26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸੰਬੰਧੀ ਨਗਰ ਕੀਰਤਨ ਸਜਾਇਆ <br/>

ਬੁਢਲਾਡਾ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸੰਬੰਧੀ ਸਜਾਏ ਨਗਰ ਕੀਰਤਨ ਦੀ ਅਗਵਾਈ ਕਰਦੇ ਹੋਏ ਪੰਜ ਪਿਆਰੇ | ਤਸਵੀਰ : ਟੋਨੀ ਬੁਢਲਾਡਾ<br/> 17-06-2026

ਬੁਢਲਾਡਾ, 16 ਜੂਨ (ਸਵਰਨ ਸਿੰਘ ਰਾਹੀ)- ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨਵੀਨ ਬੁਢਲਾਡਾ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪ੍ਰਕਾਸ਼ ਨਾਲ ਤਿੰਨ ਦਿਨਾਂ ਗੁਰਮਤਿ ਸਮਾਗਮਾਂ ਦੀ ਸ਼ੁਰੂਆਤ ਹੋ ਗਈ ਹੈ | ਅੱਜ ਦੁਪਹਿਰ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਅਤੇ ਪੰਜ ਪਿਆਰਿਆਂ ਦੀ ਅਗਵਾਈ ਹੇਠ ਸਜਾਏ ਗਏ ਨਗਰ ਕੀਰਤਨ ਦੌਰਾਨ ਸ਼ਹਿਰ ਵਾਸੀਆਂ ਵਲੋਂ ਚਾਹ, ਦੁੱਧ, ਫਰੂਟ ਅਤੇ ਸ਼ਰਬਤ ਦੇ ਲੰਗਰ ਲਗਾ ਕੇ ਸੰਗਤਾਂ ਦੀ ਸੇਵਾ ਕੀਤੀ | ਸ਼ਹੀਦ ਬਾਬਾ ਦੀਪ ਸਿੰਘ ਗਤਕਾ ਅਖਾੜਾ ਪਾਰਟੀ ਦੇ ਸਿੰਘਾਂ ਨੇ ਗਤਕੇ ਦੇ ਜੌਹਰ ਦਿਖਾਏ ਅਤੇ ਭਾਰਤ ਬੈਂਡ ਸੁਨਾਮ ਦੇ ਕਲਾਕਾਰਾਂ ਨੇ ਸ਼ਾਨਦਾਰ ਗੁਰਬਾਣੀ ਧੁਨਾ ਵਜਾ ਕੇ ਸੰਗਤਾਂ ਨੂੰ ਮੰਤਰ ਮੁਗਧ ਕੀਤਾ | ਗੁਰੂ ਘਰ ਕਮੇਟੀ ਪ੍ਰਧਾਨ ਗੁਰਨਾਮ ਸਿੰਘ ਕੋਹਲੀ ਨੇ ਦੱਸਿਆ ਕਿ ਸ਼ਹੀਦੀ ਦਿਹਾੜਾ ਸਮਾਗਮਾਂ ਦੇ ਆਖ਼ਰੀ ਦਿਨ 18 ਜੂਨ ਨੂੰ ਸਵੇਰੇ 9 ਵਜੇ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਦੁਪਹਿਰ 11:30 ਵਜੇ ਤੱਕ ਪ੍ਰਸਿੱਧ ਪ੍ਰਚਾਰਕ ਭਾਈ ਗੁਰਨਾਮ ਸਿੰਘ ਰਾਮਾਂ ਮੰਡੀ ਵਾਲੇ ਅਤੇ ਸਥਾਨਕ ਰਾਗੀ ਭਾਈ ਸੁਖਵਿੰਦਰ ਸਿੰਘ ਸੀਤਲ ਤੇ ਭਾਈ ਜਸਵਿੰਦਰ ਸਿੰਘ ਨਿੱਕਾ ਦੇ ਜਥੇ ਕੀਰਤਨ ਰਾਹੀਂ ਸੰਗਤਾਂ ਨੂੰ ਗੁਰ ਜਸ ਸਰਵਣ ਕਰਵਾਉਣਗੇ | ਇਸ ਮੌਕੇ ਵੱਖ-ਵੱਖ ਲੋਕਲ ਗੁਰੂ ਘਰ ਕਮੇਟੀਆਂ, ਸਭਾ ਸੁਸਾਇਟੀਆਂ ਦੇ ਨੁਮਾਇੰਦੇ ਅਤੇ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |

ਪਿਛਲੀ ਖ਼ਬਰ ਅਗਲੇ 2 ਦਿਨਾਂ 'ਚ ਪਾਣੀ ਦੀ ਸਪਲਾਈ ਬਹਾਲ ਕਰ ਦਿੱਤੀ ਜਾਵੇਗੀ- ਕਾਰਜਕਾਰੀ ਇੰਜੀਨੀਅਰ ਚਹਿਲ <br/> ਭੀਖੀ ਡਿਸਟਰੀਬਿ... ਅਗਲੀ ਖ਼ਬਰ ਹੜ੍ਹਾਂ ਵਰਗੀਆਂ ਸਥਿਤੀਆਂ ਨਾਲ ਨਜਿੱਠਣ ਲਈ ਜ਼ਿਲ੍ਹਾ ਪ੍ਰਸ਼ਾਸਨ ਮੁਸਤੈਦ- ਡੀ.ਸੀ. <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।