15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਸੇਵਾ ਕੇਂਦਰ ਮੁਲਾਜ਼ਮ ਵੈੱਲਫੇਅਰ ਐਸੋਸੀਏਸ਼ਨ ਵਲੋਂ ਮੰਗਾਂ ਨੂੰ ਲੈ ਕੇ ਧਰਨਾ ਜਾਰੀ

ਅਜੀਤ ਡੈਸਕ 05-06-2026

ਮਾਨਸਾ, 4 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਸੇਵਾ ਕੇਂਦਰ ਮੁਲਾਜ਼ਮ ਵੈੱਲਫੇਅਰ ਐਸੋਸੀਏਸ਼ਨ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਸਥਾਨਕ ਸੇਵਾ ਕੇਂਦਰ ਅੱਗੇ ਰੋਸ ਧਰਨਾ ਲਗਾਤਾਰ ਜਾਰੀ ਹੈ | ਧਰਨਾਕਾਰੀਆਂ ਨੇ ਪੰਜਾਬ ਸਰਕਾਰ ਖ਼ਿਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ ਜਾ ਰਹੀ ਹੈ | ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸੰਦੀਪ ਸਿੰਘ ਨੇ ਦੋਸ਼ ਲਗਾਇਆ ਕਿ ਉਹ ਪਿਛਲੇ ਦਿਨਾਂ ਤੋਂ ਸੰਘਰਸ਼ ਦੇ ਰਾਹ ਪਏ ਹੋਏ ਹਨ ਪ੍ਰੰਤੂ ਹਾਲੇ ਤੱਕ ਸਰਕਾਰ ਅਤੇ ਸਬੰਧਿਤ ਕੰਪਨੀ ਦੇ ਕੰਨ 'ਤੇ ਜੂੰ ਤੱਕ ਨਹੀਂ ਸਰਕੀ | ਉਨ੍ਹਾਂ ਕਿਹਾ ਕਿ ਕਰਮਚਾਰੀ ਨਿਗੂਣੀਆਂ ਤਨਖ਼ਾਹਾਂ 'ਤੇ ਕੰਮ ਕਰ ਰਹੇ ਹਨ, ਜਿਸ ਕਰ ਕੇ ਘਰ ਦਾ ਗੁਜ਼ਾਰਾ ਕਰਨਾ ਅÏਖਾ ਹੋਇਆ ਪਿਆ ਹੈ | ਉਨ੍ਹਾਂ ਦੱਸਿਆ ਕਿ ਸੇਵਾ ਕੇਂਦਰ 'ਚ 450 ਤੋਂ ਵੱਧ ਮੁਲਾਜ਼ਮਾਂ ਦੀ ਦੇਖ ਰੇਖ ਨਿੱਜੀ ਕੰਪਨੀ ਵਲੋਂ ਕਰਵਾਈ ਜਾ ਰਹੀ ਹੈ, ਜੋ ਉਨ੍ਹਾਂ ਦੀਆਂ ਮੰਗਾਂ ਪ੍ਰਤੀ ਗੰਭੀਰ ਨਹੀਂ | ਉਨ੍ਹਾਂ ਮੰਗ ਕੀਤੀ ਕਿ ਮੁਲਾਜ਼ਮਾਂ ਨੂੰ ਸਰਕਾਰੀ ਅਦਾਰੇ 'ਚ ਰਲਾਇਆ ਜਾਵੇ ਅਤੇ ਤਨਖ਼ਾਹਾਂ 'ਚ ਵਾਧਾ ਕਰਨ ਦੇ ਨਾਲ ਹੀ ਠੇਕੇਦਾਰੀ ਸਿਸਟਮ ਬੰਦ ਕੀਤਾ ਜਾਵੇ | ਇਸ ਦੌਰਾਨ ਪ੍ਰਮੁੱਖ ਕਿਸਾਨ ਤੇ ਮਜ਼ਦੂਰ ਜਥੇਬੰਦੀਆਂ ਵਲੋਂ ਵੀ ਧਰਨੇ 'ਚ ਸ਼ਾਮਲ ਹੋ ਕੇ ਸੰਘਰਸ਼ ਦੀ ਹਮਾਇਤ ਕਰ ਦਿੱਤੀ | ਭਾਕਿਯੂ ਲੱਖੋਵਾਲ, ਡਕੌਂਦਾ, ਉਗਰਾਹਾਂ, ਸੰਯੁਕਤ ਕਿਸਾਨ ਮੋਰਚਾ (ਗੈਰ-ਰਾਜਨੀਤਿਕ) ਸਮੇਤ ਕਈ ਜਥੇਬੰਦੀਆਂ ਦੇ ਆਗੂ ਅਤੇ ਬੁਲਾਰੇ ਵਿਸ਼ੇਸ਼ ਤੌਰ 'ਤੇ ਧਰਨੇ 'ਚ ਸ਼ਾਮਲ ਹੋਏ | ਉਨ੍ਹਾਂ ਸਰਕਾਰ ਤੋਂ ਮੰਗ ਕੀਤੀ ਕਿ ਸੇਵਾ ਕੇਂਦਰ ਮੁਲਾਜ਼ਮਾਂ ਦੀਆਂ ਮੰਗਾਂ ਤੁਰੰਤ ਲਾਗੂ ਕਰ ਕੇ ਪੱਕਾ ਰੋਜ਼ਗਾਰ, ਯੋਗ ਤਨਖ਼ਾਹ ਅਤੇ ਨੌਕਰੀ ਦੀ ਸੁਰੱਖਿਆ ਪ੍ਰਦਾਨ ਕੀਤੀ ਜਾਵੇ | ਇਸ ਮੌਕੇ ਐਸੋਸੀਏਸ਼ਨ ਦੇ ਉਪ ਪ੍ਰਧਾਨ ਮਨਵੀਰ ਕੌਰ, ਸਰਪ੍ਰਸਤ ਹਰਵਿੰਦਰ ਸਿੰਘ ਤੇ ਕਰਮਜੀਤ ਸਿੰਘ, ਖ਼ਜ਼ਾਨਚੀ ਜਸਪ੍ਰੀਤ ਸਿੰਘ, ਮੀਡੀਆ ਸਲਾਹਕਾਰ ਕੁਲਜੀਤ ਸਿੰਘ ਤੇ ਮਨਜੀਤ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪੇਂਡੂ ਸਖ਼ੀਆਂ ਦੇ ਵਫ਼ਦ ਨੇ ਹੱਕੀ ਮੰਗਾਂ ਸੰਬੰਧੀ ਡੀ.ਸੀ. ਨੂੰ ਮੰਗ-ਪੱਤਰ ਦਿੱਤਾ <br/> ਅਗਲੀ ਖ਼ਬਰ ਮਾਨਸਾ 'ਚ ਮੀਂਹ ਨੇ ਲੋਕਾਂ ਨੂੰ ਦਿਵਾਈ ਗਰਮੀ ਤੋਂ ਰਾਹਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।