30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਗੁਰਬਾਜ਼ ਸਿੰਘ ਸਿੱਧੂ ਨੇ ਕੀਤਾ ਹਲਕੇ ਦੇ ਪਿੰਡਾਂ ਦਾ ਦੌਰਾ <br/>

ਅਜੀਤ ਡੈਸਕ 09-06-2026
ਬੇਰੁਜ਼ਗਾਰ ਕਾਮਿਆਂ ਉੱਪਰ ਪੁਲਿਸ ਤਸ਼ੱਦਦ ਦੀ ਕੀਤੀ ਨਿਖੇਧੀ
ਰਾਮਾਂ ਮੰਡੀ, 8 ਜੂਨ (ਗੁਰਪ੍ਰੀਤ ਸਿੰਘ ਅਰੋੜਾ)- ਹਲਕੇ ਦੇ ਸਾਬਕਾ ਵਿਧਾਇਕ ਜੀਤਮਹਿੰਦਰ ਸਿੰਘ ਸਿੱਧੂ ਦੇ ਪੁੱਤਰ ਤੇ ਪਿਛਲੇ ਸਮੇਂ ਤੋਂ ਕਾਂਗਰਸ ਵਲੋਂ ਸਿਆਸੀ ਤੌਰ 'ਤੇ ਹਲਕੇ 'ਚ ਸਰਗਰਮ ਨੌਜਵਾਨ ਕਾਂਗਰਸੀ ਆਗੂ ਗੁਰਬਾਜ਼ ਸਿੰਘ ਸਿੱਧੂ ਨੇ ਅੱਜ ਰਾਮਾਂ ਬਲਾਕ ਦੇ ਪਿੰਡਾਂ ਦਾ ਦੌਰਾ ਕਰਦਿਆਂ ਜਿੱਥੇ ਵਰਕਰਾਂ ਤੇ ਲੋਕਾਂ ਦੇ ਨਿੱਜੀ ਤੇ ਜਨਤਕ ਪ੍ਰੋਗਰਾਮਾਂ 'ਚ ਸ਼ਮੂਲੀਅਤ ਕੀਤੀ, ਉੱਥੇ ਲੋਕ ਮੁਸ਼ਕਿਲਾਂ ਵੀ ਸੁਣੀਆਂ, ਜਦੋਂਕਿ ਗੱਲਬਾਤ ਦੌਰਾਨ ਉਨ੍ਹਾਂ ਨੇ ਬੇਰੁਜ਼ਗਾਰ ਕਾਮਿਆਂ 'ਤੇ ਬੀਤੇ ਦਿਨ ਹੋਏ ਪੁਲਿਸ ਤਸ਼ੱਦਦ ਦੀ ਜ਼ੋਰਦਾਰ ਨਿਖੇਧੀ ਕੀਤੀ ¢ ਪਿੰਡਾਂ ਦੇ ਦੌਰੇ ਉਪਰੰਤ ਗੱਲਬਾਤ ਕਰਦਿਆਂ ਗੁਰਬਾਜ਼ ਸਿੰਘ ਸਿੱਧੂ ਨੇ ਕਿਹਾ ਕਿ 2022 'ਚ ਸੱਤਾ 'ਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੇ ਆਗੂ ਦਾਅਵੇ ਕਰਦੇ ਥੱਕਦੇ ਨਹੀਂ ਸਨ ਹੁੰਦੇ ਕਿ ਸਰਕਾਰ ਬਣਨ ਤੋਂ ਬਾਅਦ ਕਿਸੇ ਨੂੰ ਸੜਕਾਂ 'ਤੇ ਪ੍ਰਦਰਸ਼ਨ ਕਰਨ ਦੀ ਲੋੜ ਨਹੀਂ ਪੈਣੀ, ਲਾਠੀਚਾਰਜ ਭੁੱਲ ਜਾਉਗੇ ਪਰ ਸਰਕਾਰ ਬਣਨ ਤੋਂ ਬਾਅਦ ਸ਼ਾਇਦ ਆਗੂਆਂ ਦੀ ਸੋਚ ਹੀ ਬਦਲ ਗਈ ¢ ਕਿਸਾਨੀ ਸੰਘਰਸ਼ਾਂ ਨੂੰ ਡੰਡੇ ਦੇ ਜ਼ੋਰ ਨਾਲ ਦਬਾਉਣ ਦੀਆਂ ਕੋਸ਼ਿਸ਼ਾਂ ਕਾਰਨ ਬਦਨਾਮ ਹੋਈ ਸਰਕਾਰ ਦੇ ਇਸ਼ਾਰੇ 'ਤੇ ਹੁਣ ਪਟਿਆਲਾ ਵਿਖੇ ਮੰਗਾਂ ਮੰਨਵਾਉਣ ਲਈ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਬੇਰੁਜ਼ਗਾਰ ਲਾਈਨਮੈਨਾਂ 'ਤੇ ਅਣਮਨੁੱਖੀ ਤਸ਼ੱਦਦ ਕੀਤਾ ਗਿਆ, ਜਿਸ ਤੋਂ ਜਿੱਥੇ 'ਆਪ' ਸਰਕਾਰ ਦੀ ਮੁਲਾਜ਼ਮ ਵਿਰੋਧੀ ਨੀਤੀ ਨੰਗੀ ਹੋ ਗਈ, ਉੱਥੇ ਇਹ ਵੀ ਪਤਾ ਲੱਗ ਗਿਆ ਕਿ ਸਰਕਾਰ ਤਾਨਾਸ਼ਾਹੀ ਤਰੀਕੇ ਨਾਲ ਚੱਲ ਰਹੀ ਹੈ¢ ਉਨ੍ਹਾਂ ਨੇ ਤਸ਼ੱਦਦ ਕਰਨ ਵਾਲੇ ਪੁਲਿਸ ਅਧਿਕਾਰੀਆਂ ਖਿਲਾਫ਼ ਕਾਰਵਾਈ ਵੀ ਮੰਗੀ¢ ਇਸ ਮੌਕੇ ਗੁਰਬਾਜ਼ ਸਿੰਘ ਸਿੱਧੂ ਨਾਲ ਜੱਗਾ ਸਿੰਘ ਬੰਗੀ, ਗੁਰਵਿੰਦਰ ਸਿੰਘ ਦੁੱਨੇਵਾਲਾ, ਚਰਨਜੀਤ ਸਿੰਘ ਕੋਟਬਖਤੂ, ਤਰਸੇਮ ਸਿੰਘ ਮਾਨਵਾਲਾ, ਕ੍ਰਿਸ਼ਨ ਯਾਦਵ, ਗੁਰਾਦਿੱਤਾ ਸਿੰਘ ਸੀਂਗੋ, ਹੈਪੀ ਬਹਿਮਣ, ਸੁਰਜੀਤ ਸ਼ਰਮਾ ਜਗ੍ਹਾ ਰਾਮ ਤੀਰਥ ਆਦਿ ਕਾਂਗਰਸੀ ਆਗੂ ਵੀ ਹਾਜ਼ਰ ਸਨ¢

ਪਿਛਲੀ ਖ਼ਬਰ ਭਗਤਾ ਭਾਈਕਾ ਵਿਖੇ ਯੂਥ ਵਪਾਰ ਮੰਡਲ ਦਾ ਗਠਨ-'ਸ਼ੈਂਕੀ ਗੋਇਲ' ਪਹਿਲੇ ਪ੍ਰਧਾਨ ਬਣੇ <br/> ਅਗਲੀ ਖ਼ਬਰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਮਾਨਸਾ ਖ਼ੁਰਦ ਤੱਕ ਬਣ ਰਹੀ ਸੜਕ ਦਾ ਕੰਮ ਰੁਕਣ ਕਾਰਨ ਲੋਕ ਪ੍ਰੇਸ਼ਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।