05-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-06-2026

ਪਿੰਡ ਫੂਲੇਵਾਲਾ ਵਿਖੇ ਗੁਰਮਤਿ ਸਿਖਲਾਈ ਕੈਂਪ ਲਗਾਇਆ

ਅਜੀਤ ਡੈਸਕ 18-06-2026
ਭਾਈਰੂਪਾ, 17 ਜੂਨ (ਵਰਿੰਦਰ ਲੱਕੀ)- ਲਾਗਲੇ ਪਿੰਡ ਫੂਲੇਵਾਲਾ ਵਿਖੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਡੇਰਾ ਮਾਈ ਗੌਹਰ ਫੂਲੇਵਾਲਾ ਦੀ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਸੱਤ ਦਿਨਾਂ ਗੁਰਮਤਿ ਸਿਖਲਾਈ ਕੈਂਪ ਲਗਾਇਆ ਗਿਆ। ਜਿਸ ‘ਚ 40 ਬੱਚਿਆਂ ਨੇ ਹਿੱਸਾ ਲਿਆ। ਅੱਜ ਕੈਂਪ ਦੀ ਸਮਾਪਤੀ ‘ਤੇ ਹਿੱਸਾ ਲੈਣ ਵਾਲੇ ਬੱਚਿਆਂ ਨੂੰ ਮੈਡਲ ਤੇ ਸਰਟੀਫ਼ਿਕੇਟ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਮੌਕੇ ਡੇਰਾ ਮਾਈ ਗੌਹਰ ਦੇ ਪ੍ਰਧਾਨ ਭਰਪੂਰ ਸਿੰਘ, ਸਕੱਤਰ ਅਮਰਜੀਤ ਸਿੰਘ, ਕਮੇਟੀ ਮੈਂਬਰ ਬੇਅੰਤ ਸਿੰਘ, ਹੈੱਡ ਗ੍ਰੰਥੀ ਬਾਬਾ ਗੁਰਮਖ ਸਿੰਘ ਨੇ ਸ਼੍ਰੋਮਣੀ ਕਮੇਟੀ ਵਲੋਂ ਆਏ ਪ੍ਰਚਾਰਕ ਭਾਈ ਗੁਰਮੀਤ ਸਿੰਘ ਮੰਡੀ ਕਲਾਂ ਤੇ ਭਾਈ ਭੁਪਿੰਦਰ ਸਿੰਘ ਜੋਈਆਂ ਦਾ ਧੰਨਵਾਦ ਕਰਦੇ ਹੋਏ ਸਿਰੋਪਾ� ਦੇ ਕੇ ਸਨਮਾਨਿਤ ਕੀਤਾ ਗਿਆ। ਕੈਂਪ ਦੀ ਸਫ਼ਲਤਾ ਲਈ ਪਿੰਡ ਫੂਲੇਵਾਲਾ ਦੀ ਲੜਕੀ ਦਿਲਪ੍ਰੀਤ ਕੌਰ ਦਾ ਵਿਸ਼ੇਸ਼ ਸਹਿਯੋਗ ਰਿਹਾ । ਇਸ ਮੌਕੇ ਗੁਰਦੁਆਰਾ ਕਮੇਟੀ ਦੇ ਸਕੱਤਰ ਅਮਰਜੀਤ ਸਿੰਘ ਨੇ ਬੱਚਿਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ ਅਤੇ ਆਪਸੀ ਪ੍ਰੇਮ ਪਿਆਰ ਨਾਲ ਰਹਿਣ ਲਈ ਪ੍ਰੇਰਿਤ ਕੀਤਾ।
ਪਿਛਲੀ ਖ਼ਬਰ ਸੀ.ਐਮ.ਐਸ. ਦੇ ਵਿਦਿਆਰਥੀਆਂ ਵਲੋਂ ਸਕਿੱਲ ਡਿਵੈਲਪਮੈਂਟ ਸੈਂਟਰ ਆਫ਼ ਐਕਸੀਲੈਂਸ ਦੇ ਸਮਾਰੋਹ ’ਚ ਸ਼ਮੂਲੀਅਤ ਅਗਲੀ ਖ਼ਬਰ ਡੇਢ ਕਿੱਲੋ ਗਾਂਜੇ ਸਣੇ ਕਾਬੂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।