29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਪਟਿਆਲਾ ਵਿਖੇ ਬੇਰੁਜ਼ਗਾਰਾਂ 'ਤੇ ਕੀਤੇ ਲਾਠੀਚਾਰਜ ਖਿਲਾਫ ਨਾਅਰੇਬਾਜ਼ੀ <br/>

ਬਰੇਟਾ ਵਿਖੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦੇ ਹੋਏ ਬਿਜਲੀ ਮੁਲਾਜ਼ਮ | ਤਸਵੀਰ : ਪਾਲ ਸਿੰਘ ਮੰਡੇਰ<br/> 09-06-2026

ਬਰੇਟਾ, 8 ਜੂਨ (ਪਾਲ ਸਿੰਘ ਮੰਡੇਰ)- ਟੈਕਨੀਕਲ ਸਰਵਿਸ ਯੂਨੀਅਨ (ਭੰਗਲ) ਸਬ-ਡਵੀਜਨ ਬਰੇਟਾ ਅਤੇ ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਪਿਛਲੇ ਦਿਨੀਂ ਪਟਿਆਲਾ ਵਿਖੇ 2600 ਲਾਈਨਮੈਨਾਂ 'ਤੇ ਪੁਲਿਸ ਵਲੋਂ ਕੀਤੇ ਅੰਨੇ੍ਹਵਾਹ ਲਾਠੀਚਾਰਜ ਦੇ ਵਿਰੋਧ 'ਚ ਰੋਸ ਰੈਲੀ ਕੀਤੀ ਗਈ | ਬੁਲਾਰਿਆਂ ਨੇ ਕਿਹਾ ਕਿ ਡੀ.ਐਸ.ਪੀ. ਸੰਜੀਵ ਸਿੰਗਲਾ ਵਲੋਂ ਨੌਜਵਾਨਾਂ 'ਤੇ ਜੋ ਤਸ਼ੱਦਦ ਕੀਤਾ ਗਿਆ, ਅਤਿ ਨਿੰਦਣਯੋਗ ਹੈ | ਬੁਲਾਰਿਆਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਮੈਨੇਜਮੈਂਟ ਅਤੇ ਸਰਕਾਰ ਵਲੋਂ ਲਾਈਨਮੈਨਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਇਸ ਮੌਕੇ ਪੈਨਸ਼ਨ ਐਸੋਸੀਏਸ਼ਨ ਦੇ ਪ੍ਰਧਾਨ ਸੁਖਪਾਲ ਸਿੰਘ, ਨਰੰਗ ਸਿੰਘ, ਟੀ.ਐਸ.ਯੂ. ਦੇ ਬਲਵੀਰ ਸਿੰਘ, ਜਸਪਾਲ ਸਿੰਘ, ਪਵਨ ਕੁਮਾਰ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਸੇਵਾ ਕੇਂਦਰ ਮੁਲਾਜ਼ਮ ਵੈੱਲਫੇਅਰ ਐਸੋਸੀਏਸ਼ਨ ਦਾ ਧਰਨਾ ਜਾਰੀ <br/> ਅਗਲੀ ਖ਼ਬਰ ਸੀਵਰੇਜ ਦੇ ਗੰਦੇ ਪਾਣੀ ਤੋਂ ਅੱਕੇ ਲੋਕਾਂ ਵਲੋਂ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।