ਮਾਨਸਾ, 16 ਜੂਨ (ਧਾਲੀਵਾਲ)- ਪੂਨਮ ਸਿੰਘ ਨੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮਾਨਸਾ ਵਜੋਂ ਅਹੁਦਾ ਸੰਭਾਲ ਲਿਆ ਹੈ | ਉਹ ਸਬ ਡਵੀਜ਼ਨ ਸਰਦੂਲਗੜ੍ਹ ਵਿਖੇ ਬਤੌਰ ਉਪ ਮੰਡਲ ਮੈਜਿਸਟਰੇਟ, ਮਾਨਸਾ ਦੇ ਸਹਾਇਕ ਕਮਿਸ਼ਨਰ ਅਤੇ ਬਠਿੰਡਾ ਤੇ ਲੁਧਿਆਣਾ ਜ਼ਿਲਿ੍ਹਆਂ 'ਚ ਵੀ ਏ.ਡੀ.ਸੀ. ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ | ਉਨ੍ਹਾਂ ਕਿਹਾ ਕਿ ਜ਼ਿਲ੍ਹੇ 'ਚ ਚੱਲ ਰਹੇ ਵਿਕਾਸ ਕਾਰਜਾਂ, ਸਰਕਾਰੀ ਸਕੀਮਾਂ ਨੂੰ ਸੁਚਾਰੂ ਢੰਗ ਨਾਲ ਲਾਗੂ ਕਰਨਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ 'ਤੇ ਨਿਪਟਾਰਾ ਕਰਨਾ ਉਨ੍ਹਾਂ ਦੀ ਮੁੱਖ ਤਰਜੀਹ ਹੋਵੇਗੀ |
ਪੂਨਮ ਸਿੰਘ ਨੇ ਏ.ਡੀ.ਸੀ. ਵਜੋਂ ਅਹੁਦਾ ਸੰਭਾਲਿਆ <br/>
ਅਜੀਤ ਡੈਸਕ
17-06-2026