30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਕੇਂਦਰ ਤੇ ਸੂਬਾ ਸਰਕਾਰ ਓ.ਬੀ.ਸੀ. ਸਮਾਜ ਦੀਆਂ ਮੰਗਾਂ ਨੂੰ ਤਰਜੀਹ ਦੇ ਆਧਾਰ 'ਤੇ ਪੂਰਾ ਕਰੇ <br/>

ਅਜੀਤ ਡੈਸਕ 10-06-2026

ਮਾਨਸਾ, 9 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)- ਓ.ਬੀ.ਸੀ. ਵੈੱਲਫੇਅਰ ਫ਼ਰੰਟ ਦੀ ਜ਼ਿਲ੍ਹਾ ਇਕਾਈ ਵਲੋਂ ਮੰਗਾਂ ਸੰਬੰਧੀ ਡਿਪਟੀ ਕਮਿਸ਼ਨਰ ਮਾਨਸਾ ਨਵਜੋਤ ਕੌਰ ਰਾਹੀਂ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਪੰਜਾਬ ਦੇ ਨਾਂਅ ਪੱਤਰ ਸੌਂਪੇ ਗਏ | ਸੂਬਾ ਸਰਪ੍ਰਸਤ ਰਾਜਵਿੰਦਰ ਸਿੰਘ ਖੱਤਰੀਵਾਲਾ ਨੇ ਕਿਹਾ ਕਿ ਸਰਕਾਰ ਵਲੋਂ ਓ.ਬੀ.ਸੀ. ਸਮਾਜ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਅਣਗੌਲਿਆ ਕੀਤਾ ਜਾ ਰਿਹਾ ਹੈ | ਉਨ੍ਹਾਂ ਦੋਸ਼ ਲਗਾਇਆ ਕਿ ਸੂਬੇ 'ਚ ਪਛੜੀਆਂ ਸ਼ੇ੍ਰਣੀਆਂ ਨੂੰ ਨਾ ਤਾਂ ਆਬਾਦੀ ਦੇ ਅਨੁਪਾਤ ਅਨੁਸਾਰ ਬਣਦਾ ਹੱਕ ਤੇ ਪ੍ਰਤੀਨਿਧਤਾ ਨਹੀਂ ਦਿੱਤੀ ਗਈ ਅਤੇ ਨਾ ਹੀ ਐਸ.ਸੀ. ਸਮਾਜ ਦੀ ਤਰਜ਼ 'ਤੇ 4 ਤਰ੍ਹਾਂ ਦੀ ਰਿਜ਼ਰਵੇਸ਼ਨ ਦਿੱਤੀ ਗਈ | ਜ਼ਿਲ੍ਹਾ ਪ੍ਰਧਾਨ ਕੇਵਲ ਸਿੰਘ ਨੇ ਮੰਗ ਕੀਤੀ ਕਿ ਕੇਂਦਰ ਤੇ ਰਾਜ ਸਰਕਾਰ ਓ.ਬੀ.ਸੀ. ਸਮਾਜ ਦੀਆਂ ਮੰਗਾਂ ਨੂੰ ਤਰਜੀਹ ਦੇ ਆਧਾਰ 'ਤੇ ਪੂਰਾ ਕਰੇ ਅਤੇ ਸਮਾਜ ਨੂੰ ਤੁਰੰਤ ਬਣਦੇ ਹੱਕ ਦਿੱਤੇ ਜਾਣ | ਇਸ ਮੌਕੇ ਪ੍ਰੇਮ ਸਿੰਘ ਹੀਰੇਵਾਲਾ, ਬਿਕਰ ਸਿੰਘ ਮੰਘਾਣੀਆਂ, ਪਰਮਜੀਤ ਕੌਰ, ਡਾ. ਭੋਲਾ ਸਿੰਘ, ਇੰਦਰਪਾਲ ਸਿੰਘ, ਹਰਜੀਤ ਸਿੰਘ ਸੱਗੂ, ਗੁਰਜੰਟ ਸਿੰਘ, ਦਰਸ਼ਨ ਸਿੰਘ, ਸੁਖਜਿੰਦਰ ਸਿੰਘ, ਰਘਵੀਰ ਸਿੰਘ ਰਾਮਗੜ੍ਹੀਆ, ਜਗਤਾਰ ਸਿੰਘ, ਜਸਵਿੰਦਰ ਸਿੰਘ, ਗੁਰਚਰਨ ਸਿੰਘ, ਗੁਰਦੀਪ ਸਿੰਘ, ਕੁਲਵੰਤ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਮਜ਼ਦੂਰ ਮੁਕਤੀ ਮੋਰਚਾ ਵਲੋਂ ਬੁਰਜ ਢਿੱਲਵਾਂ ਵਿਖੇ ਦਲਿਤ ਜਬਰ ਵਿਰੋਧੀ ਰੈਲੀ ਅਗਲੀ ਖ਼ਬਰ ਭਾਕਿਯੂ (ਉਗਰਾਹਾਂ) ਵਲੋਂ ਚੰਡੀਗੜ੍ਹ ਵਿਖੇ 4 ਜੁਲਾਈ ਦੇ ਰੋਸ ਪ੍ਰਦਰਸ਼ਨ ਸਬੰਧੀ ਮੀਟਿੰਗ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।