ਜੈ ਮਾਂ ਮੰਦਰ ਵਿਖੇ ਸ੍ਰੀਮਦ ਭਗਵਤ ਕਥਾ ਦੀ ਸ਼ੁਰੂਆਤ
ਅਜੀਤ ਡੈਸਕ
10-06-2026
ਜ਼ਿਲ੍ਹਾ ਮੈਜਿਸਟਰੇਟ ਵਲੋਂ ਪਾਬੰਦੀ ਦੇ ਹੁਕਮ ਜਾਰੀ
ਮਾਨਸਾ, 9 ਜੂਨ (ਸ.ਰਿ.)- ਜ਼ਿਲ੍ਹਾ ਮੈਜਿਸਟਰੇਟ ਨਵਜੋਤ ਕੌਰ ਨੇ ਜ਼ਿਲ੍ਹੇ 'ਚ ਪ੍ਰੈਗਾਬਲਿਨ 75 ਐਮ.ਜੀ. ਤੋਂ ਵੱਧ ਮਾਤਰਾ ਦੇ ਕੈਪਸੂਲਾਂ ਦੀ ਵਿੱਕਰੀ 'ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ | ਉਨ੍ਹਾਂ ਕਿਹਾ ਕਿ ਪ੍ਰੈਗਾਬਲਿਨ ਕੈਪਸੂਲ ਦੀ ਆਮ ਲੋਕਾਂ ਵਲੋਂ ਗ਼ਲਤ ਵਰਤੋਂ ਕੀਤੀ ਜਾ ਰਹੀ ਹੈ ਅਤੇ ਕਈ ਲੋਕਾਂ ਵਲੋਂ ਇਸ ਨੂੰ ਨਸ਼ੇ ਦੇ ਤੌਰ 'ਤੇ ਵਰਤਿਆ ਜਾ ਰਿਹਾ ਹੈ | ਉਨ੍ਹਾਂ ਹਦਾਇਤ ਕੀਤੀ ਕਿ ਕੈਮਿਸਟ ਵਲੋਂ ਦਵਾਈ ਦੇਣ ਸਮੇਂ ਸਲਿੱਪ 'ਤੇ ਆਪਣੀ ਮੋਹਰ ਲਗਾਈ ਜਾਵੇ ਅਤੇ ਦਵਾਈ ਦੇਣ ਦੀ ਮਿਤੀ ਵੀ ਦਰਜ ਕੀਤੀ ਜਾਵੇ | ਇਹ ਹੁਕਮ 31 ਜੁਲਾਈ ਤੱਕ ਲਾਗੂ ਰਹੇਗਾ |