26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਹੜ੍ਹਾਂ ਵਰਗੀਆਂ ਸਥਿਤੀਆਂ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਮੁਸਤੈਦ- ਡੀ.ਸੀ. <br/>

ਅਜੀਤ ਡੈਸਕ 17-06-2026
ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਹੜ੍ਹ ਕੰਟਰੋਲ ਰੂਮ ਸਥਾਪਿਤ
ਮਾਨਸਾ, 16 ਜੂਨ (ਬਲਵਿੰਦਰ ਸਿੰਘ ਧਾਲੀਵਾਲ)- ਬਰਸਾਤੀ ਸੀਜ਼ਨ ਦੌਰਾਨ ਹੜ੍ਹਾਂ ਵਰਗੀ ਕਿਸੇ ਵੀ ਸੰਭਾਵੀ ਸਥਿਤੀ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਅਤੇ ਤਿਆਰ ਹੈ | ਇਹ ਪ੍ਰਗਟਾਵਾ ਨਵਜੋਤ ਕੌਰ ਡਿਪਟੀ ਕਮਿਸ਼ਨਰ ਮਾਨਸਾ ਨੇ ਕੀਤਾ | ਉਨ੍ਹਾਂ ਦੱਸਿਆ ਕਿ ਲੋਕਾਂ ਦੀ ਸਹੂਲਤ ਅਤੇ ਕਿਸੇ ਵੀ ਹੰਗਾਮੀ ਸਥਿਤੀ ਦੀ ਤੁਰੰਤ ਸੂਚਨਾ ਪ੍ਰਾਪਤ ਕਰਦਿਆਂ ਕਾਰਵਾਈ ਅਮਲ 'ਚ ਲਿਆਉਣ ਲਈ ਕੰਪਲੈਕਸ ਵਿਖੇ ਵਿਸ਼ੇਸ਼ ਹੜ੍ਹ ਕੰਟਰੋਲ ਰੂਮ ਸਥਾਪਿਤ ਕੀਤਾ ਗਿਆ ਹੈ, ਜੋ ਦਿਨ-ਰਾਤ ਕੰਮ ਕਰੇਗਾ | ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕੰਟਰੋਲ ਰੂਮ 'ਚ ਕਰਮਚਾਰੀਆਂ ਦੀਆਂ ਡਿਊਟੀਆਂ ਸ਼ਿਫ਼ਟਾਂ ਮੁਤਾਬਿਕ ਲਗਾਈਆਂ ਗਈਆਂ ਹਨ ਤਾਂ ਜੋ ਕਿਸੇ ਵੀ ਸੰਕਟਕਾਲੀਨ ਸੂਚਨਾ ਨੂੰ ਨਜ਼ਰਅੰਦਾਜ਼ ਨਾ ਕੀਤਾ ਜਾ ਸਕੇ | ਉਨ੍ਹਾਂ ਦੱਸਿਆ ਕਿ ਕੰਟਰੋਲ ਰੂਮ ਦਾ ਸੰਪਰਕ ਨੰਬਰ 01652-229082 ਹੈ, ਜੋ ਸਾਰੇ ਵਿਭਾਗਾਂ ਨਾਲ ਸਿੱਧੇ ਤੌਰ 'ਤੇ ਤਾਲਮੇਲ 'ਚ ਰਹੇਗਾ ਤਾਂ ਜੋ ਲੋੜ ਪੈਣ 'ਤੇ ਤੁਰੰਤ ਰਾਹਤ ਸਮੱਗਰੀ ਅਤੇ ਮਦਦ ਪਹੁੰਚਾਈ ਜਾ ਸਕੇ | ਉਨ੍ਹਾਂ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਬਰਸਾਤਾਂ ਸ਼ੁਰੂ ਹੋਣ ਤੋਂ ਪਹਿਲਾਂ ਸਾਰੇ ਨਹਿਰੀ ਅਤੇ ਬਰਸਾਤੀ ਨਾਲਿਆਂ ਦੇ ਸਾਫ਼-ਸਫ਼ਾਈ ਕਾਰਜਾਂ ਨੂੰ ਤੇਜ਼ੀ ਨਾਲ ਨੇਪਰੇ ਚਾੜਿ੍ਹਆ ਜਾਵੇ | ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਕਿਸੇ ਵੀ ਤਰ੍ਹਾਂ ਦੀ ਅਫ਼ਵਾਹ 'ਤੇ ਯਕੀਨ ਨਾ ਕਰਨ |

ਪਿਛਲੀ ਖ਼ਬਰ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸੰਬੰਧੀ ਨਗਰ ਕੀਰਤਨ ਸਜਾਇਆ <br/> ਅਗਲੀ ਖ਼ਬਰ ਕੌਂਸਲਰ ਅਰਪਿਤ ਚੌਧਰੀ ਤੇ ਰਿਸ਼ਤੇਦਾਰ ਖ਼ਿਲਾਫ਼ ਪਰਚਾ ਰੱਦ ਕਰਵਾਉਣ ਲਈ ਜਥੇਬੰਦੀਆਂ ਵਲੋਂ ਰੋਸ ਮਾਰਚ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।