ਬੁਢਲਾਡਾ, 5 ਜੂਨ (ਸਵਰਨ ਸਿੰਘ ਰਾਹੀ)-�ਡੀਸ਼ਾ ਰਾਜ ਵਿਖੇ ਹੋਈ ਵਾਕੋ ਇੰਡੀਆ ਜੂਨੀਅਰ ਨੈਸ਼ਨਲ ਕਿੱਕ-ਬਾਕਸਿੰਗ ਚੈਂਪੀਅਨਸ਼ਿਪ ‘ਚ ਜਿੰਦਲ ਇੰਟਰਨੈਸ਼ਨਲ ਸਕੂਲ ਰਾਮਪੁਰ ਮੰਡੇਰ ਦੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਰਾਸ਼ਟਰੀ ਪੱਧਰ ‘ਤੇ ਵੱਡੀ ਉਪਲਬਧੀ ਹਾਸਿਲ ਕੀਤੀ ਹੈ। ਪ੍ਰਿੰਸੀਪਲ ਰਮਨਦੀਪ ਕੌਰ ਢੀਂਡਸਾ ਨੇ ਦੱਸਿਆ ਕਿ ਅਰਮਨਦੀਪ ਸਿੰਘ ਨੇ 75 ਕਿੱਲੋ ਭਾਰ ਵਰਗ ‘ਚ ਸੋਨੇ ਦਾ ਤਗਮਾ ਤੇ ਗੁਲਾਬਪ੍ਰੀਤ ਸਿੰਘ ਨੇ 80 ਕਿੱਲੋ ਭਾਰ ਵਰਗ ‘ਚ ਚਾਂਦੀ ਦਾ ਤਗਮਾ ਹਾਸਿਲ ਕਰ ਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ। ਚੇਅਰਮੈਨ ਪ੍ਰਦੀਪ ਜਿੰਦਲ ਤੇ ਚੇਅਰਮੈਨ ਨਿਸ਼ਾਂਤ ਜੈਨ ਨੇ ਜੇਤੂ ਖਿਡਾਰੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਖੇਡਾਂ ਵਿਦਿਆਰਥੀਆਂ ‘ਚ ਅਨੁਸ਼ਾਸਨ, ਸਹਿਣਸ਼ੀਲਤਾ, ਲੀਡਰਸ਼ਿਪ ਅਤੇ ਆਤਮ-ਵਿਸ਼ਵਾਸ ਪੈਦਾ ਕਰਦੀਆਂ ਹਨ। ਕੁਆਰਡੀਨੇਟਰ ਕਿਰਨ ਮਠਾੜੂ ਨੇ ਕਿਹਾ ਕਿ ਖਿਡਾਰੀਆਂ ਦੀ ਇਸ ਪ੍ਰਾਪਤੀ, ਉਨ੍ਹਾਂ ਦੀ ਲਗਨ, ਮਿਹਨਤ ਤੇ ਸ਼ਾਨਦਾਰ ਸਫਲਤਾ ਪਿੱਛੇ ਸਕੂਲ ਦੇ ਡੀ.ਪੀ.ਈ ਕੁਲਦੀਪ ਸਿੰਘ, ਹਰਪ੍ਰੀਤ ਸਿੰਘ, ਦਮਨ ਅਤੇ ਮੈਡਮ ਸਿਮਰਨ ਦੀ ਵਿਸ਼ੇਸ਼ ਮਿਹਨਤ ਰਹੀ ਹੈ। ਸਕੂਲ ਪਹੁੰਚਣ ‘ਤੇ ਜੇਤੂ ਖਿਡਾਰੀਆਂ ਦਾ ਸ਼ਾਨਦਾਰ ਸਵਾਗਤ ਕੀਤਾ ਗਿਆ।
ਜਿੰਦਲ ਇੰਟਰਨੈਸ਼ਨਲ ਸਕੂਲ ਦੇ ਖਿਡਾਰੀਆਂ ਨੇ ਨੈਸ਼ਨਲ ਕਿੱਕ-ਬਾਕਸਿੰਗ ਚੈਂਪੀਅਨਸ਼ਿਪ ‘ਚ ਤਗਮੇ ਜਿੱਤੇ
ਅਜੀਤ ਡੈਸਕ
06-06-2026