15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-06-2026

ਪੇਂਡੂ ਸਖ਼ੀਆਂ ਦੇ ਵਫ਼ਦ ਨੇ ਹੱਕੀ ਮੰਗਾਂ ਸੰਬੰਧੀ ਡੀ.ਸੀ. ਨੂੰ ਮੰਗ-ਪੱਤਰ ਦਿੱਤਾ <br/>

ਅਜੀਤ ਡੈਸਕ 05-06-2026
ਮਾਨਸਾ, 4 ਜੂਨ (ਰਾਵਿੰਦਰ ਸਿੰਘ ਰਵੀ)- ਪੰਜਾਬ ਰਾਜ ਰੂਰਲ ਲਾਈਵਲੀਹੁੱਡ ਮਿਸ਼ਨ ਤਹਿਤ ਸੇਵਾਵਾਂ ਨਿਭਾਅ ਰਹੀਆਂ ਪੇਂਡੂ ਸਖ਼ੀਆਂ ਦੇ ਵਫ਼ਦ ਵਲੋਂ ਹੱਕੀ ਮੰਗਾਂ ਸਬੰਧੀ ਨਵਜੋਤ ਕੌਰ ਡਿਪਟੀ ਕਮਿਸ਼ਨਰ ਮਾਨਸਾ ਨੂੰ ਮੰਗ ਪੱਤਰ ਦਿੱਤਾ ਗਿਆ | ਸੂਬਾ ਆਗੂ ਹਰਜੀਤ ਕੌਰ ਮੂਲਾ ਸਿੰਘ ਵਾਲਾ ਅਤੇ ਜ਼ਿਲ੍ਹਾ ਪ੍ਰਧਾਨ ਜਸਵੀਰ ਕੌਰ ਕਿਸ਼ਨਗੜ੍ਹ ਫਰਵਾਹੀ ਨੇ ਰੋਸ ਪ੍ਰਗਟਾਉਂਦਿਆਂ ਕਿਹਾ ਕਿ ਸਰਕਾਰ ਦੀਆਂ ਲਾਭਕਾਰੀ ਸਕੀਮਾਂ ਨੂੰ ਜ਼ਮੀਨੀ ਪੱਧਰ ਤੱਕ ਲਾਗੂ ਕਰਵਾਉਣ ਲਈ ਉਹ ਦਿਨ ਰਾਤ ਮਿਹਨਤ ਕਰ ਰਹੀਆਂ ਹਨ ਪਰ ਫਿਰ ਵੀ ਉਨ੍ਹਾਂ ਦੇ ਬਣਦੇ ਹੱਕ ਨਹੀਂ ਦਿੱਤੇ ਜਾ ਰਹੇ | ਉਨ੍ਹਾਂ ਮੰਗ ਕੀਤੀ ਕਿ ਮਾਣ ਭੱਤਾ ਮਹਿੰਗਾਈ ਦੇ ਹਿਸਾਬ ਦੇ ਵਧਾਉਣ ਨਾਲ ਨੌਕਰੀ ਦੀ ਸੁਰੱਖਿਆ ਵੀ ਯਕੀਨੀ ਬਣਾਈ ਜਾਵੇ ਅਤੇ ਹੋਰ ਸਾਰੀਆਂ ਸਹੂਲਤਾਂ ਦਿੱਤੀਆਂ ਜਾਣ | ਡੀ.ਸੀ. ਨੇ ਭਰੋਸਾ ਦਿੱਤਾ ਕਿ ਜਾਇਜ਼ ਮੰਗਾਂ ਸਰਕਾਰ ਦੇ ਧਿਆਨ 'ਚ ਲਿਆ ਕੇ ਹੱਲ ਕਰਵਾਈਆਂ ਜਾਣਗੀਆਂ | ਇਸ ਮੌਕੇ ਸਰਬਜੀਤ ਕੌਰ ਸਰਦੂਲਗੜ੍ਹ, ਰਾਣੀ ਕੌਰ ਧਲੇਵਾਂ, ਰੁਪਿੰਦਰ ਕੌਰ ਨੰਗਲ ਕਲਾਂ, ਸਰੋਜ ਰਾਣੀ ਲਾਲਿਆਂਵਾਲੀ, ਸਤਵਿੰਦਰ ਕੌਰ ਬੁਢਲਾਡਾ, ਜਸਵੀਰ ਕੌਰ ਮੱਤੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਭੈਣੀਬਾਘਾ ਵਿਖੇ ਤੇਜ਼ ਹਨੇਰੀ ਤੇ ਬਾਰਿਸ਼ ਨਾਲ ਡੇਅਰੀ ਫਾਰਮਿੰਗ ਦਾ ਸ਼ੈੱਡ ਡਿਗਿਆ <br/> ਅਗਲੀ ਖ਼ਬਰ ਸੇਵਾ ਕੇਂਦਰ ਮੁਲਾਜ਼ਮ ਵੈੱਲਫੇਅਰ ਐਸੋਸੀਏਸ਼ਨ ਵਲੋਂ ਮੰਗਾਂ ਨੂੰ ਲੈ ਕੇ ਧਰਨਾ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।