ ਦੀ ਕਾਮਨਾ ਕੀਤੀ | ਸੀ.ਐਮ.ਓ. ਡਾ. ਰਣਜੀਤ ਸਿੰਘ ਰਾਏ ਨੇ ਸ੍ਰੀ ਸ਼ਰਮਾ ਦੇ ਕੰਮ ਦੇ ਤੌਰ ਤਰੀਕੇ ਦੀ ਸ਼ਲਾਘਾ ਕੀਤੀ | ਇਸ ਮੌਕੇ ਡਾ. ਮਯਿਕਜੋਤ ਸਿੰਘ ਡਿਪਟੀ ਮੈਡੀਕਲ ਕਮਿਸ਼ਨਰ, ਡਾ. ਬਲਜੀਤ ਕੌਰ ਜ਼ਿਲ੍ਹਾ ਪਰਿਵਾਰ ਭਲਾਈ ਅਫ਼ਸਰ, ਡਾ. ਕਮਲਪ੍ਰੀਤ ਕੌਰ ਬਰਾੜ ਸਹਾਇਕ ਸਿਵਲ ਸਰਜਨ ਜ਼ਿਲ੍ਹਾ ਪ੍ਰੋਗਰਾਮ ਮੈਨੇਜਰ ਅਵਤਾਰ ਸਿੰਘ, ਜ਼ਿਲ੍ਹਾ ਮਾਸ ਮੀਡੀਆ ਅਫ਼ਸਰ ਪਵਨ ਕੁਮਾਰ ਫੱਤਾ, ਸੁਪਰਡੈਂਟ ਪ੍ਰਤਾਪ ਸਿੰਘ ਤੇ ਸੰਦੀਪ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਦੇ ਸਥਾਪਨਾ ਦਿਵਸ ਮੌਕੇ ਸੰਘਰਸ਼ ਤੇਜ਼ ਕਰਨ ਦਾ ਪ੍ਰਣ <br/> ਅਗਲੀ ਖ਼ਬਰ ਅਧਿਆਪਕਾਂ ਤੇ ਮਾਪਿਆਂ ਦੀ ਸਾਂਝ ਨਾਲ ਵਿਦਿਆਰਥੀਆਂ ਦੀ ਪ੍ਰਤਿਭਾ 'ਚ ਆਉਂਦੈ ਨਿਖਾਰ-ਸਿੱਖਿਆ ਅਧਿਕਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।