30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਨੌਜਵਾਨ ਨੂੰ ਇਨਸਾਫ਼ ਦਿਵਾਉਣ ਲਈ ਦਲਿਤ ਜਬਰ ਵਿਰੋਧੀ ਰੈਲੀ ਅੱਜ <br/>

ਅਜੀਤ ਡੈਸਕ 09-06-2026
ਮਾਨਸਾ, 8 ਜੂਨ (ਸ.ਰਿ.)- ਮਜ਼ਦੂਰ ਮੁਕਤੀ ਮੋਰਚਾ ਆਜ਼ਾਦ ਪੰਜਾਬ ਵਲੋਂ ਪਿੰਡ ਬੁਰਜ ਢਿੱਲਵਾਂ ਦੇ ਦਲਿਤ ਭੱਠਾ ਮਜ਼ਦੂਰ ਨੌਜਵਾਨ ਬੂਟਾ ਸਿੰਘ ਪੁੱਤਰ ਗੁਰਮੇਲ ਸਿੰਘ ਮੌਜੂਦਾ ਪੰਚ ਨੂੰ ਘੇਰ ਕੇ ਜਾਨਲੇਵਾ ਹਮਲਾ ਕਰਨ ਵਾਲਿਆਂ ਖ਼ਿਲਾਫ਼ ਕਾਰਵਾਈ ਨਾ ਕਰਨ 'ਤੇ 9 ਜੂਨ ਨੂੰ ਪਿੰਡ 'ਚ ਦਲਿਤ ਜਬਰ ਵਿਰੋਧੀ ਰੈਲੀ ਕੀਤੀ ਜਾਵੇਗੀ | ਸਥਾਨਕ ਸਿਵਲ ਹਸਪਤਾਲ ਵਿਖੇ ਦਾਖਲ ਨੌਜਵਾਨ ਦਾ ਹਾਲ-ਚਾਲ ਪੁੱਛਣ ਮੌਕੇ ਮੋਰਚਾ ਦੇ ਸੂਬਾ ਪ੍ਰਧਾਨ ਭਗਵੰਤ ਸਮਾਓਾ ਨੇ ਦੋਸ਼ ਲਗਾਇਆ ਕਿ 8 ਦਿਨ ਬੀਤਣ ਦੇ ਬਾਵਜੂਦ ਥਾਣਾ ਜੋਗਾ ਦੀ ਪੁਲਿਸ ਨੇ ਦੋਸ਼ੀਆਂ ਨੂੰ ਗਿ੍ਫ਼ਤਾਰ ਨਹੀਂ ਕੀਤਾ | ਉਨ੍ਹਾਂ ਕਿਹਾ ਕਿ ਪੀੜਤ ਨੌਜਵਾਨ ਨੂੰ ਇਨਸਾਫ਼ ਦਿਵਾਉਣ ਲਈ ਸੰਘਰਸ਼ ਹੋਰ ਤਿੱਖਾ ਕੀਤਾ ਜਾਵੇਗਾ | ਉਨ੍ਹਾਂ ਜ਼ਿਲ੍ਹਾ ਪੁਲਿਸ ਮੁਖੀ ਤੋਂ ਮੰਗ ਕੀਤੀ ਕਿ ਦੋਸ਼ੀਆਂ ਖਿਲਾਫ ਤੁਰੰਤ ਐਸ., ਸੀ./ਐਸ.ਟੀ. ਐਕਟ ਅਤੇ ਇਰਾਦਾ ਕਤਲ ਦਾ ਪਰਚਾ ਦਰਜ ਕੀਤਾ ਜਾਵੇ |

ਪਿਛਲੀ ਖ਼ਬਰ ਜੈ ਮਾਂ ਮੰਦਰ ਵਿਖੇ ਸ੍ਰੀਮਦ ਭਾਗਵਤ ਕਥਾ ਸ਼ੁਰੂ <br/> ਅਗਲੀ ਖ਼ਬਰ ਕਹਿਰ ਭਰੀ ਗਰਮੀ ਕਾਰਨ ਤਿੰਨ ਬਿਮਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।