26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਕੌਂਸਲਰ ਅਰਪਿਤ ਚੌਧਰੀ ਤੇ ਰਿਸ਼ਤੇਦਾਰ ਖ਼ਿਲਾਫ਼ ਪਰਚਾ ਰੱਦ ਕਰਵਾਉਣ ਲਈ ਜਥੇਬੰਦੀਆਂ ਵਲੋਂ ਰੋਸ ਮਾਰਚ

ਅਜੀਤ ਡੈਸਕ 17-06-2026

ਮਾਨਸਾ, 16 ਜੂਨ (ਗੁਰਚੇਤ ਸਿੰਘ ਫੱਤੇਵਾਲੀਆ)- ਨਗਰ ਕੌਂਸਲ ਚੋਣਾਂ 'ਚ ਸਥਾਨਕ ਵਾਰਡ ਨੰਬਰ 18 ਤੋਂ ਜੇਤੂ ਰਹੇ ਆਜ਼ਾਦ ਉਮੀਦਵਾਰ ਅਰਪਿਤ ਚੌਧਰੀ ਅਤੇ ਉਨ੍ਹਾਂ ਦੇ ਪਰਿਵਾਰ ਖ਼ਿਲਾਫ਼ ਸਿਆਸੀ ਬਦਲਾਖੋਰੀ ਤਹਿਤ ਕੀਤੀ ਜਾ ਰਹੀ ਪ੍ਰਸ਼ਾਸਨਿਕ ਧੱਕੇਸ਼ਾਹੀ ਅਤੇ ਦਰਜ ਕੀਤੇ ਜਾ ਰਹੇ ਮੁਕੱਦਮਿਆਂ ਦੇ ਵਿਰੋਧ 'ਚ ਲਕਸ਼ਮੀ ਨਰਾਇਣ ਮੰਦਰ ਮਾਨਸਾ ਵਿਖੇ 21 ਮੈਂਬਰੀ ਸੰਘਰਸ਼ ਕਮੇਟੀ ਦੀ ਅਗਵਾਈ ਹੇਠ ਸ਼ਹਿਰ ਦੀਆਂ ਸਮੂਹ ਰਾਜਨੀਤਕ, ਜਨਤਕ ਜਮਹੂਰੀ ਜਥੇਬੰਦੀਆਂ ਅਤੇ ਮੋਹਤਬਰ ਸ਼ਹਿਰੀਆਂ ਦੀ ਹੰਗਾਮੀ ਮੀਟਿੰਗ ਹੋਈ | ਸੰਬੋਧਨ ਕਰਦਿਆਂ ਆਗੂਆਂ ਨੇ ਦੋਸ਼ ਲਗਾਇਆ ਕਿ ਹਲਕਾ ਵਿਧਾਇਕ ਦੀ ਸ਼ਹਿ 'ਤੇ ਅਰਪਿਤ ਚੌਧਰੀ ਦੇ ਪਰਿਵਾਰ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ | ਉਸ ਦੇ ਨਜ਼ਦੀਕੀ ਰਿਸ਼ਤੇਦਾਰ ਨੂੰ ਇਕ ਸਾਜ਼ਿਸ਼ ਤਹਿਤ ਝੂਠੇ ਪਰਚੇ 'ਚ ਫਸਾਇਆ ਗਿਆ ਹੈ | ਮੀਟਿੰਗ ਤੋਂ ਬਾਅਦ ਆਗੂਆਂ ਵਲੋਂ ਪ੍ਰਸ਼ਾਸਨਿਕ ਧੱਕੇਸ਼ਾਹੀ ਖ਼ਿਲਾਫ਼ ਥਾਣਾ ਸ਼ਹਿਰੀ-1 ਮਾਨਸਾ ਤੱਕ ਰੋਸ ਮਾਰਚ ਕੱਢ ਕੇ ਤੇ ਧਰਨਾ ਲਗਾ ਕੇ ਇਨਸਾਫ਼ ਦੀ ਮੰਗ ਕੀਤੀ ਗਈ | ?ਮੀਟਿੰਗ ਦੌਰਾਨ ਫ਼ੈਸਲਾ ਲੈਂਦਿਆਂ ਜ਼ਿਲ੍ਹਾ ਪ੍ਰਸ਼ਾਸਨ ਨੂੰ 72 ਘੰਟਿਆਂ ਦਾ ਸਮਾਂ ਦਿੰਦਿਆਂ ਚਿਤਾਵਨੀ ਦਿੱਤੀ ਕਿ ਜੇਕਰ ਅਰਪਿਤ ਚੌਧਰੀ ਦੇ ਪਰਿਵਾਰ ਅਤੇ ਉਨ੍ਹਾਂ ਦੇ ਨਜ਼ਦੀਕੀ ਰਿਸ਼ਤੇਦਾਰ 'ਤੇ ਦਰਜ ਕੀਤਾ ਗਿਆ ਝੂਠਾ ਪਰਚਾ ਰੱਦ ਨਾ ਕੀਤਾ ਗਿਆ ਤਾਂ 20 ਜੂਨ ਨੂੰ ਮਾਨਸਾ ਸ਼ਹਿਰ ਮੁਕੰਮਲ ਤੌਰ 'ਤੇ ਬੰਦ ਰੱਖਿਆ ਜਾਵੇਗਾ | ?ਸੰਬੋਧਨ ਤੇ ਸ਼ਾਮਿਲ ਹੋਣ ਵਾਲਿਆਂ 'ਚ ਸਾਬਕਾ ਵਿਧਾਇਕ ਅਜੀਤ ਇੰਦਰ ਸਿੰਘ ਮੋਫ਼ਰ, ਸੁਖਵਿੰਦਰ ਸਿੰਘ ਅÏਲਖ ਤੇ ਨਾਜ਼ਰ ਸਿੰਘ ਮਾਨਸ਼ਾਹੀਆ, ਸ਼ੋ੍ਰਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਪ੍ਰੇਮ ਕੁਮਾਰ ਅਰੋੜਾ, ਬਲਕੌਰ ਸਿੰਘ ਸਿੱਧੂ, ਚਮਕੌਰ ਸਿੰਘ ਸਿੱਧੂ, ਐਡਵੋਕੇਟ ਗੁਰਲਾਭ ਸਿੰਘ ਮਾਹਲ, ਭਾਜਪਾ ਆਗੂ ਮੁਨੀਸ਼ ਬੱਬੀ ਦਾਨੇਵਾਲੀਆ, ਸੁਰੇਸ਼ ਕੁਮਾਰ ਨੰਦਗੜ੍ਹੀਆ, ਆਰ. ਟੀ. ਆਈ. ਕਾਰਕੁਨ ਮਾਨਿਕ ਗੋਇਲ, ਕਿਸਾਨ ਆਗੂ ਰੁਲਦੂ ਸਿੰਘ ਮਾਨਸਾ ਤੇ ਬੋਘ ਸਿੰਘ ਮਾਨਸਾ, ਸਤੀਸ਼ ਗੋਇਲ, ਲਖਵਿੰਦਰ ਸਿੰਘ ਮੂਸਾ, ਹਰਿੰਦਰ ਸਿੰਘ ਮਾਨਸ਼ਾਹੀਆ, ਡਾ. ਜਨਕ ਰਾਜ ਸਿੰਗਲਾ, ਧੰਨਾ ਮੱਲ ਗੋਇਲ, ਪਰਵਿੰਦਰ ਸਿੰਘ ਝੋਟਾ, ਮਨਦੀਪ ਸਿੰਘ ਗੋਰਾ ਆਦਿ ਸਨ |

ਪਿਛਲੀ ਖ਼ਬਰ ਹੜ੍ਹਾਂ ਵਰਗੀਆਂ ਸਥਿਤੀਆਂ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਮੁਸਤੈਦ- ਡੀ.ਸੀ. <br/> ਅਗਲੀ ਖ਼ਬਰ ਜ਼ਿਲ੍ਹਾ ਮੈਜਿਸਟਰੇਟ ਵਲੋਂ ਪਾਬੰਦੀਆਂ ਦੇ ਹੁਕਮ ਜਾਰੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।