ਮਾਨਸਾ, 10 ਜੂਨ (ਰਾਵਿੰਦਰ ਸਿੰਘ ਰਵੀ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਧੀਨ ਕਾਰਜਸ਼ੀਲ ਗੁਰੂ ਨਾਨਕ ਕਾਲਜ ਬੁਢਲਾਡਾ (ਆਟੋਨੌਮਸ ਕਾਲਜ) ਵਲੋਂ ਵਿਦਿਆਰਥੀਆਂ ਅਤੇ ਮਾਪਿਆਂ ਦੀ ਸਹੂਲਤ ਲਈ ਨਵੀਂ ਪਹਿਲਕਦਮੀ ਕੀਤੀ ਗਈ ਹੈ | ਕਾਲਜ ਵਲੋਂ ਸਥਾਨਕ ਸਰ ਜੈਫਰੀ ਇੰਸਟੀਚਿਊਟ ਵਿਖੇ ਦੇ 'ਵਿਦਿਆਰਥੀ ਦਾਖ਼ਲਾ/ ਰਜਿਸਟਰੇਸ਼ਨ ਸਹਾਇਤਾ ਕੇਂਦਰ' ਸਥਾਪਿਤ ਕੀਤਾ ਗਿਆ ਹੈ | ਇਸ ਦਾ ਰਸਮੀ ਉਦਘਾਟਨ ਪਿ੍ੰਸੀਪਲ ਅਤੇ ਸ਼ਹਿਰ ਦੇ ਪਤਵੰਤੇ ਸੱਜਣਾਂ ਵਲੋਂ ਕੀਤਾ ਗਿਆ | ਪਿ੍ੰਸੀਪਲ ਡਾ. ਨਰਿੰਦਰ ਸਿੰਘ ਨੇ ਦੱਸਿਆ ਕਿ ਇਸ ਕੇਂਦਰ ਰਾਹੀਂ ਉੱਚ ਸਿੱਖਿਆ ਹਾਸਿਲ ਕਰਨ ਦੇ ਚਾਹਵਾਨ ਵਿਦਿਆਰਥੀਆਂ ਦੇ ਭਵਿੱਖ ਅਤੇ ਰੁਚੀ ਮੁਤਾਬਿਕ ਸਹੀ ਕੋਰਸਾਂ ਦੀ ਚੋਣ ਕਰਨ 'ਚ ਮਦਦ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਬੁਢਲਾਡਾ ਕਾਲਜ ਦੇਸ਼ ਦੇ ਮੋਹਰੀ ਕਾਲਜਾਂ 'ਚ ਆਉਂਦਾ ਹੈ, 'ਚ ਹਜ਼ਾਰਾਂ ਵਿਦਿਆਰਥੀ ਸਿੱਖਿਆ ਹਾਸਲ ਕਰ ਰਹੇ ਹਨ | ਉਨ੍ਹਾਂ ਦੱਸਿਆ ਕਿ ਸੰਸਥਾ ਨੂੰ ਖ਼ੁਦਮੁਖ਼ਤਿਆਰੀ ਮਿਲਣ ਤੋਂ ਬਾਅਦ ਵਿਦਿਆਰਥੀਆਂ ਤੇ ਸਮੇਂ ਦੀ ਲੋੜ ਅਨੁਸਾਰ ਸਿੱਖਿਆ ਮੁਹੱਈਆ ਕਰਵਾਈ ਜਾ ਰਹੀ ਹੈ | ਹਾਜ਼ਰ ਪਤਵੰਤਿਆਂ ਨੇ ਕਾਲਜ ਪ੍ਰਬੰਧਕਾਂ ਦੇ ਉਪਰਾਲੇ ਦੀ ਸ਼ਲਾਘਾ ਕੀਤੀ | ਇਸ ਮੌਕੇ 'ਅਜੀਤ' ਉਪ ਦਫ਼ਤਰ ਮਾਨਸਾ ਦੇ ਜ਼ਿਲ੍ਹਾ ਇੰਚਾਰਜ ਬਲਵਿੰਦਰ ਸਿੰਘ ਧਾਲੀਵਾਲ, ਸੀਨੀਅਰ ਐਡਵੋਕੇਟ ਬਲਵੰਤ ਭਾਟੀਆ, ਸੰਗੀਤਕ ਹਸਤੀ ਅਸ਼ੋਕ ਬਾਂਸਲ, ਵਾਇਸ ਆਫ਼ ਮਾਨਸਾ ਦੇ ਪ੍ਰੋਜੈਕਟ ਮੈਨੇਜਰ ਲਖਵਿੰਦਰ ਸਿੰਘ ਮੂਸਾ, ਗੀਤਕਾਰ ਗੁਰਚੇਤ ਸਿੰਘ ਫੱਤੇਵਾਲੀਆ, ਕਹਾਣੀਕਾਰ ਦਰਸ਼ਨ ਜੋਗਾ, ਅਧਿਆਪਕ ਆਗੂ ਹਰਦੀਪ ਸਿੰਘ ਸਿੱਧੂ, ਮਨਮੋਹਨ ਸਿੰਘ ਤੇ ਮਨਪ੍ਰੀਤ ਕੌਰ ਵਾਲੀਆ, ਉਪ ਪਿ੍ੰਸੀਪਲ ਰੇਖਾ ਕਾਲੜਾ, ਪ੍ਰੋ: ਗੁਰਦੀਪ ਸਿੰਘ ਢਿੱਲੋਂ, ਪ੍ਰੋ: ਰਮਨਦੀਪ ਸਿੰਘ, ਪ੍ਰੋ: ਜਗਦੀਪ ਸਿੰਘ, ਪ੍ਰੋ: ਗੁਰਜਸਜੀਤ ਕੌਰ ਤੋਂ