29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਅੰਤਰਰਾਸ਼ਟਰੀ ਕਰਾਟੇ ਚੈਂਪੀਅਨਸ਼ਿਪ 'ਚ ਸਾਹਿਬਜੋਤ ਸਿੰਘ ਨੇ ਸੋਨ ਤਗਮਾ ਜਿੱਤਿਆ

ਅਜੀਤ ਡੈਸਕ 09-06-2026
ਬੁਢਲਾਡਾ, 8 ਜੂਨ (ਸਵਰਨ ਸਿੰਘ ਰਾਹੀ)- ਨਿਪਾਲ ਦੇ ਸ਼ਹਿਰ ਪੋਖਾਰਾ ਵਿਖੇ ਹੋਈ ਇੰਡੋ-ਨਿਪਾਲ ਇੰਟਰਨੈਸ਼ਨਲ ਕਰਾਟੇ ਚੈਂਪੀਅਨਸ਼ਿਪ 'ਚ ਸ਼ਾਨਦਾਰ ਖੇਡ ਪ੍ਰਦਰਸ਼ਨ ਸਦਕਾ ਜਿੰਦਲ ਇੰਟਰਨੈਸ਼ਨਲ ਸਕੂਲ ਰਾਮਪੁਰ ਮੰਡੇਰ ਦੇ ਖਿਡਾਰੀ ਸਾਹਿਬਜੋਤ ਸਿੰਘ ਨੇ 67 ਕਿੱਲੋ ਭਾਰ ਵਰਗ 'ਚ ਸੋਨੇ ਦਾ ਤਗਮਾ ਜਿੱਤ ਕੇ ਸਕੂਲ, ਇਲਾਕੇ ਅਤੇ ਦੇਸ਼ ਦਾ ਨਾਂਅ ਰੌਸ਼ਨ ਕੀਤਾ ਹੈ | ਪਿ੍ੰਸੀਪਲ ਰਮਨਦੀਪ ਕੌਰ ਢੀਂਡਸਾ ਨੇ ਦੱਸਿਆ ਕਿ ਉੱਚ ਪੱਧਰੀ ਮੁਕਾਬਲਿਆਂ ਦੌਰਾਨ ਸਾਹਿਬਜੋਤ ਸਿੰਘ ਨੇ ਬੇਮਿਸਾਲ ਆਤਮ-ਵਿਸ਼ਵਾਸ, ਤਕਨੀਕੀ ਕੁਸ਼ਲਤਾ ਅਤੇ ਦਿ੍ੜ੍ਹ ਇਰਾਦੇ ਦਾ ਪ੍ਰਦਰਸ਼ਨ ਕਰਦਿਆਂ ਆਪਣੇ ਵਿਰੋਧੀਆਂ ਨੂੰ ਹਰਾਉਂਦਿਆਂ ਸੋਨ ਤਗਮੇ 'ਤੇ ਕਬਜ਼ਾ ਕੀਤਾ | ਪ੍ਰਬੰਧਕ ਕਮੇਟੀ ਦੇ ਚੇਅਰਮੈਨ ਪ੍ਰਦੀਪ ਜਿੰਦਲ ਅਤੇ ਨਿਸ਼ਾਂਤ ਜੈਨ ਨੇ ਸਾਹਿਬਜੋਤ ਦੀ ਇਸ ਪ੍ਰਾਪਤੀ 'ਤੇ ਵਧਾਈ ਦਿੱਤੀ | ਉਨ੍ਹਾਂ ਕਿਹਾ ਕਿ ਕਿਸੇ ਕਸਬੇ ਦੇ ਖਿਡਾਰੀ ਦਾ ਅੰਤਰਰਾਸ਼ਟਰੀ ਪੱਧਰ 'ਤੇ ਸੋਨੇ ਦਾ ਤਗਮਾ ਜਿੱਤਣਾ ਬਹੁਤ ਵੱਡੀ ਉਪਲਬਧੀ ਹੈ ਜੋ ਸਕੂਲ ਦੇ ਹੋਰ ਖਿਡਾਰੀਆਂ ਨੂੰ ਵੀ ਖੇਡਾਂ 'ਚ ਅੱਗੇ ਵਧਣ ਅਤੇ ਦੇਸ਼ ਲਈ ਮੈਡਲ ਜਿੱਤਣ ਲਈ ਪ੍ਰੇਰਿਤ ਕਰੇਗੀ | ਸਕੂਲ ਕੋਆਰਡੀਨੇਟਰ ਕਿਰਨ ਮਠਾੜੂ ਨੇ ਕਿਹਾ ਕਿ ਉਸ ਦੀ ਮਿਹਨਤ, ਅਨੁਸ਼ਾਸਨ ਅਤੇ ਲਗਾਤਾਰ ਪ੍ਰੈਕਟਿਸ ਸਮੇਤ ਇਸ ਸ਼ਾਨਦਾਰ ਸਫਲਤਾ ਪਿੱਛੇ ਸਕੂਲ ਦੇ ਡੀ.ਪੀ.ਈ. ਕੁਲਦੀਪ ਸਿੰਘ ਤੇ ਹਰਪ੍ਰੀਤ ਸਿੰਘ, ਅਧਿਆਪਕਾ ਦਮਨ ਤੇ ਸਿਮਰਨ ਦੀ ਵਿਸ਼ੇਸ਼ ਮਿਹਨਤ ਦਾ ਵੀ ਵਡਮੁੱਲਾ ਯੋਗਦਾਨ ਹੈ |
ਪਿਛਲੀ ਖ਼ਬਰ ਜੀ. ਆਈ. ਐਮ. ਟੀ. ਕਾਲਜ ਦੀ ਪ੍ਰਬੰਧਕ ਕਮੇਟੀ ਵਲੋਂ ਬੂਟੇ ਲਗਾਉਣ ਦੀ ਸ਼ੁਰੂਆਤ <br/> ਅਗਲੀ ਖ਼ਬਰ ਬਿਜਲੀ ਕਰਮਚਾਰੀਆਂ ਵਲੋਂ ਲਾਈਨਮੈਨਾਂ 'ਤੇ ਲਾਠੀਚਾਰਜ ਖ਼ਿਲਾਫ਼ ਰੋਸ ਪ੍ਰਦਰਸ਼ਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।