ਮਾਨਸਾ, 9 ਜੂਨ (ਸ.ਰਿ.)- ਸਿਹਤ ਵਿਭਾਗ ਵਲੋਂ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਗਰਭਵਤੀ ਅÏਰਤਾਂ ਲਈ ਸਥਾਨਕ ਜੱਚਾ-ਬੱਚਾ ਹਸਪਤਾਲ ਵਿਖੇ ਵਿਸ਼ੇਸ਼ ਜਾਂਚ ਕੈਂਪ ਲਗਾਇਆ ਗਿਆ | ਕਾਰਜਕਾਰੀ ਸਿਵਲ ਸਰਜਨ ਡਾ. ਬਲਜੀਤ ਕੌਰ ਨੇ ਕਿਹਾ ਕਿ ਸੁਰੱਖਿਅਤ ਜਣੇਪੇ ਲਈ ਗਰਭ ਅਵਸਥਾ ਤੋਂ ਹੀ ਚੌਕਸੀ ਜ਼ਰੂਰੀ ਹੈ | ਜੇਕਰ ਗਰਭਵਤੀ ਅÏਰਤਾਂ ਖ਼ਾਸ ਕਰ ਕੇ ਹਾਈ ਰਿਸਕ ਅÏਰਤਾਂ ਦੀ ਸਮੇਂ-ਸਮੇਂ 'ਤੇ ਉਚਿੱਤ ਸਿਹਤ ਜਾਂਚ ਕੀਤੀ ਜਾਵੇ ਤਾਂ ਮਾਂ ਅਤੇ ਬੱਚੇ ਦੀ ਸਿਹਤ ਨਾਲ ਸੰਬੰਧਿਤ ਸਮੱਸਿਆਵਾਂ ਨੂੰ ਕਾਫ਼ੀ ਹੱਦ ਤੱਕ ਘਟਾਇਆ ਜਾ ਸਕਦਾ ਹੈ | ਡਾ. ਨਵਜੋਤ ਕੌਰ ਸਰਾਂ ਨੇ ਕਿਹਾ ਕਿ ਗਰਭਵਤੀ ਅÏਰਤਾਂ ਨੂੰ ਆਮ ਨਾਲੋਂ ਵਧੇਰੇ ਪੌਸ਼ਟਿਕ ਖ਼ੁਰਾਕ ਦੀ ਲੋੜ ਹੁੰਦੀ ਹੈ | ਉਨ੍ਹਾਂ ਦੱਸਿਆ ਕਿ ਗਰਭ ਅਵਸਥਾ ਦੌਰਾਨ ਭੋਜਨ ਨੂੰ ਥੋੜੀ ਮਾਤਰਾ 'ਚ ਵੱਧ ਗਿਣਤੀ ਅਨੁਸਾਰ ਲੈਣਾ ਚਾਹੀਦਾ ਹੈ | ਇਸ ਮੌਕੇ ਮਲਕੀਤ ਕੌਰ, ਸੁਖਪਾਲ ਕੌਰ, ਏ. ਐਨ.ਐਮ. ਗੁਰਦੀਪ ਕੌਰ, ਪੂਜਾ ਰਾਣੀ ਆਦਿ ਹਾਜ਼ਰ ਸਨ |