05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਭੇਦਭਰੀ ਹਾਲਾਤ 'ਚ ਨੌਜਵਾਨ ਦੀ ਲਾਸ਼ ਮਿਲੀ

ਅਜੀਤ ਡੈਸਕ 12-06-2026
ਬਠਿੰਡਾ, 11 ਜੂਨ (ਅਵਤਾਰ ਸਿੰਘ ਕੈਂਥ)-ਸਥਾਨਕ ਸ਼ਹਿਰ ਦੀ ਸਮਾਜ ਭਲਾਈ ਸੰਸਥਾ ਸਹਾਰਾ ਜਨਸੇਵਾ ਨੂੰ ਸੂਚਨਾ ਮਿਲਣ 'ਤੇ ਕਿ ਸਥਾਨਕ ਬੀੜ ਬਹਿਮਣ ਪੁਲ ਦੇ ਕੋਲ ਇਕ ਨੌਜਵਾਨ ਦੀ ਲਾਸ਼ ਪਈ ਹੈ, ਸਹਾਰਾ ਜਨ ਸੇਵਾ ਦੀ ਲਾਈਫ਼ ਸੇਵਿੰਗ ਬਿ੍ਗੇਡ ਹੈਲਪਲਾਈਨ ਟੀਮ ਸੰਦੀਪ ਗਿੱਲ ਤੁਰੰਤ ਸਹਾਰਾ ਐਂਬੂਲੈਂਸ ਟੀਮ ਲੈ ਕੇ ਬੀੜ ਬਹਿਮਣ ਮੌਕੇ 'ਤੇ ਪਹੁੰਚੀ, ਜਿੱਥੇ ਨੌਜਵਾਨ ਦੀ ਲਾਸ਼ ਪਈ ਸੀ | ਸਹਾਰਾ ਟੀਮ ਨੇ ਸਦਰ ਪੁਲਿਸ ਸਟੇਸ਼ਨ ਨੂੰ ਸੂਚਿਤ ਕੀਤਾ ਅਤੇ ਸਦਰ ਪੁਲਿਸ ਸਟੇਸ਼ਨ ਦੇ ਐਸਐਚਓ ਨੇ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚ ਕੇ ਘਟਨਾ ਦੀ ਜਾਂਚ ਕੀਤੀ | ਮਿ੍ਤਕ ਨੌਜਵਾਨ ਦੀ ਪਹਿਚਾਣ ਗੁਰਵਿੰਦਰ ਸਿੰਘ ਪੁੱਤਰ ਸੇਵਕ ਸਿੰਘ (26) ਵਾਸੀ ਚੱੁਘੇ ਕਲਾ ਵਜੋਂ ਹੋਈ ਹੈ | ਨੌਜਵਾਨ ਦੀ ਮੌਤ ਸ਼ੱਕੀ ਹਾਲਾਤਾਂ ਵਿਚ ਹੋਈ ਜਾਪਦੀ ਹੈ | ਨੌਜਵਾਨ ਦੀ ਲਾਸ਼ ਗਰਮੀ ਕਾਰਨ ਖ਼ਰਾਬ ਹੋ ਗਈ ਸੀ | ਸੰਭਵ ਹੈ ਕਿ ਨੌਜਵਾਨ ਦੀ ਮੌਤ ਗਰਮੀ ਕਾਰਨ ਹੋਈ ਹੋਵੇ | ਸਹਾਰਾ ਟੀਮ ਨੌਜਵਾਨ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿਚ ਪਹੁੰਚਾਇਆ | ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ |
ਪਿਛਲੀ ਖ਼ਬਰ ਨਹਿਰ 'ਚੋਂ ਬਜ਼ੁਰਗ ਅÏਰਤ ਦੀ ਲਾਸ਼ ਮਿਲੀ ਅਗਲੀ ਖ਼ਬਰ ਜਾਨਲੇਵਾ ਹਮਲਾ ਕਰਨ ਦੇ ਦੋਸ਼ ਹੇਠ ਚਾਰ ਸਮੇਤ 5-6 ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।