26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਜ਼ਿਲ੍ਹਾ ਮੈਜਿਸਟਰੇਟ ਵਲੋਂ ਪਾਬੰਦੀਆਂ ਦੇ ਹੁਕਮ ਜਾਰੀ

ਅਜੀਤ ਡੈਸਕ 17-06-2026
ਮਾਨਸਾ, 16 ਜੂਨ (ਸ.ਰਿ.)- ਜ਼ਿਲ੍ਹਾ ਮੈਜਿਸਟਰੇਟ ਨਵਜੋਤ ਕੌਰ ਨੇ ਜ਼ਿਲ੍ਹੇ 'ਚ ਵਹੀਕਲਾਂ ਦੀਆਂ ਨੰਬਰ ਪਲੇਟਾਂ ਬਣਾਉਣ ਵਾਲੇ ਦੁਕਾਨਦਾਰਾਂ ਲਈ ਵਿਸ਼ੇਸ਼ ਹੁਕਮ ਜਾਰੀ ਕੀਤੇ ਹਨ | ਉਨ੍ਹਾਂ ਕਿਹਾ ਕਿ ਸ਼ਰਾਰਤੀ ਅਨਸਰ ਨੰਬਰ ਪਲੇਟਾਂ ਬਣਾਉਣ ਵਾਲੀਆਂ ਦੁਕਾਨਾਂ ਤੋਂ ਆਸਾਨੀ ਨਾਲ ਵਾਹਨਾਂ ਦੀਆਂ ਜਾਅਲੀ ਨੰਬਰ ਪਲੇਟਾਂ ਬਣਵਾ ਕੇ ਕਿਸੇ ਵਾਰਦਾਤ ਨੂੰ ਅੰਜਾਮ ਦਿੰਦੇ ਹਨ, ਜਿਸ ਕਾਰਨ ਵਾਰਦਾਤ 'ਚ ਵਰਤੇ ਗਏ ਵਾਹਨਾਂ ਨੂੰ ਟਰੇਸ ਕਰਨ 'ਚ ਦਿੱਕਤ ਪੇਸ਼ ਆਉਂਦੀ ਹੈ | ਉਨ੍ਹਾਂ ਦੁਕਾਨਦਾਰਾਂ ਨੂੰ ਹਦਾਇਤ ਕੀਤੀ ਕਿ ਕਿਸੇ ਵੀ ਵਿਅਕਤੀ ਨੂੰ ਬਿਨਾਂ ਵਾਹਨ ਤੋਂ ਨੰਬਰ ਪਲੇਟ ਬਣਾ ਕੇ ਨਾ ਦੇਣ | ਇੱਕ ਹੋਰ ਹੁਕਮ 'ਚ ਉਨ੍ਹਾਂ ਮੈਰਿਜ ਪੈਲੇਸਾਂ 'ਚ ਲਾਇਸੰਸੀ ਅਸਲਾ ਲਿਜਾਉਣ ਆਉਣ 'ਤੇ ਮੁਕੰਮਲ ਰੋਕ ਲਗਾਈ ਹੈ | ਦੋਵੇਂ ਹੁਕਮ 31 ਜੁਲਾਈ ਤੱਕ ਲਾਗੂ ਰਹਿਣਗੇ |

ਪਿਛਲੀ ਖ਼ਬਰ ਕੌਂਸਲਰ ਅਰਪਿਤ ਚੌਧਰੀ ਤੇ ਰਿਸ਼ਤੇਦਾਰ ਖ਼ਿਲਾਫ਼ ਪਰਚਾ ਰੱਦ ਕਰਵਾਉਣ ਲਈ ਜਥੇਬੰਦੀਆਂ ਵਲੋਂ ਰੋਸ ਮਾਰਚ ਅਗਲੀ ਖ਼ਬਰ ਜ਼ਿਲੇ੍ਹ 'ਚ ਦਸਤ ਰੋਕੂ ਮੁਹਿੰਮ 31 ਜੁਲਾਈ ਤੱਕ ਚਲਾਈ ਜਾਵੇਗੀ-ਸਿਵਲ ਸਰਜਨ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।