30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਭਾਕਿਯੂ (ਉਗਰਾਹਾਂ) ਵਲੋਂ ਚੰਡੀਗੜ੍ਹ ਵਿਖੇ 4 ਜੁਲਾਈ ਦੇ ਰੋਸ ਪ੍ਰਦਰਸ਼ਨ ਸਬੰਧੀ ਮੀਟਿੰਗ <br/>

ਪਿੰਡ ਰੱਲਾ ਵਿਖੇ ਭਾਕਿਯੂ (ਉਗਰਾਹਾਂ) ਦੀ ਮੀਟਿੰਗ ਨੂੰ ਸੰਬੋਧਨ ਕਰਦਾ ਹੋਇਆ ਕਿਸਾਨ ਆਗੂ | ਅਜੀਤ ਤਸਵੀਰ<br/> 10-06-2026

ਜੋਗਾ, 9 ਜੂਨ (ਮਨਜੀਤ ਸਿੰਘ ਘੜੈਲੀ)- ਅਮਰੀਕਾ ਵਲੋਂ ਦੇਸ਼ 'ਤੇ ਥੋਪੇ ਜਾ ਰਹੇ ਵਪਾਰ ਸਮਝੌਤੇ, ਇਰਾਨ 'ਤੇ ਹਮਲੇ ਅਤੇ ਵਧ ਰਹੀ ਮਹਿੰਗਾਈ ਖਿਲਾਫ 4 ਜੁਲਾਈ ਨੂੰ ਚੰਡੀਗੜ੍ਹ ਵਿਖੇ ਹੋਣ ਵਾਲੇ ਰੋਸ ਪ੍ਰਦਰਸ਼ਨ ਸੰਬੰਧੀ ਭਾਰਤੀ ਕਿਸਾਨ ਯੂਨੀਅਨ (ਉਗਰਾਹਾਂ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਗੁਰਦੁਆਰਾ ਜੋਗੀਪੀਰ ਸਾਹਿਬ ਰੱਲਾ ਵਿਖੇ ਹੋਈ | ਸੂਬਾ ਸੀਨੀਅਰ ਪ੍ਰਧਾਨ ਝੰਡਾ ਸਿੰਘ ਜੇਠੂਕੇ ਅਤੇ ਜਨਰਲ ਸਕੱਤਰ ਇੰਦਰਜੀਤ ਸਿੰਘ ਝੱਬਰ ਨੇ ਦੱਸਿਆ ਕਿ ਭਾਕਿਯੂ (ਉਗਰਾਹਾਂ) ਅਤੇ ਭਾਕਿਯੂ ਡਕੌਂਦਾ (ਧਨੇਰ) ਵਲੋਂ 4 ਜੁਲਾਈ ਨੂੰ ਚੰਡੀਗੜ੍ਹ ਵਿਖੇ ਖਾਦਾਂ, ਜ਼ਰੂਰੀ ਵਸਤਾਂ, ਪੈਟਰੋਲ, ਡੀਜ਼ਲ ਆਦਿ ਦੀਆਂ ਕੀਮਤਾਂ 'ਚ ਵਾਧਾ ਕਰਨ ਦੇ ਵਿਰੋਧ 'ਚ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ | ਉਨ੍ਹਾਂ ਮੰਗ ਕੀਤੀ ਕਿ ਜੰਗ ਦੀ ਆੜ 'ਚ ਲੋਕਾਂ 'ਤੇ ਬੋਝ ਪਾਉਣਾ ਬੰਦ ਕਰ ਕੇ ਕਾਰਪੋਰੇਟ ਘਰਾਣਿਆਂ, ਦੇਸ਼ੀ-ਵਿਦੇਸ਼ੀ ਕੰਪਨੀਆਂ 'ਤੇ ਵੱਡੇ ਟੈਕਸ ਲਗਾ ਕੇ ਖ਼ਜ਼ਾਨਾ ਭਰਿਆ ਜਾਵੇ ਅਤੇ ਭਾਰਤ-ਅਮਰੀਕਾ ਵਪਾਰ ਸਮਝੌਤਾ ਰੱਦ ਕੀਤਾ ਜਾਵੇ | ਇਸ ਤੋਂ ਇਲਾਵਾ ਬੈਂਕਾਂ 'ਚ ਹੁੰਦੀ ਖੱਜਲ-ਖੁਆਰੀ ਬੰਦ ਕਰਨ ਅਤੇ ਸਹਿਕਾਰੀ ਅਦਾਰਿਆਂ 'ਚ ਹੱਦ ਕਰਜ਼ੇ ਵਧਾਉਣ ਦੀ ਵੀ ਮੰਗ ਕੀਤੀ ਗਈ | ਸੂਬਾ ਸਕੱਤਰ ਸ਼ਿੰਗਾਰਾ ਸਿੰਘ ਮਾਨ ਨੇ ਮੰਗ ਕੀਤੀ ਕਿ ਸਰਕਾਰ ਚੰਡੀਗੜ੍ਹ 'ਚ ਜਾਣ ਦਾ ਜਮਹੂਰੀ ਹੱਕ ਬਹਾਲ ਕਰੇ ਅਤੇ ਰੋਕਾਂ ਲਗਾਉਣੀਆਂ ਬੰਦ ਕਰੇ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਸਰਕਾਰਾਂ ਵਲੋਂ ਤੁਰੰਤ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਜ਼ਿਲ੍ਹਾ ਆਗੂ ਭੋਲਾ ਸਿੰਘ ਮਾਖਾ ਆਦਿ ਨੇ ਸੰਬੋਧਨ ਕੀਤਾ |

ਪਿਛਲੀ ਖ਼ਬਰ ਕੇਂਦਰ ਤੇ ਸੂਬਾ ਸਰਕਾਰ ਓ.ਬੀ.ਸੀ. ਸਮਾਜ ਦੀਆਂ ਮੰਗਾਂ ਨੂੰ ਤਰਜੀਹ ਦੇ ਆਧਾਰ 'ਤੇ ਪੂਰਾ ਕਰੇ <br/> ਅਗਲੀ ਖ਼ਬਰ ਥਾਣਾ ਜੋਗਾ ਅੱਗੇ ਧਰਨਾ ਅੱਜ <br/> ਮਜ਼ਦੂਰ ਮੁਕਤੀ ਮੋਰਚਾ ਵਲੋਂ ਬੁਰਜ ਢਿੱਲਵਾਂ ਵਿਖੇ ਦਲਿਤ ਜਬਰ ਵਿਰੋਧੀ ਰੈਲੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।