ਜੋਗਾ, 9 ਜੂਨ (ਘੜੈਲੀ)- ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਬਲਾਕ ਭੀਖੀ ਦੀ ਇਕੱਤਰਤਾ ਬਾਬਾ ਜੋਗੀ ਪੀਰ ਰੱਲਾ ਵਿਖੇ ਸੀਨੀਅਰ ਮੀਤ ਪ੍ਰਧਾਨ ਰਾਜਪਾਲ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜ਼ਿਲ੍ਹਾ ਪ੍ਰਧਾਨ ਮਹਿੰਦਰ ਸਿੰਘ ਭੈਣੀਬਾਘਾ ਨੇ ਦੱਸਿਆ ਕਿ 3 ਜੂਨ ਨੂੰ ਭੀਖੀ ਥਾਣੇ ਦਾ ਘਿਰਾਓ ਰੱਖਿਆ ਸੀ, ਉਹ ਪੁਲਿਸ ਪ੍ਰਸ਼ਾਸਨ ਦੇ ਵਿਸ਼ਵਾਸ ਕਾਰਨ ਮੁਲਤਵੀ ਕੀਤਾ ਗਿਆ ਸੀ ਪਰ ਹੁਣ ਪ੍ਰਸ਼ਾਸਨ ਦੇ ਵਿਸ਼ਵਾਸਘਾਤ ਕਾਰਨ ਹੁਣ ਭੀਖੀ ਥਾਣੇ ਦਾ ਘਿਰਾਓ 15 ਜੂਨ ਨੂੰ ਕੀਤਾ ਜਾਵੇਗਾ | ਜ਼ਿਲ੍ਹਾ ਪ੍ਰੈੱਸ ਸਕੱਤਰ ਮਨਜੀਤ ਸਿੰਘ ਉੱਲਕ ਨੇ ਦੋਸ਼ ਲਗਾਇਆ ਕਿ ਮਾਨਸਾ ਵਿਖੇ ਹਰ ਸ਼ੁੱਕਰਵਾਰ ਨੂੰ ਲੱਗਣ ਵਾਲੀ ਪਸ਼ੂ ਮੰਡੀ 'ਚ ਕਿਸਾਨਾਂ, ਮਜ਼ਦੂਰਾਂ ਅਤੇ ਵਪਾਰੀਆਂ ਦੀ ਲੁੱਟ ਵੀ ਹੁੰਦੀ ਹੈ, ਜਿਸ ਕਰ ਕੇ 12 ਜੂਨ ਨੂੰ ਜਥੇਬੰਦੀ ਵਲੋਂ ਮਾਨਸਾ ਮੰਡੀ ਮੁਫ਼ਤ ਕੀਤੀ ਜਾਵੇਗੀ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਵੱਡੀ ਗਿਣਤੀ 'ਚ ਪਹੰੁਚਣ | ਇਸ ਮੌਕੇ ਸ਼ਿੰਦਰਪਾਲ ਕੌਰ, ਜਗਜੀਤ ਸਿੰਘ, ਕੁਲਦੀਪ ਸਿੰਘ, ਗੁਰਬਖਸ਼ ਸਿੰਘ, ਰੂਪ ਸਿੰਘ, ਭੋਲਾ ਸਿੰਘ, ਮਨਜੀਤ ਕੁਮਾਰ, ਰਾਜ ਸਿੰਘ ਅਕਲੀਆ, ਜਗਵੀਰ ਸਿੰਘ ਕਾਕਾ ਆਦਿ ਹਾਜ਼ਰ ਸਨ |