ਮਾਨਸਾ, 4 ਜੂਨ (ਰਾਵਿੰਦਰ ਸਿੰਘ ਰਵੀ)- ਨੇੜਲੇ ਪਿੰਡ ਭੈਣੀਬਾਘਾ ਵਿਖੇ ਤੇਜ਼ ਹਨੇਰੀ ਤੇ ਬਾਰਿਸ਼ ਨਾਲ ਡੇਅਰੀ ਫਾਰਮਿੰਗ ਦਾ ਸ਼ੈੱਡ ਡਿੱਗ ਪਿਆ | ਦੋ ਮੱਝਾਂ ਦੀ ਮੌਤ ਹੋ ਗਈ ਹੈ, ਜਦਕਿ 15 ਦੇ ਕਰੀਬ ਜ਼ਖਮੀ ਹੋ ਗਈਆਂ ਹਨ | ਇਸ ਤੋਂ ਇਲਾਵਾ ਇਕ ਮਜ਼ਦੂਰ ਵੀ ਜ਼ਖਮੀ ਹੋਇਆ ਹੈ | ਪੀੜਤ ਕਿਸਾਨ ਜਸਵੰਤ ਸਿੰਘ ਨੇ ਦੱਸਿਆ ਕਿ ਉਸ ਨੇ ਪਿਛਲੇ ਸਮੇਂ ਤੋਂ ਘਰ ਦੇ ਗੁਜ਼ਾਰੇ ਲਈ ਡੇਅਰੀ ਫਾਰਮਿੰਗ ਦਾ ਧੰਦਾ ਸ਼ੁਰੂ ਕੀਤਾ ਸੀ ਅਤੇ ਡੇਢ ਦਰਜਨ ਦੇ ਕਰੀਬ ਮੱਝਾਂ ਰੱਖੀਆਂ ਗਈਆਂ ਸਨ | ਉਨ੍ਹਾਂ ਦੱਸਿਆ ਕਿ ਕੁਦਰਤੀ ਆਫ਼ਤ ਨਾਲ ਵੱਡਾ ਆਰਥਿਕ ਨੁਕਸਾਨ ਹੋ ਗਿਆ ਹੈ | ਪਿੰਡ ਵਾਸੀ ਲਛਮਣ ਸਿੰਘ ਤੇ ਕਿਸਾਨ ਆਗੂ ਬਲਜੀਤ ਸਿੰਘ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਪੀੜਤ ਨੂੰ ਯੋਗ ਮੁਆਵਜ਼ਾ ਦਿੱਤਾ ਜਾਵੇ |
ਭੈਣੀਬਾਘਾ ਵਿਖੇ ਤੇਜ਼ ਹਨੇਰੀ ਤੇ ਬਾਰਿਸ਼ ਨਾਲ ਡੇਅਰੀ ਫਾਰਮਿੰਗ ਦਾ ਸ਼ੈੱਡ ਡਿਗਿਆ <br/>
ਅਜੀਤ ਡੈਸਕ
05-06-2026