30-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਸਾਬਕਾ ਵਿਧਾਇਕਾ ਰੂਬੀ ਵਲੋਂ ਬੇਰੁਜ਼ਗਾਰ ਨੌਜਵਾਨਾਂ 'ਤੇ ਅੰਨ੍ਹੇਵਾਹ ਲਾਠੀਚਾਰਜ ਦੀ ਨਿਖੇਧੀ <br/>

ਅਜੀਤ ਡੈਸਕ 11-06-2026
ਸੰਗਤ ਮੰਡੀ, 10 ਜੂਨ (ਸੁਖਤੇਜ ਧਾਲੀਵਾਲ)- ਬੀਤੇ ਦਿਨੀਂ ਪਟਿਆਲਾ ਵਿਖੇ ਪਾਵਰਕਾਮ ਦੇ ਮੁੱਖ ਦਫਤਰ ਮੂਹਰੇ ਸ਼ਾਂਤਮਈ ਧਰਨੇ 'ਤੇ ਬੈਠੇ ਅਪ੍ਰੈਂਟਸਸ਼ਿਪ ਲਾਈਨਮੈਨਾਂ ਉੱਪਰ ਪੰਜਾਬ ਪੁਲਿਸ ਵਲੋਂ ਕੀਤੇ ਗਏ ਅੰਨ੍ਹੇਵਾਹ ਤਸ਼ੱਦਦ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਕਾਂਗਰਸ ਪਾਰਟੀ ਦੀ ਤੇਜ਼ ਤਰਾਰ ਆਗੂ ਤੇ ਸਾਬਕਾ ਵਿਧਾਇਕਾ ਰੁਪਿੰਦਰ ਕੌਰ ਰੂਬੀ ਨੇ ਦਿੱਲੀ ਵਾਲਿਆਂ ਦੀ ਕਠਪੁਤਲੀ ਬਣੀ 'ਆਪ' ਸਰਕਾਰ ਨੂੰ ਕਰੜੇ ਹੱਥੀਂ ਲਿਆ ਹੈ ¢ ਪ੍ਰੋਫੈਸਰ ਰੂਬੀ ਨੇ ਇਸ ਮਾਮਲੇ ਵਿਚ ਸਾਰੇ ਜ਼ਿੰਮੇਵਾਰ ਅਧਿਕਾਰੀਆਂ ਨੂੰ ਤੁਰੰਤ ਡਿਸਮਿਸ ਕਰਕੇ ਉਨ੍ਹਾਂ ਵਿਰੁੱਧ ਸਖ਼ਤ ਤੋਂ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ¢ ਪ੍ਰੋਫੈਸਰ ਰੂਬੀ ਨੇ ਕਿਹਾ ਕਿ 2022 ਦੀਆਂ ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਸੀ ਕਿ ਜੇਕਰ ਪੰਜਾਬ 'ਚ ਉਨ੍ਹਾਂ ਦੀ ਸਰਕਾਰ ਬਣੀ ਤਾਂ ਪੰਜਾਬ ਨੂੰ ਧਰਨਾ ਮੁਕਤ ਕੀਤਾ ਜਾਵੇਗਾ ਅਤੇ ਸਰਕਾਰ ਲੋਕਾਂ ਦੀ ਸੱਥ ਤੋਂ ਚੱਲੇਗੀ¢ ਪ੍ਰੰਤੂ ਇਸ ਵੇਲੇ ਪੰਜਾਬ ਸਰਕਾਰ ਸ਼ਾਂਤਮਈ ਧਰਨਾ ਚੁਕਵਾਉਣ ਲਈ ਪੁਲਿਸ ਦੇ ਡੰਡਾ ਤੰਤਰ ਦੀ ਵਰਤੋਂ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਮੁੱਖ ਮੰਤਰੀ ਕਿਸ ਨਜ਼ਰੀਏ ਨਾਲ ਧਰਨਾ ਨਾ ਲੱਗਣ ਦੀ ਗੱਲ ਕਰ ਰਹੇ ਸਨ¢ ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਦੀ ਸਰਕਾਰ ਆਉਣ ਤੇ ਹੱਕ ਮੰਗਦੇ ਲੋਕਾਂ 'ਤੇ ਤਸ਼ੱਦਦ ਕਰਨ ਵਾਲੇ ਪੁਲਿਸ ਅਫ਼ਸਰਾਂ ਨੂੰ ਡਿਊਟੀ ਦੇ ਅਜਿਹੇ ਫ਼ਰਜ਼ ਸਿਖਾਏ ਜਾਣਗੇ ਕਿ ਉਹ ਕਦੇ ਵੀ ਸ਼ਾਂਤਮਈ ਢੰਗ ਨਾਲ ਧਰਨੇ 'ਤੇ ਬੈਠੇ ਧਰਨਾਕਾਰੀਆਂ ਤੇ ਤਸ਼ੱਦਦ ਕਰਨਾ ਤਾਂ ਦੂਰ ਦੀ ਗੱਲ ਬਾਰੇ ਸੋਚ ਵੀ ਨਹੀਂ ਸਕਣਗੇ¢ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਗ੍ਰਹਿ ਵਿਭਾਗ ਛੱਡ ਦੇਣਾ ਚਾਹੀਦਾ ਹੈ ਕਿਉਂਕਿ ਇਸ ਨੂੰ ਚਲਾਉਣਾ ਉਨ੍ਹਾਂ ਦੇ ਵੱਸ ਦੀ ਗੱਲ ਨਹੀਂ ਰਹੀ ¢

ਪਿਛਲੀ ਖ਼ਬਰ ਸਾਬਕਾ ਵਿਧਾਇਕਾ ਰੂਬੀ ਵਲੋਂ ਬੇਰੁਜ਼ਗਾਰ ਨੌਜਵਾਨਾਂ 'ਤੇ ਅੰਨ੍ਹੇਵਾਹ ਲਾਠੀਚਾਰਜ ਦੀ ਨਿਖੇਧੀ <br/> ਅਗਲੀ ਖ਼ਬਰ ਨਵ ਨਿਯੁਕਤ ਚੇਅਰਮੈਨ ਰਣਧੀਰ ਸਿੰਘ ਖੁੱਡੀਆਂ ਤਖਤ ਸਾਹਿਬ ਵਿਖੇ ਹੋਏ ਨਤਮਸਤਕ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।