05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਨਗਰ ਕੀਰਤਨ ਮੌਕੇ ਸ਼ਹਿਰ ’ਚ ਫੈਲੀ ਗੰਦਗੀ ਕਰ ਕੇ ਪ੍ਰਸ਼ਾਸਨ ਅਤੇ ਸਰਕਾਰ ਨੂੰ ਕੋਸ ਰਹੇ ਲੋਕ

ਅਜੀਤ ਡੈਸਕ 18-06-2026
ਬੁਢਲਾਡਾ, 17 ਜੂਨ (ਸਵਰਨ ਸਿੰਘ ਰਾਹੀ)- ਬੀਤੇ ਕੱਲ੍ਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਕੱਢੇ ਗਏ ਨਗਰ ਕੀਰਤਨ ਮੌਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ‘ਚ ਲੱਗੇ ਗੰਦਗੀ ਦੇ ਢੇਰਾਂ ਕਰ ਕੇ ਲੋਕ ਸੋਸ਼ਲ ਮੀਡੀਆ ਰਾਹੀਂ ਨਗਰ ਕੌਂਸਲ ਪ੍ਰਸ਼ਾਸਨ ਅਤੇ ਸਰਕਾਰ ਨੂੰ ਮਣਾ ਮੂੰਹੀਂ ਕੋਸ ਰਹੇ ਹਨ। ਇਸ ਸਬੰਧੀ ਟਿੱਪਣੀ ਕਰਦਿਆਂ ਐਡਵੋਕੇਟ ਉਮਰਿੰਦਰ ਸਿੰਘ ਚਹਿਲ, ਸੁਰਜੀਤ ਸਿੰਘ ਟੀਟਾ, ਆੜ੍ਹਤੀ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਰਜਿੰਦਰ ਸਿੰਘ ਕੋਹਲੀ ਅਤੇ ਸਾਬਕਾ ਕੌਂਸਲਰ ਰਜਿੰਦਰ ਸਿੰਘ ਸੈਣੀ ਨੇ ਆਪਣੇ ਆਪੋ ਆਪਣੇ ਸੋਸ਼ਲ ਮੀਡੀਆ ਹੈਂਡਲਾਂ ‘ਤੇ ਸ਼ਹਿਰ ਅੰਦਰਲੀਆਂ ਗੰਦਗੀ ਭਰੀਆਂ ਤਸਵੀਰਾਂ ਪਾ ਕੇ ਸਰਕਾਰ ਤੋਂ ਜਵਾਬ ਮੰਗਦਿਆਂ ਕਿਹਾ ਹੈ ਕਿ ਇਹ ਵੀ ਸ਼ਾਇਦ 70 ਸਾਲਾਂ ‘ਚ ਪਹਿਲੀ ਵਾਰ ਹੋਇਆ ਹੋਵੇ ਕਿ ਸ਼ਹੀਦੀ ਦਿਹਾੜੇ ਮੌਕੇ ਸ਼ਹਿਰ ਅੰਦਰ ਕੱਢੇ ਗਏ ਨਗਰ ਕੀਰਤਨ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪਾਂ ਅਤੇ ਸੰਗਤਾਂ ਨੂੰ ਗੰਦਗੀ ਭਰੇ ਰਸਤਿਆਂ ‘ਚੋਂ ਲੰਘਣਾ ਪਿਆ ਹੈ। ਉਕਤ ਆਗੂਆਂ ਨੇ ਮੰਗ ਕੀਤੀ ਕਿ ਸਰਕਾਰ ਨੂੰ ਚਾਹੀਦਾ ਹੈ ਕਿ ਇਸ ਸਭ ਕਾਸੇ ਲਈ ਜ਼ਿੰਮੇਵਾਰ ਨਗਰ ਕੌਂਸਲ ਅਧਿਕਾਰੀਆਂ ਪਾਸੋਂ ਜਾਣਕਾਰੀ ਲੈ ਕੇ ਉਨ੍ਹਾਂ ਖਿਲਾਫ ਬਣਦੀ ਅਨੁਸ਼ਾਸਨੀ ਕਾਰਵਾਈ ਕਿਉ ਨਾ ਕੀਤੀ ਜਾਵੇ। ਕਿਉਂਕਿ ਪਿਛਲੇ ਲੰਬੇ ਸਮੇਂ ਤੋਂ ਸ਼ਹਿਰ ਅੰਦਰ ਫੈਲੀ ਗੰਦਗੀ ਦੀ ਸਮੱਸਿਆ ਹੱਲ ਕਰਨ ਦੀ ਬਜਾਏ ਹੱਥ ਤੇ ਹੱਥ ਰੱਖ ਕੇ ਬੈਠੇ ਜ਼ਿੰਮੇਵਾਰ ਅਧਿਕਾਰੀਆਂ ਵਲੋਂ ਸਮੱਸਿਆ ਦਾ ਹੱਲ ਕਰਨ ਦੀ ਬਜਾਏ ਕੂੜਾ ਡੰਪ ਲਈ ਥਾਂ ਨਾ ਹੋਣ ਦਾ ਘੜਿਆ-ਘੜਾਇਆ ਜਵਾਬ ਦਿੱਤਾ ਜਾਂਦਾ ਹੈ ਪਰ ਉਹ ਇਹ ਨਹੀਂ ਸਮਝਦੇ ਕਿ ਸਰਕਾਰਾਂ ਨੇ ਹੀ ਇਸ ‘ਤੇ ਬਦਲਵੇਂ ਪ੍ਰਬੰਧ ਕਰਨੇ ਹੁੰਦੇ ਹਨ ਨਾ ਕਿ ਕਿਸੇ ਹੋਰ ਵਿਅਕਤੀ ਨੇ।
ਪਿਛਲੀ ਖ਼ਬਰ ਭਾਕਿਯੂ (ਡਕੌਂਦਾ) ਦੇ ਵਿਰੋਧ ਸਦਕਾ ਦੁਕਾਨਦਾਰ ਦੇ ਮਕਾਨ ਦੇ ਕਬਜ਼ਾ ਵਾਰੰਟ ਰੁਕੇ ਅਗਲੀ ਖ਼ਬਰ ਜੇਕਰ ਭੱਠਾ ਮਾਲਕਾਂ ਨੇ ਨਵੇਂ ਮਜ਼ਦੂਰੀ ਰੇਟ ਲਾਗੂ ਨਾ ਕੀਤੇ ਤਾਂ ਸੰਘਰਸ਼ ਕੀਤਾ ਜਾਵੇਗਾ-ਸਮਾਓ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।