30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਮਾਨਸਾ ਖ਼ੁਰਦ ਤੱਕ ਬਣ ਰਹੀ ਸੜਕ ਦਾ ਕੰਮ ਰੁਕਣ ਕਾਰਨ ਲੋਕ ਪ੍ਰੇਸ਼ਾਨ <br/>

ਅਜੀਤ ਡੈਸਕ 09-06-2026
ਮਾਨਸਾ, 8 ਜੂਨ (ਰਾਵਿੰਦਰ ਸਿੰਘ ਰਵੀ)- ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਮੁੱਖ ਗੇਟ ਤੋਂ ਮਾਨਸਾ ਖ਼ੁਰਦ ਤੱਕ ਬਣ ਰਹੀ ਸੀਮਿੰਟਡ ਸੜਕ ਦਾ ਕੰਮ ਅੱਧ ਵਿਚਾਲੇ ਰੁਕਣ ਨਾਲ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਦੱਸਣਾ ਬਣਦਾ ਹੈ ਕਿ ਵੀ. ਵੀ. ਆਈ. ਪੀ. ਕਰ ਕੇ ਜਾਣੀ ਜਾਂਦੀ ਇਸ ਸੜਕ ਦਾ ਬਣਿਆ ਕੁਝ ਹਿੱਸਾ ਥਾਂ-ਥਾਂ ਤੋਂ ਟੁੱਟਣ ਲੱਗ ਪਿਆ ਸੀ | ਸੜਕ 'ਤੇ ਘਟੀਆ ਮਟੀਰੀਅਲ ਵਰਤਣ ਦਾ ਮਾਮਲਾ ਭਖਣ ਕਰ ਕੇ ਡਿਪਟੀ ਕਮਿਸ਼ਨਰ ਮਾਨਸਾ ਵਲੋਂ ਐਸ. ਡੀ. ਐਮ. ਦੀ ਅਗਵਾਈ 'ਚ ਕਮੇਟੀ ਗਠਿਤ ਕੀਤੀ ਗਈ ਸੀ | ਸੜਕ ਦੇ ਨਮੂਨੇ ਫ਼ੇਲ੍ਹ ਆਉਣ 'ਤੇ ਭਾਵੇਂ ਰਿਪੋਰਟ ਸਥਾਨਕ ਸਰਕਾਰਾਂ ਵਿਭਾਗ ਨੂੰ ਭੇਜ ਦਿੱਤੀ ਗਈ ਹੈ ਪਰ ਹਾਲੇ ਤੱਕ ਕੋਈ ਕਾਰਵਾਈ ਅਮਲ 'ਚ ਨਹੀਂ ਲਿਆਂਦੀ ਗਈ | ਦੱਸਣਯੋਗ ਗੱਲ ਇਹ ਹੈ ਕਿ ਸੜਕ ਦਾ ਅਗਲਾ ਹਿੱਸਾ ਲਗਪਗ ਬਣਾ ਦਿੱਤਾ ਗਿਆ ਹੈ ਜਦਕਿ ਥੋੜ੍ਹੀ ਥਾਂ ਬਣਨ ਵਾਲੀ ਰਹਿ ਗਈ, ਜਿਸ ਦਾ ਕੰਮ ਕੁਝ ਦਿਨਾਂ ਤੋਂ ਰੁਕਿਆ ਪਿਆ ਹੈ | 21 ਮੈਂਬਰੀ ਸੰਘਰਸ਼ ਕਮੇਟੀ ਦੇ ਆਗੂ ਐਡਵੋਕੇਟ ਗੁਰਲਾਭ ਸਿੰਘ ਮਾਹਲ, ਹਰਿੰਦਰ ਸਿੰਘ ਮਾਨਸ਼ਾਹੀਆ, ਐਡਵੋਕੇਟ ਗੁਰਨੀਸ਼ ਸਿੰਘ ਮਾਨਸ਼ਾਹੀਆ, ਕਾਕਾ ਸਿੰਘ ਮਠਾੜੂ, ਪਿ੍ਥੀਪਾਲ ਸਿੰਘ ਸਿੱਧੂ ਅਤੇ ਧਰਮਿੰਦਰ ਸਿੰਘ ਸਰਾਂ ਨੇ ਕਿਹਾ ਕਿ ਉਨ੍ਹਾਂ ਵਲੋਂ ਸੜਕ ਦਾ ਕੰਮ ਰੁਕਣ ਸਬੰਧੀ ਠੇਕੇਦਾਰ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਅੱਗੋਂ ਤਰਕ ਦਿੱਤਾ ਕਿ ਪੇਮੈਂਟਾਂ ਨਾ ਆਉਣ ਕਾਰਨ ਕਾਰਜ ਰੋਕਿਆ ਗਿਆ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਪਹਿਲਾਂ ਬਣਾਈ ਗਈ 600 ਫੁੱਟ ਸੀਮਿੰਟਡ ਸੜਕ 'ਚ ਅੱਤ ਦਰਜੇ ਦਾ ਘਟੀਆ ਮਟੀਰੀਅਲ ਵਰਤਿਆ ਗਿਆ ਸੀ, ਜਿਸ ਕਰ ਕੇ ਸਰਕਾਰ 'ਤੇ ਕਈ ਤਰ੍ਹਾਂ ਦੇ ਸਵਾਲ ਉੱਠ ਰਹੇ ਹਨ | ਉਨ੍ਹਾਂ ਦੱਸਿਆ ਕਿ ਸਬੰਧਿਤ ਠੇਕੇਦਾਰ ਵਲੋਂ ਪਹਿਲਾਂ ਬਣਾਈ ਸੜਕ ਨੂੰ ਦੁਬਾਰਾ ਪੁੱਟਣ ਦਾ ਕੰਮ ਜ਼ਰੂਰ ਸ਼ੁਰੂ ਕਰ ਦਿੱਤਾ ਗਿਆ ਸੀ ਪਰ ਇਹ ਕਾਰਜ ਕੀੜੀ ਦੀ ਚਾਲ ਚੱਲ ਰਿਹਾ ਹੈ | ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਸਕੱਤਰ ਨੂੰ ਪੱਤਰ ਲਿਖ ਕੇ ਮੰਗ ਕੀਤੀ ਗਈ ਹੈ ਕਿ ਮਾਨਸਾ 'ਚ ਹੋਏ ਸੜਕ ਨਿਰਮਾਣ ਕਾਰਜਾਂ ਦੀ ਨਿਰਪੱਖ ਜਾਂਚ ਕਰਵਾਈ ਜਾਵੇ ਅਤੇ 6 ਮਹੀਨਿਆਂ ਤੋਂ ਲਟਕ ਰਹੀ ਸੜਕ ਦਾ ਕੰਮ ਜਲਦ ਤੋਂ ਜਲਦ ਨੇਪਰੇ ਚਾੜਿ੍ਹਆ ਜਾਵੇ ਤਾਂ ਜੋ ਲੋਕਾਂ ਨੂੰ ਸਮੱਸਿਆਵਾਂ ਤੋਂ ਨਿਜਾਤ ਮਿਲ ਸਕੇ |
ਸੜਕ ਦਾ ਰਹਿੰਦਾ ਕੰਮ ਜਲਦ ਪੂਰਾ ਕੀਤਾ ਜਾਵੇਗਾ-ਮਨੀਸ਼ ਕੁਮਾਰ
ਠੇਕੇਦਾਰ ਮਨੀਸ਼ ਕੁਮਾਰ ਮਾਨਸਾ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਸੜਕ ਦੇ ਅਗਲੇ ਹਿੱਸੇ ਦਾ ਰਹਿੰਦਾ ਕੰਮ 10 ਜੂਨ ਤੋਂ ਸ਼ੁਰੂ ਕਰ ਦਿੱਤਾ ਜਾਵੇਗਾ | ਉਨ੍ਹਾਂ ਦੱਸਿਆ ਕਿ ਉਨ੍ਹਾਂ ਕੋਲ ਅਗਲੇ ਹਿੱਸੇ ਦੀ ਸੜਕ ਬਣਾਉਣ ਦਾ ਠੇਕਾ ਹੈ ਅਤੇ ਉਹ ਇਸ ਕਾਰਜ ਨੂੰ ਪਹਿਲ ਦੇ ਆਧਾਰ 'ਤੇ ਜਲਦ ਨੇਪਰੇ ਚਾੜ੍ਹ ਦੇਣਗੇ |
ਨਿਰਮਾਣ ਕਾਰਜਾਂ ਦੀ ਜਾਂਚ ਤੋਂ ਬਾਅਦ ਹੋਵੇਗੀ ਪੇਮੈਂਟ-ਡੀ.ਸੀ.
'ਅਜੀਤ' ਵਲੋਂ ਨਵਜੋਤ ਕੌਰ ਡਿਪਟੀ ਕਮਿਸ਼ਨਰ ਮਾਨਸਾ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਸਪਸ਼ਟ ਕਿਹਾ ਕਿ ਨਿਰਮਾਣ ਕਾਰਜਾਂ ਦੀ ਗੁਣਵੱਤਾ ਚੈੱਕ ਕਰਨ ਤੋਂ ਬਾਅਦ ਹੀ ਪੇਮੈਂਟਾਂ ਕੀਤੀਆਂ ਜਾਣਗੀਆਂ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ |

ਪਿਛਲੀ ਖ਼ਬਰ ਗੁਰਬਾਜ਼ ਸਿੰਘ ਸਿੱਧੂ ਨੇ ਕੀਤਾ ਹਲਕੇ ਦੇ ਪਿੰਡਾਂ ਦਾ ਦੌਰਾ <br/> ਅਗਲੀ ਖ਼ਬਰ ਕਿ੍ਸਨ ਤਾਇਲ ਨੂੰ ਸ਼ੋ੍ਰਮਣੀ ਅਕਾਲੀ ਦਲ (ਬ) ਹਲਕਾ ਮੌੜ ਦੇ ਵਪਾਰ ਵਿੰਗ ਦਾ ਪ੍ਰਧਾਨ ਬਣਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।