25-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-06-2026

ਡੇਂਗੂ ਤੇ ਮਲੇਰੀਆ ਤੋਂ ਬਚਾਅ ਲਈ ਜ਼ਿਲ੍ਹਾ ਪੱਧਰੀ ਮੋਨੀਟਰਿੰਗ ਕਮੇਟੀ ਦੀ ਮੀਟਿੰਗ <br/>

ਅਜੀਤ ਡੈਸਕ 17-06-2026
ਮਾਨਸਾ, 16 ਜੂਨ (ਸ.ਰਿ.)- ਗਰਮੀ ਤੇ ਬਰਸਾਤੀ ਮੌਸਮ ਦੇ ਮੱਦੇਨਜ਼ਰ ਨੈਸ਼ਨਲ ਵੈਕਟਰ ਬੋਰਨ ਡਿਜੀਜ ਕੰਟਰੋਲ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰੀ ਮੋਨੀਟਰਿੰਗ ਕਮੇਟੀ ਦੀ ਡੇਂਗੂ ਅਤੇ ਮਲੇਰੀਆ ਤੋਂ ਬਚਾਅ ਸੰਬੰਧੀ ਮੀਟਿੰਗ ਹੋਈ | ਵਧੀਕ ਡਿਪਟੀ ਕਮਿਸ਼ਨਰ (ਜ) ਪੂਨਮ ਸਿੰਘ ਨੇ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਲੋਕਾਂ ਨੂੰ ਡੇਂਗੂ, ਮਲੇਰੀਆ, ਚਿਕਨਗੁਨੀਆ ਆਦਿ ਬਿਮਾਰੀਆਂ ਤੋਂ ਬਚਾਉਣ ਲਈ ਨਿਰੰਤਰ ਜਾਗਰੂਕਤਾ ਉਪਰਾਲੇ ਕੀਤੇ ਜਾਣ ਅਤੇ ਜਾਂਚ ਅਭਿਆਨ 'ਚ ਵੀ ਤੇਜ਼ੀ ਲਿਆਂਦੀ ਜਾਵੇ | ਉਨ੍ਹਾਂ ਸਿਹਤ ਵਿਭਾਗ ਅਤੇ ਮਿਊਾਸੀਪਲ ਕਮੇਟੀਆਂ ਨੂੰ ਆਪੋ-ਆਪਣੇ ਖੇਤਰਾਂ 'ਚ ਨਿਯਮਤ ਤੌਰ 'ਤੇ ਫੋਗਿੰਗ ਕਰਵਾਉਣ ਅਤੇ ਮੱਛਰਾਂ ਦੇ ਲਾਰਵੇ ਨੂੰ ਨਸ਼ਟ ਕਰਨ ਲਈ ਮੁਹਿੰਮ ਚਲਾਉਣ ਦੀ ਹਦਾਇਤ ਕੀਤੀ | ਉਨ੍ਹਾਂ ਸਿਹਤ ਵਿਭਾਗ ਨੂੰ ਵਿਸ਼ੇਸ਼ ਤੌਰ 'ਤੇ ਨਿਰਦੇਸ਼ ਦਿੱਤੇ ਕਿ ਲੋਕਾਂ ਨੂੰ ਉਕਤ ਬਿਮਾਰੀਆਂ ਦੇ ਲੱਛਣਾਂ ਅਤੇ ਬਚਾਅ ਦੇ ਤਰੀਕਿਆਂ ਸੰਬੰਧੀ ਸਮੇਂ-ਸਮੇਂ 'ਤੇ ਜਾਗਰੂਕ ਕੀਤਾ ਜਾਵੇ | ਇਸ ਮੌਕੇ ਡਿਪਟੀ ਮੈਡੀਕਲ ਕਮਿਸ਼ਨਰ ਮਯੰਕ ਜੋਤ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਬਲਜੀਤ ਕੌਰ, ਸੰਤੋਸ਼ ਭਾਰਤੀ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰ) ਨੀਲਮ ਰਾਣੀ ਤੇ (ਐਲੀ) ਮੰਜੂ ਬਾਲਾ, ਦਰਸ਼ਨ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪੂਨਮ ਸਿੰਘ ਨੇ ਏ.ਡੀ.ਸੀ. ਵਜੋਂ ਅਹੁਦਾ ਸੰਭਾਲਿਆ <br/> ਅਗਲੀ ਖ਼ਬਰ ਭੀਖੀ ਡਿਸਟਰੀਬਿਊਟਰੀ 'ਚ ਪਏ ਪਾੜ ਨੂੰ ਪੂਰਨ ਤੇ ਮੁਰੰਮਤ ਦਾ ਕੰਮ ਜਾਰੀ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।