29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਬਿਜਲੀ ਕਰਮਚਾਰੀਆਂ ਵਲੋਂ ਲਾਈਨਮੈਨਾਂ 'ਤੇ ਲਾਠੀਚਾਰਜ ਖ਼ਿਲਾਫ਼ ਰੋਸ ਪ੍ਰਦਰਸ਼ਨ <br/>

ਅਜੀਤ ਡੈਸਕ 09-06-2026

ਸਰਦੂਲਗੜ੍ਹ, 8 ਜੂਨ (ਜੀ.ਐਮ. ਅਰੋੜਾ)- ਬਿਜਲੀ ਬੋਰਡ ਦੇ ਕਰਮਚਾਰੀਆਂ ਵਲੋਂ ਪਿਛਲੇ ਦਿਨੀਂ ਲਾਈਨਮੈਨਾਂ 'ਤੇ ਕੀਤੇ ਲਾਠੀਚਾਰਜ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ ਕੀਤਾ ਗਿਆ | ਮੁਲਾਜ਼ਮ ਯੂਨਾਇਟਡ ਆਰਗਨਾਈਜ਼ੇਸ਼ਨ ਦੇ ਡਵੀਜ਼ਨ ਪ੍ਰਧਾਨ ਬਲਕਰਨ ਸਿੰਘ ਕੋਟ ਧਰਮੂ ਅਤੇ ਸੁਖਜੀਤ ਸਿੰਘ ਨੇ ਸ਼ਾਂਤਮਈ ਧਰਨਾ ਦੇ ਰਹੇ ਅਪ੍ਰੈਂਟਸ਼ਿਪ ਲਾਈਨਮੈਨਾਂ 'ਤੇ ਹੋਏ ਲਾਠੀਚਾਰਜ ਦੀ ਪੁਰਜ਼ੋਰ ਨਿਖੇਧੀ ਕੀਤੀ | ਉਨ੍ਹਾਂ ਮੰਗ ਕੀਤੀ ਕਿ ਬੇਰੁਜ਼ਗਾਰ ਲਾਈਨਮੈਨਾਂ 'ਤੇ ਦਰਜ ਕੀਤੇ ਪਰਚੇ ਤੁਰੰਤ ਰੱਦ ਕੀਤੇ ਜਾਣ, ਲਾਠੀਚਾਰਜ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ 'ਚ ਲਿਆਂਦੀ ਜਾਵੇ ਅਤੇ ਸਾਰੀਆਂ ਮੰਗਾਂ ਮੰਨੀਆਂ ਜਾਣ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰ ਅਤੇ ਪਾਵਰ ਕਾਮ ਵਲੋਂ ਮੰਗਾਂ ਦਾ ਤੁਰੰਤ ਹੱਲ ਨਾ ਕੀਤਾ ਗਿਆ ਤਾਂ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ | ਜਥੇਬੰਦੀ ਵਲੋਂ ਪੰਜਾਬ ਸਰਕਾਰ ਦਾ ਪੁਤਲਾ ਵੀ ਫੂਕਿਆ ਗਿਆ | ਇਸ ਮੌਕੇ ਗੁਰਪ੍ਰੀਤ ਸਿੰਘ, ਜਗਸੀਰ ਸਿੰਘ, ਛੋਟੂ ਰਾਮ, ਗੁਰਪ੍ਰੀਤ ਸਿੰਘ, ਬਿੰਦਰ ਸਿੰਘ, ਰਵੀ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ 'ਚ ਸਾਹਿਬਜੋਤ ਸਿੰਘ ਨੇ ਸੋਨ ਤਗਮਾ ਜਿੱਤਿਆ ਅਗਲੀ ਖ਼ਬਰ ਸੇਵਾ ਕੇਂਦਰ ਮੁਲਾਜ਼ਮ ਵੈੱਲਫੇਅਰ ਐਸੋਸੀਏਸ਼ਨ ਦਾ ਧਰਨਾ ਜਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।