06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਮਨਰੇਗਾ ਕਰਮਚਾਰੀਆਂ ਵਲੋਂ ਮੰਗਾਂ ਨੂੰ ਲੈ ਕੇ ਧਰਨਾ 11ਵੇਂ ਦਿਨ 'ਚ ਦਾਖ਼ਲ <br/>

ਅਜੀਤ ਡੈਸਕ 12-06-2026

ਮਾਨਸਾ, 11 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਮਨਰੇਗਾ ਤਹਿਤ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ 'ਚ ਠੇਕਾ ਆਧਾਰਿਤ ਕਰਮਚਾਰੀਆਂ ਵਲੋਂ ਹੱਕੀ ਮੰਗਾਂ ਨੂੰ ਲੈ ਕੇ ਸਥਾਨਕ ਜ਼ਿਲ੍ਹਾ ਪ੍ਰੀਸ਼ਦ ਦਫ਼ਤਰ ਅੱਗੇ ਸ਼ੁਰੂ ਕੀਤਾ ਧਰਨਾ 11ਵੇਂ ਦਿਨ ਵੀ ਜਾਰੀ ਰਿਹਾ | ਬੁਲਾਰਿਆਂ ਨੇ ਦੋਸ਼ ਲਗਾਇਆ ਕਿ ਮੁਲਾਜ਼ਮ ਸੰਘਰਸ਼ ਦੇ ਰਾਹ ਪਏ ਹੋਏ ਪਰ ਪ੍ਰਸ਼ਾਸਨ ਮੰਗਾਂ ਪ੍ਰਤੀ ਗੰਭੀਰ ਨਹੀਂ ਹੈ | ਉਨ੍ਹਾਂ ਮੰਗ ਕੀਤੀ ਕਿ ਕੱਚੇ ਕਰਮਚਾਰੀਆਂ ਨੂੰ ਵਿਭਾਗ 'ਚ ਮਰਜ਼ ਕੀਤਾ ਜਾਵੇ ਅਤੇ ਬਕਾਇਆ ਤਨਖ਼ਾਹਾਂ ਤੁਰੰਤ ਜਾਰੀ ਕਰਨ ਦੇ ਨਾਲ ਹੀ ਸਾਰੀਆਂ ਮੰਗਾਂ ਮੰਨੀਆਂ ਜਾਣ | ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ | ਇਸ ਮੌਕੇ ਡੀ.ਐਨ.ਓ. ਮੋਨੂੰ, ਵਿਕਾਸ ਕੁਮਾਰ, ਵਨੀਤ ਕੁਮਾਰ, ਸੋਮ ਪ੍ਰਕਾਸ਼ ਗਰਗ, ਰਾਜਪਾਲ ਕੌਰ, ਬਿੰਦੂ ਰਾਣੀ, ਵਿਜੈ ਲਕਸ਼ਮੀ, ਸਰਬਜੀਤ ਕੌਰ, ਸ਼ੁਭਪ੍ਰੀਤ ਸਿੰਘ, ਗੁਰਪ੍ਰੀਤ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਨਸ਼ੀਲੀਆਂ ਗੋਲੀਆਂ ਤੇ ਕੈਪਸੂਲ ਬਰਾਮਦ ਅਗਲੀ ਖ਼ਬਰ ਪ੍ਰਮਾਤਮਾ ਦੀ ਭਗਤੀ ਨਾਲ ਦੁੱਖ ਕੱਟੇ ਜਾਂਦੇ ਹਨ-ਪੰਡਿਤ ਅਸ਼ਵਨੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।