30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਖਾਦ ਵਿਕੇ੍ਰਤਾਵਾਂ ਅਤੇ ਸਹਿਕਾਰੀ ਸਭਾਵਾਂ ਨਾਲ ਮੀਟਿੰਗ ਕੀਤੀ

ਅਜੀਤ ਡੈਸਕ 09-06-2026
ਮਾਨਸਾ, 8 ਜੂਨ (ਸ.ਰਿ.)- ਖੇਤੀ ਵਿਗਿਆਨ ਕੇਂਦਰ ਮਾਨਸਾ ਅਤੇ ਇਫਕੋ ਵਲੋਂ 'ਖੇਤ ਬਚਾਓ' ਅਭਿਆਨ ਤਹਿਤ ਖਾਦ ਵਿਕੇ੍ਰਤਾਵਾਂ ਅਤੇ ਸਹਿਕਾਰੀ ਸਭਾਵਾਂ ਨਾਲ ਮੀਟਿੰਗ ਕੀਤੀ ਗਈ | ਸਹਾਇਕ ਪ੍ਰੋਫੈਸਰ ਕੀਟ ਵਿਗਿਆਨੀ ਡਾ. ਰਣਵੀਰ ਨੇ ਯੂਨੀਵਰਸਿਟੀ ਦੀ ਸਿਫ਼ਾਰਿਸ਼ ਅਨੁਸਾਰ ਖਾਦਾਂ ਦੀ ਸੁਚੱਜੀ ਵਰਤੋਂ, ਫ਼ਸਲਾਂ ਵਿਚ ਲੱਗਣ ਵਾਲੀਆਂ ਬਿਮਾਰੀਆਂ ਤੇ ਕੀੜਿਆਂ ਦਾ ਏਕੀਕਿ੍ਤ ਪ੍ਰਬੰਧਨ ਬਾਰੇ ਜਾਣਕਾਰੀ ਦਿੱਤੀ | ਸਹਾਇਕ ਪ੍ਰੋਫੈਸਰ ਮਿੱਟੀ ਅਤੇ ਪਾਣੀ ਵਿਗਿਆਨ ਇੰਜ ਅਲੋਕ ਗੁਪਤਾ ਨੇ ਦੱਸਿਆ ਕਿ ਕਿਸ ਤਰ੍ਹਾਂ ਜ਼ਿਆਦਾ ਰਸਾਇਣਿਕ ਖਾਦਾਂ ਦੀ ਵਰਤੋਂ ਕਰਨ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਘਟਦੀ ਹੈ | ਉਨ੍ਹਾਂ ਕਿਹਾ ਕਿ ਕਿਸਾਨ ਰਸਾਇਣਿਕ ਖਾਦਾਂ ਦੀ ਵਰਤੋਂ ਮਿੱਟੀ ਦੀ ਪਰਖ ਦੇ ਆਧਾਰ 'ਤੇ ਹੀ ਕਰਨ | ਸਹਾਇਕ ਪ੍ਰੋਫੈਸਰ ਸਬਜ਼ੀ ਵਿਗਿਆਨ, ਡਾ. ਤੇਜਪਾਲ ਨੇ ਖੇਤੀ ਵਿਚ ਨਵੀਆਂ ਤਕਨੀਕਾਂ ਨੂੰ ਅਪਣਾਉਣ ਅਤੇ ਸਬਜ਼ੀਆਂ ਦੀ ਕਾਸ਼ਤ 'ਚ ਖਾਦਾਂ ਦੀ ਸੰਤੁਲਿਤ ਵਰਤੋਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਡੀਲਰਾਂ ਤੇ ਸਹਿਕਾਰੀ ਸਭਾਵਾਂ ਵਲੋਂ ਆਪਣੀਆਂ ਸਮੱਸਿਆਵਾਂ ਸਾਂਝੀਆਂ ਕੀਤੀਆਂ ਗਈਆਂ, ਜਿਨ੍ਹਾਂ ਦਾ ਹੱਲ ਮੌਕੇ 'ਤੇ ਕੀਤਾ ਗਿਆ |
ਪਿਛਲੀ ਖ਼ਬਰ ਭਖਦੇ ਮਸਲਿਆਂ ਨੂੰ ਲੈ ਕੇ ਕਿਸਾਨ ਯੂਨੀਅਨ ਉਗਰਾਹਾਂ ਬਲਾਕ ਮੌੜ ਦੀ ਮੀਟਿੰਗ ਅਗਲੀ ਖ਼ਬਰ 28 ਗ੍ਰਾਮ ਚਿੱਟਾ ਬਰਾਮਦ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।