26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਜ਼ਿਲੇ੍ਹ 'ਚ ਦਸਤ ਰੋਕੂ ਮੁਹਿੰਮ 31 ਜੁਲਾਈ ਤੱਕ ਚਲਾਈ ਜਾਵੇਗੀ-ਸਿਵਲ ਸਰਜਨ

ਅਜੀਤ ਡੈਸਕ 17-06-2026
ਮਾਨਸਾ, 16 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਸਿਹਤ ਵਿਭਾਗ ਵਲੋਂ ਜ਼ਿਲੇ੍ਹ 'ਚ 16 ਜੂਨ ਤੋਂ 31 ਜੁਲਾਈ ਤੱਕ ਦਸਤ ਰੋਕੋ ਮੁਹਿੰਮ ਚਲਾਈ ਜਾ ਰਹੀ ਹੈ | ਡਾ. ਰਣਜੀਤ ਸਿੰਘ ਰਾਏ ਸਿਵਲ ਸਰਜਨ ਮਾਨਸਾ ਨੇ ਦੱਸਿਆ ਕਿ ਇਸ ਮੁਹਿੰਮ ਦਾ ਮਕਸਦ ਦਸਤ (ਡਾਇਰੀਆ) ਨਾਲ ਹੋਣ ਵਾਲੀਆਂ ਬਾਲ ਮੌਤਾਂ ਨੂੰ ਘੱਟ ਕਰਨਾ ਹੈ | ਉਨ੍ਹਾਂ ਕਿਹਾ ਕਿ ਗਰਮੀਆਂ ਦੇ ਮੌਸਮ ਅਤੇ ਸਾਫ਼ ਸਫ਼ਾਈ ਦੀ ਘਾਟ ਕਾਰਨ ਖ਼ਾਸਕਰ ਛੋਟੇ ਬੱਚਿਆਂ ਨੂੰ ਉਲਟੀਆਂ ਅਤੇ ਦਸਤ ਲੱਗ ਜਾਂਦੇ ਹਨ ਅਤੇ ਦਸਤਾਂ ਦਾ ਸਮੇਂ ਸਿਰ ਇਲਾਜ ਨਾ ਕੀਤਾ ਜਾਵੇ ਤਾਂ ਖ਼ਾਸ ਕਰ ਕੇ ਬੱਚਿਆਂ ਲਈ ਜਾਨਲੇਵਾ ਸਾਬਤ ਹੁੰਦੇ ਹਨ | ਇਸ ਲਈ ਸਾਫ਼ ਪਾਣੀ ਦੀ ਵਰਤੋਂ ਕਰਨ ਤੋਂ ਇਲਾਵਾ ਖਾਣਾ ਖਾਣ ਤੋਂ ਪਹਿਲਾਂ ਹੱਥ ਚੰਗੀ ਤਰ੍ਹਾਂ ਸਾਬਣ ਨਾਲ ਸਾਫ਼ ਕਰਨੇ ਚਾਹੀਦੇ ਹਨ | ਦਸਤ ਹੋਣ ਦੀ ਸੂਰਤ 'ਚ ਓ.ਆਰ.ਐਸ. ਦਾ ਘੋਲ ਅਤੇ ਜਿੰਕ ਦੀਆਂ ਗੋਲੀਆਂ 14 ਦਿਨਾਂ ਤੱਕ ਡਾਕਟਰ ਦੀ ਸਲਾਹ ਨਾਲ ਦੇਣੇ ਚਾਹੀਦੇ ਹਨ ਤਾਂ ਕਿ ਸਰੀਰ ਵਿੱਚ ਪਾਣੀ ਅਤੇ ਖਣਿਜ ਪਦਾਰਥਾਂ ਦੀ ਕਮੀ ਨਾ ਹੋ ਸਕੇ | ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜ ਸਾਲ ਤੋਂ ਛੋਟੇ ਬੱਚਿਆਂ ਦੀ ਮੌਤ ਦਰ ਘਟਾਉਣ ਦੇ ਮੰਤਵ ਨਾਲ ਜ਼ਿਲੇ੍ਹ ਦੇ ਸਾਰੇ ਸਿਹਤ ਕੇਂਦਰਾਂ 'ਚ ਓ.ਆਰ.ਐਸ/ਜਿੰਕ ਕਾਰਨਰ ਬਣਾ ਕੇ, ਦੀ ਵਰਤੋਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ | ਸਿਹਤ ਵਿਭਾਗ ਦੀਆਂ ਆਸ਼ਾ ਜਿਨ੍ਹਾਂ ਘਰਾਂ 'ਚ ਪੰਜ ਸਾਲ ਤੋਂ ਘੱਟ ਉਮਰ ਦੇ ਬੱਚੇ ਹਨ, 'ਚ ਓ.ਆਰ.ਐਸ. ਪੈਕਟ ਅਤੇ 14 ਗੋਲੀਆਂ ਜਿੰਕ ਦੀਆਂ ਵੰਡਣਗੀਆਂ ਅਤੇ ਨਾਲ ਹੀ ਮਾਂ ਦੇ ਦੁੱਧ ਦੀ ਮਹੱਤਤਾ ਅਤੇ ਓ.ਆਰ.ਐਸ. ਦਾ ਘੋਲ ਘਰ 'ਚ ਤਿਆਰ ਕਰਨ ਸਬੰਧੀ ਵੀ ਜਾਣਕਾਰੀ ਦੇਣਗੀਆਂ |

ਪਿਛਲੀ ਖ਼ਬਰ ਜ਼ਿਲ੍ਹਾ ਮੈਜਿਸਟਰੇਟ ਵਲੋਂ ਪਾਬੰਦੀਆਂ ਦੇ ਹੁਕਮ ਜਾਰੀ ਅਗਲੀ ਖ਼ਬਰ ਦੁਕਾਨ ਦੇ ਬਾਹਰੋਂ ਤਾਰਾਂ ਚੋਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।